
Preneet Kaur News: ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਧੱਕਾ-ਮੁੱਕੀ
Preneet Kaur protested by BKU Ugraha: ਅੱਜ ਪਟਿਆਲਾ ਵਿੱਚ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਪ੍ਰਨੀਤ ਕੌਰ ਨੂੰ ਉਸ ਸਮੇਂ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਦਾਣਾ ਮੰਡੀ ਵਿੱਚ ਝੋਨੇ ਦੀ ਲਿਫਟਿੰਗ ਦਾ ਮੁਆਇਨਾ ਕਰਨ ਪਹੁੰਚੇ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਘਰ ਦੇ ਬਾਹਰ ਪੱਕਾ ਮੋਰਚਾ ਲਗਾ ਕੇ ਬੈਠੇ ਸੀ।
ਪਰ ਪ੍ਰਨੀਤ ਕੌਰ ਨੇ ਉਨ੍ਹਾਂ ਦੀ ਇੱਕ ਨਾ ਸੁਣੀ। ਜਿਵੇਂ ਹੀ ਸਾਨੂੰ ਪਤਾ ਲੱਗਾ ਕਿ ਉਹ ਮੰਡੀ ਪਹੁੰਚ ਰਹੇ ਹਨ ਤਾਂ ਉਹ ਇੱਥੇ ਪਹੁੰਚ ਗਏ ਪਰ ਇੱਥੇ ਵੀ ਉਨ੍ਹਾਂ ਨਾਲ ਗੱਲ ਨਹੀਂ ਹੋਈ। ਇਸ ਦੇ ਨਾਲ ਹੀ ਪ੍ਰਨੀਤ ਕੌਰ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੀ ਹੈ। ਕਿਸਾਨਾਂ ਦੇ ਹੱਕਾਂ ਦੀ ਲੜਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਹ ਅੱਗੇ ਵੀ ਮੰਡੀਆਂ ਵਿੱਚ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੀ ਸਰਕਾਰ ਵੱਲੋਂ 4500 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਝੋਨੇ ਦੀ ਲਿਫਟਿੰਗ ਦੇ ਮੁੱਦੇ 'ਤੇ ਕੁਝ ਦਿਨਾਂ ਤੋਂ ਸਿਆਸਤ ਗਰਮਾਈ ਹੋਈ ਹੈ। ਸੂਬਾ ਸਰਕਾਰ ਅਤੇ ਕਿਸਾਨਾਂ ਵੱਲੋਂ ਇਸ ਸਥਿਤੀ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਭਾਜਪਾ ਸਰਗਰਮ ਹੋ ਗਈ ਹੈ। ਉਸ ਨੇ ਵੀ ਇਸ ਮੁੱਦੇ 'ਤੇ ਸੂਬਾ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।