'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 241ਵੇਂ ਦਿਨ 10.6 ਕਿੱਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ
Published : Oct 28, 2025, 7:25 pm IST
Updated : Oct 28, 2025, 7:25 pm IST
SHARE ARTICLE
58 drug smugglers arrested along with 10.6 kg heroin on 241st day of 'War on Drugs' campaign
58 drug smugglers arrested along with 10.6 kg heroin on 241st day of 'War on Drugs' campaign

ਪੰਜਾਬ ਪੁਲਿਸ ਨੇ 33 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਕੀਤਾ ਰਾਜ਼ੀ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 241 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,362 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.6 ਕਿਲੋ ਹੈਰੋਇਨ ਅਤੇ 1 ਕਿਲੋ ਗਾਂਜਾ ਬਰਾਮਦ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 311 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 331 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 33 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM

Gurdaspur Punjabi Truck Driver jashanpreet singh Family Interview| Appeal to Indian Govt|California

24 Oct 2025 3:16 PM

Balwant Singh Rajoana Visit Patiala hospital News: '19ਵਾਂ ਸਾਲ ਮੈਨੂੰ ਫ਼ਾਂਸੀ ਦੀ ਚੱਕੀ ਦੇ ਵਿੱਚ ਲੱਗ ਗਿਆ'

24 Oct 2025 3:16 PM

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM
Advertisement