ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 50 ਫੀ ਸਦੀ ਦੀ ਕਮੀ
Published : Oct 28, 2024, 5:13 pm IST
Updated : Oct 28, 2024, 5:13 pm IST
SHARE ARTICLE
50 percent reduction in stubble burning incidents in Punjab
50 percent reduction in stubble burning incidents in Punjab

ਫਿਰ ਵੀ ਦਿੱਲੀ ਦੀ ਹਵਾ ’ਤੇ ਕੋਈ ਅਸਰ ਨਹੀਂ

ਚੰਡੀਗੜ੍ਹ : ਪੰਜਾਬ ’ਚ ਵਾਢੀ ਮਗਰੋਂ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਇਸ ਸਾਲ ਹੁਣ ਤਕ 50 ਫੀ ਸਦੀ ਦੀ ਕਮੀ ਆਈ ਹੈ। ਹਾਲਾਂਕਿ, ਕੌਮੀ ਰਾਜਧਾਨੀ ਦੀ ਹਵਾ ਦੀ ਗੁਣਵੱਤਾ ’ਤੇ ਕੋਈ ਸਕਾਰਾਤਮਕ ਪ੍ਰਭਾਵ ਨਹੀਂ ਪਿਆ ਹੈ। ‘ਪੰਜਾਬ ਰਿਮੋਟ ਸੈਂਸਿੰਗ ਸੈਂਟਰ’ ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 27 ਅਕਤੂਬਰ ਤਕ ਪੰਜਾਬ ’ਚ ਪਰਾਲੀ ਸਾੜਨ ਦੀਆਂ 1995 ਘਟਨਾਵਾਂ ਸਾਹਮਣੇ ਆਈਆਂ, ਜਦਕਿ ਪਿਛਲੇ ਸਾਲ ਇਸੇ ਮਿਆਦ ’ਚ ਇਹ ਗਿਣਤੀ 4,059 ਸੀ।

ਜੇਕਰ ਸਾਲ 2022 ਦੇ ਅੰਕੜਿਆਂ ਨਾਲ ਤੁਲਨਾ ਕੀਤੀ ਜਾਵੇ ਤਾਂ ਇਸ ਸਾਲ 75 ਫੀ ਸਦੀ ਦੀ ਕਮੀ ਦਰਜ ਕੀਤੀ ਗਈ ਹੈ। ਸਾਲ 2022 ’ਚ ਇਸ ਸਮੇਂ ਦੌਰਾਨ ਸੂਬੇ ’ਚ ਪਰਾਲੀ ਸਾੜਨ ਦੀਆਂ 8,147 ਘਟਨਾਵਾਂ ਦਰਜ ਕੀਤੀਆਂ ਗਈਆਂ। ਅਕਤੂਬਰ ਅਤੇ ਨਵੰਬਰ ’ਚ ਝੋਨੇ ਦੀ ਵਾਢੀ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਦਿੱਲੀ ਨਾਲ ਲਗਦੇ ਸੂਬਿਆਂ ’ਚ ਪਰਾਲੀ ਸਾੜਨ ਨਾਲ ਦਿੱਲੀ ’ਚ ਪ੍ਰਦੂਸ਼ਣ ਵਧਦਾ ਹੈ। ਪੰਜਾਬ ’ਚ ਝੋਨੇ ਦੀ ਖਰੀਦ ਪ੍ਰਕਿਰਿਆ ਚੱਲ ਰਹੀ ਹੈ।

ਅੰਕੜਿਆਂ ਅਨੁਸਾਰ ਐਤਵਾਰ ਨੂੰ ਪੰਜਾਬ ’ਚ ਪਰਾਲੀ ਸਾੜਨ ਦੀਆਂ 138 ਘਟਨਾਵਾਂ ਸਾਹਮਣੇ ਆਈਆਂ, ਜਿਨ੍ਹਾਂ ’ਚੋਂ ਸੱਭ ਤੋਂ ਵੱਧ ਫਿਰੋਜ਼ਪੁਰ ਤੋਂ ਬਾਅਦ ਸੰਗਰੂਰ ਅਤੇ ਫਤਿਹਗੜ੍ਹ ’ਚ ਸਾਹਮਣੇ ਆਈਆਂ। ਸੂਬੇ ’ਚ 2022 ਅਤੇ 2023 ’ਚ ਇਕੋ ਦਿਨ ਪਰਾਲੀ ਸਾੜਨ ਦੀਆਂ ਲੜੀਵਾਰ 1,111 ਅਤੇ 766 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।

ਹਾਲਾਂਕਿ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਕਮੀ ਦੇ ਬਾਵਜੂਦ ਦਿੱਲੀ ’ਚ ਹਵਾ ਪ੍ਰਦੂਸ਼ਣ ’ਤੇ ਕੋਈ ਖਾਸ ਅਸਰ ਨਹੀਂ ਪਿਆ ਹੈ। ਦਿੱਲੀ ’ਚ ਹਵਾ ਗੁਣਵੱਤਾ ਸੂਚਕ ਅੰਕ (ਏ.ਕਿਊ.ਆਈ.) 355 ਦਰਜ ਕੀਤਾ ਗਿਆ, ਜੋ ‘ਬਹੁਤ ਖਰਾਬ’ ਸ਼੍ਰੇਣੀ ’ਚ ਆਉਂਦਾ ਹੈ। ਕਿਉਂਕਿ ਕਣਕ ਵਰਗੀਆਂ ਹਾੜ੍ਹੀ ਦੀਆਂ ਫਸਲਾਂ ਲਈ ਝੋਨੇ ਦੀ ਕਟਾਈ ਤੋਂ ਬਾਅਦ ਦਾ ਸਮਾਂ ਬਹੁਤ ਘੱਟ ਹੁੰਦਾ ਹੈ, ਇਸ ਲਈ ਕੁੱਝ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜਲਦੀ ਹਟਾਉਣ ਲਈ ਅੱਗ ਲਗਾ ਦਿੰਦੇ ਹਨ। ਪੰਜਾਬ ’ਚ 31 ਲੱਖ ਹੈਕਟੇਅਰ ਤੋਂ ਵੱਧ ਰਕਬੇ ’ਚ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ 180-200 ਲੱਖ ਟਨ ਪਰਾਲੀ ਪੈਦਾ ਹੁੰਦੀ ਹੈ।

ਸਾਲ 2023 ’ਚ ਪੰਜਾਬ ’ਚ ਪਰਾਲੀ ਸਾੜਨ ਦੀਆਂ ਕੁਲ 36,663 ਘਟਨਾਵਾਂ ਸਾਹਮਣੇ ਆਈਆਂ। ਇਹ ਅੰਕੜਾ ਪਿਛਲੇ ਸਾਲ ਦੇ ਮੁਕਾਬਲੇ 26 ਫੀ ਸਦੀ ਘੱਟ ਸੀ। ਸਾਲ 2022 ’ਚ ਪਰਾਲੀ ਸਾੜਨ ਦੀਆਂ ਕੁਲ 49,922, 2021 ’ਚ 71,304, 2020 ’ਚ 76,590, 2019 ’ਚ 55,210 ਅਤੇ 2018 ’ਚ 50,590 ਘਟਨਾਵਾਂ ਦਰਜ ਕੀਤੀਆਂ ਗਈਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement