
Gurdaspur News : ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ’ਚੋਂ ਝੋਨੇ ਦੀ ਖਰੀਦ ਤੇ ਲਿਫਟਿੰਗ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ
Gurdaspur News : ਪ੍ਰਮੁੱਖ ਸਕੱਤਰ ਵਿੱਤ, ਪੰਜਾਬ, ਏ. ਕੇ. ਸਿਨਹਾ, ਅੱਜ ਗੁਰਦਾਸਪੁਰ ਪਹੁੰਚੇ ਅਤੇ ਉਨ੍ਹਾਂ ਵਲੋਂ ਜਿਲ੍ਹੇ ਗੁਰਦਾਸਪੁਰ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ ਤੇ ਸਬੰਧਤ ਵਿਭਾਗਾਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਖਰੀਦ, ਚੁਕਾਈ ਤੇ ਅਦਾਇਗੀ ਦੀ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ ਸਿੰਘ, ਸਮੂਹ ਐਸ. ਡੀ. ਐਮਜ ਵੀ ਮੋਜੂਦ ਸਨ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਮੀਟਿੰਗ ਕਰਦਿਆਂ ਪ੍ਰਮੁੱਖ ਸਕੱਤਰ ਵਿੱਤ, ਏ. ਕੇ. ਸਿਨਹਾ, ਜੋ ਗੁਰਦਾਸਪੁਰ ਜ਼ਿਲ੍ਹੇ ਦੀ ਪ੍ਰਭਾਰੀ ਸਕੱਤਰ ਵੀ ਹਨ, ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ’ਚੋਂ ਝੋਨੇ ਦੀ ਖਰੀਦ ਦੇ ਨਾਲ ਲਿਫਟਿੰਗ ਨਾਲੋਂ ਨਾਲ, ਹੋਰ ਤੇਜ਼ੀ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਨਸ ਮੰਡੀਆਂ ਵਿੱਚ ਲਿਆਉਣ ਲਈ ਕੋਈ ਦਿੱਕਤ ਪੇਸ਼ ਨਾ ਆਵੇ।
ਇਸ ਮੌਕੇ ਉਨ੍ਹਾਂ ਮੰਡੀਆਂ ਵਿਚ ਆ ਰਹੀ ਮੁਸ਼ਕਿਲਾਂ ਸਬੰਧੀ ਅਧਿਕਾਰੀਆਂ ਕੋਲੋਂ ਵਿਸਥਾਰ ’ਚ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਐਫ. ਸੀ. ਆਈ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਫ਼ਸਲ ਦੀ ਹੋਰ ਤੇਜ਼ੀ ਨਾਲ ਲਿਫਟਿੰਗ ਕਰਨ ਲਈ ਜ਼ਿਲ੍ਹਾ ਮੰਡੀ ਅਫ਼ਸਰ ਤੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਪ੍ਰਮੁੱਖ ਸਕੱਤਰ ਵਿੱਤ ਪੰਜਾਬ ਨੂੰ ਯਕੀਨ ਦਿਵਾਇਆ ਕਿ ਜਿਲ੍ਹਾ ਪ੍ਰਸ਼ਾਸਨ ਪੂਰੀ ਗੰਭੀਰਤਾ ਨਾਲ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਦੇ ਸਾਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਵਲੋਂ ਮੰਡੀਆਂ ਵਿੱਚ ਨਮੀ ਮਾਪਣ ਵਾਲੇ ਯੰਤਰ ਸਬੰਧੀ ਆ ਰਹੀ ਮੁਸ਼ਕਲ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਗਈ ਸੀ ਅਤੇ ਉਨ੍ਹਾਂ ਵਲੋਂ ਜਿਲ੍ਹਾ ਮੰਡੀ ਅਫਸਰ ਗੁਰਦਾਸਪੁਰ ਨੂੰ ਇਹ ਹੁਕਮ ਜਾਰੀ ਕੀਤਾ ਗਿਆ ਸੀ ਕਿ ਮੰਡੀਆਂ ਵਿੱਚ, ਮਾਰਕਿਟ ਕਮੇਟੀ ਦੇ ਯੰਤਰ ਹੀ ਫਸਲ ਦੀ ਨਮੀ ਮਾਪਣ ਲਈ ਵਰਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ, ਕਿਸਾਨਾਂ ਦੇ ਨਾਲ ਹੈ ਅਤੇ ਫਸਲ ਦਾ ਦਾਣਾ ਦਾਣਾ ਖਰੀਦ ਕੀਤਾ ਜਾਵੇਗਾ।
ਇਸ ਮੌਕੇ ਐਸ. ਡੀ. ਐਮ ਗੁਰਦਾਸਪੁਰ, ਕਰਮਜੀਤ ਸਿੰਘ, ਐਸ. ਡੀ. ਐਮ ਬਟਾਲਾ, ਵਿਕਰਮਜੀਤ ਸਿੰਘ, ਐਸ. ਡੀ. ਐਮ ਕਲਾਨੌਰ, ਸ੍ਰੀਮਤੀ ਜਯੋਤਸਨਾ ਸਿੰਘ, ਐਸ. ਡੀ. ਐਮ ਫਤਹਿਗੜ੍ਹ ਚੂੜੀਆਂ, ਵੀਰਪਾਲ ਕੋਈ, ਡੀਐਫਐਸਸੀ, ਸੁਖਜਿੰਦਰ ਸਿੰਘ, ਡੀਐਮਓ,ਕੁਲਜੀਤ ਸਿੰਘ ਸਮੇਤ ਸਬੰਧਤ ਅਧਿਕਾਰੀ ਤੇ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।
(For more news apart from Principal Secretary Finance, Punjab, A. K. Sinha held meeting procurement agencies and officials related departments News in Punjabi, stay tuned to Rozana Spokesman)