
Mansa News : ਕਿਹਾ - ਇਹ ਸਿਰਫ ਇਕ ਟਰੇਲਰ ਹੈ, ਜੇਕਰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਅਗਲਾ ਨਿਸ਼ਾਨਾ ਘਰ ਹੋਵੇਗਾ
Mansa News : ਪੰਜਾਬ ਦੇ ਮਾਨਸਾ 'ਚ ਪੈਟਰੋਲ ਪੰਪ 'ਤੇ ਬੰਬ ਧਮਾਕਾ ਹੋਇਆ ਹੈ। ਇਸ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਧਮਕਾਇਆ ਗਿਆ ਅਤੇ ਕਿਹਾ ਗਿਆ ਕਿ ਇਹ ਸਿਰਫ ਇਕ ਟਰੇਲਰ ਹੈ। ਜੇਕਰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਅਗਲਾ ਨਿਸ਼ਾਨਾ ਘਰ ਹੋਵੇਗਾ।
ਪੰਜਾਬ ਦੇ ਮਾਨਸਾ 'ਚ ਸਿਰਸਾ ਰੋਡ 'ਤੇ ਸਥਿਤ ਇਕ ਪੈਟਰੋਲ ਪੰਪ 'ਤੇ ਬੀਤੀ ਰਾਤ ਇਕ ਸ਼ੱਕੀ ਧਮਾਕਾ ਹੋਇਆ ਹੈ। ਘਟਨਾ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਮੋਬਾਈਲ ਨੰਬਰ ਤੋਂ ਕਾਲ ਅਤੇ ਮੈਸੇਜ ਆਇਆ। ਫੋਨ ਕਰਨ ਵਾਲੇ ਨੇ ਪਹਿਲਾਂ ਪੈਟਰੋਲ ਪੰਪ ਮਾਲਕ ਨੂੰ ਫੋਨ 'ਤੇ ਧਮਕੀ ਦਿੱਤੀ, ਫਿਰ ਮੈਸੇਜ ਭੇਜ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ। ਪੈਟਰੋਲ ਪੰਪ ਮਾਲਕ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਹੁਣ ਇਸ ਧਮਾਕੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਬੀਤੀ ਰਾਤ ਕਰੀਬ 1 ਵਜੇ ਮਾਨਸਾ ਦੇ ਸਿਰਸਾ ਰੋਡ 'ਤੇ ਸਥਿਤ ਇਕ ਪੈਟਰੋਲ ਪੰਪ 'ਤੇ ਬੰਬ ਵਰਗੀ ਚੀਜ਼ ਸੁੱਟ ਕੇ ਧਮਾਕਾ ਕੀਤਾ ਗਿਆ, ਜਿਸ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਟਸਐਪ ਕਾਲ ਰਾਹੀਂ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਮੈਸੇਜ ਕੀਤਾ ਗਿਆ ਅਤੇ ਧਮਾਕੇ ਦੀ ਜ਼ਿੰਮੇਵਾਰੀ ਲਈ ਗਈ। ਸੰਦੇਸ਼ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਪੈਟਰੋਲ ਪੰਪ 'ਤੇ ਗ੍ਰਨੇਡ ਸੁੱਟਿਆ ਸੀ ਅਤੇ ਇਹ ਸਿਰਫ ਇਕ ਟਰੇਲਰ ਸੀ। ਜੇਕਰ ਉਨ੍ਹਾਂ ਨੂੰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਉਨ੍ਹਾਂ ਦੇ ਘਰ 'ਤੇ ਹਮਲਾ ਕੀਤਾ ਜਾਵੇਗਾ ਅਤੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ।
(For more news apart from bomb blast petrol pump in Mansa, ransom of 5 crores was demanded over phone News in Punjabi, stay tuned to Rozana Spokesman)