Punjab Weather Update : ਪੰਜਾਬ-ਚੰਡੀਗੜ੍ਹ ਵਿਚ ਠੰਢ ਨੇ ਛੇੜਿਆ ਕਾਂਬਾ, ਤਾਪਮਾਨ ਵਿਚ ਆਈ ਗਿਰਾਵਟ
Published : Oct 28, 2024, 10:10 am IST
Updated : Oct 28, 2024, 10:10 am IST
SHARE ARTICLE
Punjab Weather Update News
Punjab Weather Update News

Punjab Weather Update : ਪਰਾਲੀ ਸਾੜਨ ਦੇ 138 ਨਵੇਂ ਮਾਮਲੇ ਆਏ ਸਾਹਮਣੇ

Punjab Weather Update News: ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ 'ਚ 1 ਡਿਗਰੀ ਅਤੇ ਚੰਡੀਗੜ੍ਹ 'ਚ ਤਾਪਮਾਨ 2.2 ਡਿਗਰੀ ਘੱਟ ਗਿਆ। ਰਾਜਧਾਨੀ ਸਮੇਤ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਅਜਿਹੀ ਸਥਿਤੀ ਵਿੱਚ ਨਾ ਤਾਂ ਖੁਸ਼ਕ ਵਾਤਾਵਰਨ ਤੋਂ ਰਾਹਤ ਮਿਲੇਗੀ ਅਤੇ ਨਾ ਹੀ ਵਧਦੇ ਪ੍ਰਦੂਸ਼ਣ ਤੋਂ। ਇਸ ਦੌਰਾਨ ਪੰਜਾਬ ਵਿਚ ਐਤਵਾਰ ਨੂੰ ਪਰਾਲੀ ਸਾੜਨ ਦੇ 138 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ 32 ਘਟਨਾਵਾਂ ਨਾਲ ਸਭ ਤੋਂ ਉੱਪਰ ਹੈ। ਉਸ ਤੋਂ ਬਾਅਦ ਸੰਗਰੂਰ ਵਿੱਚ 18, ਫਤਿਹਗੜ੍ਹ ਸਾਹਿਬ ਵਿੱਚ 17, ਜਦਕਿ ਪਟਿਆਲਾ ਵਿੱਚ 14 ਅਤੇ ਤਰਨਤਾਰਨ ਵਿੱਚ 13 ਘਟਨਾਵਾਂ ਸਾਹਮਣੇ ਆਈਆਂ ਹਨ।

ਹੁਣ ਤੱਕ ਪਰਾਲੀ ਸਾੜਨ ਦੀਆਂ 476 ਘਟਨਾਵਾਂ ਨਾਲ ਅੰਮ੍ਰਿਤਸਰ ਸੂਬੇ ਵਿੱਚ ਸਭ ਤੋਂ ਉੱਪਰ ਹੈ, ਇਸ ਤੋਂ ਬਾਅਦ ਤਰਨਤਾਰਨ ਵਿੱਚ 375, ਪਟਿਆਲਾ ਵਿੱਚ 250, ਸੰਗਰੂਰ ਵਿੱਚ 182 ਅਤੇ ਫ਼ਿਰੋਜ਼ਪੁਰ ਵਿੱਚ 208 ਘਟਨਾਵਾਂ ਵਾਪਰੀਆਂ ਹਨ।

ਦੇਸ਼ ਵਿਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਪੰਜਾਬ ਵਿੱਚ ਹੀ ਸਾਹਮਣੇ ਆ ਰਹੇ ਹਨ। ਜਿਸ ਦਾ ਅਸਰ ਇਸ ਦੇ ਜਲਵਾਯੂ 'ਤੇ ਵੀ ਪੈ ਰਿਹਾ ਹੈ। ਐਤਵਾਰ ਰਾਤ 12 ਵਜੇ ਤੱਕ, ਅੰਮ੍ਰਿਤਸਰ ਦਾ ਔਸਤ AQI 318 ਦਰਜ ਕੀਤਾ ਗਿਆ ਸੀ। ਭਾਵ ਇੱਥੇ ਗ੍ਰੇਪ-2 ਲਾਗੂ ਕੀਤਾ ਗਿਆ ਹੈ। ਇੰਨਾ ਹੀ ਨਹੀਂ ਸ਼ਨੀਵਾਰ-ਐਤਵਾਰ ਰਾਤ 1 ਵਜੇ ਅੰਮ੍ਰਿਤਸਰ 'ਚ ਤਾਪਮਾਨ 440 ਤੱਕ ਪਹੁੰਚ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement