Chnadigarh News : ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ

By : BALJINDERK

Published : Oct 28, 2024, 9:32 pm IST
Updated : Oct 28, 2024, 9:32 pm IST
SHARE ARTICLE
ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chnadigarh News : ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਦਿੱਲੀ ਸਰਕਾਰ ਨਾਲ ਕੀਤੀ ਮੀਟਿੰਗ

Chnadigarh News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਲਈ ਮੀਟਿੰਗ ਕੀਤੀ। ਇਹ ਮੀਟਿੰਗ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਦਿੱਲੀ ਸਰਕਾਰ ਨਾਲ ਗਿਆਨ ਦੇ ਅਦਾਨ-ਪਦਾਨ ਸਬੰਧੀ ਸਮਝੌਤੇ ਤਹਿਤ ਕੀਤੀ ਗਈ ਸੀ ਅਤੇ ਇਸ ਵਿੱਚ ਸੂਬੇ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰ ਵੀ ਸ਼ਾਮਲ ਹੋਏ।

ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦਾ ਮੰਤਵ ਸੂਬੇ ਦੇ ਮਿਉਂਸਪਲ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਮਕਸਦ ਇਹ ਵੀ ਯਕੀਨੀ ਬਣਾਉਣਾ ਹੈ ਕਿ ਸ਼ਹਿਰ ਵਾਸੀਆਂ ਨੂੰ ਦਿੱਲੀ ਦੀ ਤਰਜ਼ ‘ਤੇ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸੇ ਤਰਜ਼ ‘ਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਚਾਹੁੰਦੀ ਹੈ, ਜਿਸ ਲਈ ਦਿੱਲੀ ਸਰਕਾਰ ਦੀ ਮੁਹਾਰਤ ਦਾ ਭਰਪੂਰ ਲਾਭ ਲਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਬਿਤ ਹੋ ਚੁੱਕਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਹਿਰੀ ਵਿਕਾਸ ਅਤੇ ਯੋਜਨਾਬੰਦੀ ਦੇ ਖੇਤਰ ‘ਚ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਵਿਕਾਸ ਦੇ ਸਬੰਧ ਵਿੱਚ ਦਿੱਲੀ ਮਾਡਲ ਪੂਰੇ ਦੇਸ਼ ਲਈ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ, ਇਸ ਲਈ ਪੰਜਾਬ ਨੂੰ ਇਸ ਦਾ ਵਿਆਪਕ ਲਾਭ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਸ਼ਹਿਰਾਂ ਦੀ ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਦੇ ਨਾਲ-ਨਾਲ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਵੱਲ ਕੇਂਦਰਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਹਰੇਕ ਕਦਮ ਦਾ ਉਦੇਸ਼ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਅਤੇ ਉਨ੍ਹਾਂ ਨੂੰ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੜਕਾਂ ਵਿੱਚ ਪਏ ਟੋਇਆਂ, ਪੈਚ ਵਰਕ ਅਤੇ ਹੋਰ ਟੁੱਟ-ਭੱਜ ਆਦਿ ਦੀ ਪਛਾਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਨਿਰਧਾਰਤ ਸਮੇਂ ਅੰਦਰ ਢੁਕਵੀਂ ਮੁਰੰਮਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰਾਂ ਦੀਆਂ ਸਾਰੀਆਂ ਸੜਕਾਂ ‘ਤੇ ਬਲੈਕ ਸਪਾਟ ਦੀ ਪਛਾਣ ਕਰਨ ਅਤੇ ਲਾਈਟਾਂ ਲਗਾਉਣ ਲਈ ਏ.ਆਈ. ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਹੀ ਸਮੇਂ ‘ਤੇ ਅਲਰਟ ਭੇਜਣ ਅਤੇ ਵੱਧ ਤੋਂ ਵੱਧ ਤਿੰਨ ਘੰਟਿਆਂ ਵਿੱਚ ਸਟਰੀਟ ਲਾਈਟਾਂ ਦੀ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ ਦਾ ਵੀ ਫੈਸਲਾ ਕੀਤਾ ਗਿਆ।

(For more news apart from Major initiatives by the Chief Minister for development of the urban areas of the state News in Punjabi, stay tuned to Rozana Spokesman)

     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement