
Kiratpur Sahib News : ਕੀਰਤਪੁਰ ਸਾਹਿਬ ਅਨਾਜ ਮੰਡੀ ਨੂੰ ਹੋਰ ਲਿਸ਼ਕਾਇਆ ਜਾਵੇਗਾ, ਨੰਬਰ ਇਕ ਬਣੇਗੀ ਅਧੁਨਿਕ ਅਨਾਜ ਮੰਡੀ- ਕੈਬਨਿਟ ਮੰਤਰੀ
Kiratpur Sahib News :ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਅੱਜ ਅਨਾਜ ਮੰਡੀ ਕੀਰਤਪੁਰ ਸਾਹਿਬ ਵਿਖੇ ਪਹੁੰਚੇ, ਜਿਥੇ ਉਹਨਾਂ ਨੇ ਕਿਸਾਨਾਂ ਵਲੋਂ ਅਨਾਜ ਮੰਡੀਆਂ ਵਿੱਚ ਲਿਆਦੀ ਫਸਲ ਦਾ ਜਾਇਜਾ ਲਿਆ। ਉਹਨਾਂ ਨੇ ਅਧਿਕਾਰੀਆਂ ਤੋਂ ਫਸਲ ਵਿੱਚ ਨਮੀ ਅਤੇ ਖਰੀਦ, ਲਿਫਟਿੰਗ ਅਤੇ ਅਦਾਇਗੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਫਸਲ ਦੀ ਖਰੀਦ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ।
ਸ.ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾ ਦੀ ਫਸਲ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸੰਚਾਰੂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਫਸਲ ਦੀ ਖਰੀਦ ਨਿਰਵਿਘਨ ਹੋ ਰਹੀ ਹੈ।
ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨੂੰ ਮੰਡੀਆਂ ਵਿੱਚ ਬੇਲੋੜੀ ਖੱਜਲ-ਖੁਆਰੀ ਨਹੀਂ ਹੋਣੀ ਚਾਹੀਦੀ ਹੈ। ਉਹਨਾਂ ਨੇ ਆੜਤੀਆਂ ਦੀਆਂ ਮੁਸ਼ਕਿਲਾ ਵੀ ਸੁਣੀਆਂ ਅਤੇ ਕਿਹਾ ਕਿ ਕੀਰਤਪੁਰ ਸਾਹਿਬ ਅਨਾਜ ਮੰਡੀ ਨੂੰ ਜਿਲੇ ਦੀ ਨੰਬਰ ਇਕ ਅਨਾਜ ਮੰਡੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਅਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਇਸ ਅਨਾਜ ਮੰਡੀ ਨੂੰ ਹੋਰ ਲਿਸਕਾਇਆ ਜਾਵੇਗਾ।
(For more news apart from Cabinet Minister Harjot Bains visited Kiratpur Sahib grain market, met with farmers News in Punjabi, stay tuned to Rozana Spokesman)