
13 ਦਿਨਾਂ ਤੋਂ ਮਹਾਰਾਣੀ ਪ੍ਰਨੀਤ ਕੌਰ ਦੇ ਘਰ ਦੇ ਬਾਹਰ ਕਿਸਾਨਾਂ ਦੇ ਵੱਲੋਂ ਲਗਾਤਾਰ ਪ੍ਰਦਰਸ਼ਨ
ਪਟਿਆਲਾ: ਪਟਿਆਲਾ ਦੀ ਦਾਣਾ ਮੰਡੀ ਵਿੱਚ ਮਹਾਰਾਣੀ ਪ੍ਰਨੀਤ ਕੌਰ ਮੰਡੀ ਦਾ ਜਾਇਜ਼ਾ ਲੈਣ ਪਹੁੰਚੇ ਇਸ ਦੌਰਾਨ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ। ਇਸ ਮੌਕੇ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੇ ਲਈ ਹਲਕੇ ਬਲ ਦਾ ਵੀ ਪ੍ਰਯੋਗ ਕੀਤਾ ਪ੍ਰੰਤੂ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਜ਼ਬਰਦਸਤ ਧੱਕਾ ਮੁੱਕੀ ਵੀ ਹੋ ਗਈ।
ਕਿਸਾਨਾਂ ਨੇ ਇਲਜ਼ਾਮ ਲਗਾਏ ਨੇ ਕਿ 13 ਦਿਨਾਂ ਤੋਂ ਮਹਾਰਾਣੀ ਪ੍ਰਨੀਤ ਕੌਰ ਦੇ ਘਰ ਦੇ ਬਾਹਰ ਕਿਸਾਨਾਂ ਦੇ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ। ਉੱਥੇ ਤਾਂ ਉਹ ਕਦੇ ਵੀ ਉਹਨਾਂ ਦੀ ਗੱਲ ਸੁਣਨ ਦੇ ਲਈ ਨਹੀਂ ਆਏ ਤੇ ਹੁਣ ਇਹ ਮੰਡੀ ਕਿਉਂ ਪਹੁੰਚੇ ਹਨ।
ਉਧਰ ਦੂਜੇ ਪਾਸੇ ਮਹਾਰਾਣੀ ਪ੍ਰਨੀਤ ਕੌਰ ਦਾ ਕਹਿਣਾ ਹੈ ਕਿ ਮੇਰਾ ਜਿੰਨਾ ਮਰਜੀ ਵਿਰੋਧ ਕਰ ਲੈਣ । ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਦੇ ਮੁੱਦਿਆ ਨੂੰ ਕੇਂਦਰ ਸਰਕਾਰ ਅੱਗੇ ਰੱਖਦੇ ਹਾਂ।