Amritsar News : ਪੁਲਿਸ ਨੇ105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਕੀਤਾ ਕਾਬੂ

By : BALJINDERK

Published : Oct 28, 2024, 7:11 pm IST
Updated : Oct 28, 2024, 7:11 pm IST
SHARE ARTICLE
ਡੀਜੀਪੀ ਗੌਰਵ ਯਾਦਵ ਜਾਣਕਾਰੀ ਦਿੰਦੇ ਹੋਏ
ਡੀਜੀਪੀ ਗੌਰਵ ਯਾਦਵ ਜਾਣਕਾਰੀ ਦਿੰਦੇ ਹੋਏ

Amritsar News : ਗ੍ਰਿਫ਼ਤਾਰ ਕੀਤੇ ਮੁਲਜ਼ਮ ਨੂੰ ਹੈਰੋਇਨ ਦੀ ਖੇਪ ਦੇਣ ਚਲਿਆ ਸੀ ਲਵਪ੍ਰੀਤ : ਡੀਜੀਪੀ ਗੌਰਵ ਯਾਦਵ

Amritsar News : ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿਲੋ ਹੋ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਪਿੰਡ ਚੱਕੋਕੀ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ’ਚੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਸ ਦੀ ਹੁੰਡਈ ਔਰਾ ਕਾਰ (ਐਚਆਰ26ਐਫਐਫ4067) ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।

ਦੱਸਣਯੋਗ ਹੈ ਕਿ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਵੱਲੋਂ ਨਸ਼ਾ ਤਸਕਰ ਨਵ ਭੁੱਲਰ ਦੇ ਦੋ ਸਾਥੀਆਂ ਨੂੰ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਅਤੇ 6 ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇਕ ਦਿਨ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਅਤੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਦੌਰਾਨ ਸੀਆਈ ਅੰਮ੍ਰਿਤਸਰ ਨੂੰ ਪਤਾ ਚੱਲਿਆ ਕਿ ਇਸ ਨੈਟਵਰਕ ਦੇ ਇੱਕ ਹੋਰ ਮੈਂਬਰ ਲਵਪ੍ਰੀਤ ਸਿੰਘ ਨੇ ਰਾਜਸਥਾਨ ਤੋਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸ ਨੂੰ ਉਹ ਪੰਜਾਬ ਵਿੱਚ ਸਥਿਤ ਆਪਣੇ ਸਾਥੀਆਂ ਨੂੰ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ।

ਇਹ ਜਾਣਕਾਰੀ ਮਿਲਣ ਉਪਰੰਤ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਸੀਆਈ ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਜੀਟੀ ਰੋਡ ਦੇ ਨਾਲ ਪੈਂਦੇ ਪਿੰਡ ਉਮਰਾਨੰਗਲ ਮੋੜ ਦੇ ਏਰੀਏ ਵਿੱਚ ਵਿਸ਼ੇਸ਼ ਨਾਕਾ ਲਾਇਆ ਅਤੇ ਮੁਲਜ਼ਮ ਲਵਪ੍ਰੀਤ ਸਿੰਘ ਨੂੰ 6 ਕਿਲੋ ਹੈਰੋਇਨ ਅਤੇ ਕਾਰ ਸਮੇਤ ਕਾਬੂ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਸਿੰਘ ਨੇ ਰਾਜਸਥਾਨ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਤੋਂ ਹੈਰੋਇਨ ਦੀ ਖੇਪ ਹਾਸਲ ਕੀਤੀ ਸੀ ਅਤੇ ਇਸ ਨੂੰ ਨਸ਼ਾ ਤਸਕਰ ਨਵਜੋਤ ਸਿੰਘ, ਜਿਸਨੂੰ 105 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਤੱਕ ਪਹੁੰਚਾਉਣ ਜਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਤੋਂ ਸਪਲਾਈ ਚੇਨ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਸਬੰਧਾਂ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ ਨੰਬਰ 63 ਮਿਤੀ 27.10.2024 ਦਰਜ ਕੀਤੀ ਗਈ ਹੈ।

(For more news apart from Another accused was arrested along with 6 kg heroin during investigation case recovery 105 kg heroin by police News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement