ਵੋਟਰ ਸੂਚੀਆਂ ਦੀ ਵਿਸ਼ੇਸ਼ ਪੜਤਾਲ ਬਾਰੇ ਸ਼ੰਕੇ ਦੂਰ ਕਰੇ ਚੋਣ ਕਮਿਸ਼ਨ - CM ਭਗਵੰਤ ਮਾਨ
Published : Oct 28, 2025, 9:59 pm IST
Updated : Oct 28, 2025, 9:59 pm IST
SHARE ARTICLE
Election Commission should clear doubts about special scrutiny of voter lists - CM Bhagwant Mann
Election Commission should clear doubts about special scrutiny of voter lists - CM Bhagwant Mann

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਈ ਸਿਆਸੀ ਪਾਰਟੀਆਂ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਪੜਤਾਲ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦੀ ਪ੍ਰਕਿਰਿਆ 'ਤੇ ਇਤਰਾਜ਼ ਉਠਾ ਰਹੀਆਂ ਹਨ, ਜਿਸ ਕਰਕੇ ਸੰਵਿਧਾਨਕ ਸੰਸਥਾ ਵੱਲੋਂ ਇਸ ਮੁੱਦੇ ‘ਤੇ ਪੈਦਾ ਹੋਈ ਉਲਝੀ ਤਾਣੀ ਵਾਲੀ ਸਥਿਤੀ ਨੂੰ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ, ਖਾਸ ਕਰਕੇ ਐਸ.ਆਈ.ਆਰ. ਤੋਂ ਅਜਿਹਾ ਨਹੀਂ ਲੱਗਣਾ ਚਾਹੀਦਾ ਕਿ ਉਹ ਵੋਟ ਚੋਰੀ ਦੇ ਉਦੇਸ਼ ਨਾਲ ਲੋਕਤੰਤਰ ਦੀ ਆਵਾਜ਼ ਨੂੰ ਦਬਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਮੂਕ ਦਰਸ਼ਕ ਬਣਨ ਦੀ ਬਜਾਏ ਵਿਰੋਧੀ ਧਿਰ ਦੇ ਇਤਰਾਜ਼ਾਂ ਵੱਲ ਧਿਆਨ ਦੇ ਕੇ ਇਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਫਰਜ਼ ਬਣਦਾ ਹੈ ਕਿ ਉਹ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਠਾਏ ਜਾ ਰਹੇ ਸਾਰੇ ਮੁੱਦਿਆਂ ਦਾ ਜਵਾਬ ਦੇਵੇ ਤਾਂ ਜੋ ਲੋਕਤੰਤਰ ਵਿੱਚ ਜਨਤਾ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਵੇ।

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਨੂੰ ਪਰਾਲੀ ਸਾੜਨ ਦੇ ਨਾਂ ‘ਤੇ ਯੋਜਨਾਬੱਧ ਸਾਜ਼ਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ ਜਦੋਂਕਿ ਸਚਾਈ ਇਸ ਤੋਂ ਬਿਲਕੁਲ ਵੱਖਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਨਾਜ ਮੰਡੀਆਂ ਵਿੱਚ ਅਜੇ ਲਗਭਗ 90 ਲੱਖ ਮੀਟਰਿਕ ਟਨ (ਐਲ.ਐਮ.ਟੀ.) ਫਸਲ ਆਉਣੀ ਹੈ, ਜਿਸ ਕਰਕੇ ਸੂਬੇ ਵਿੱਚ ਪਰਾਲੀ ਸਾੜਨ ਦਾ ਕੋਈ ਸਵਾਲ ਨਹੀਂ ਉੱਠਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੇ ਭੁੱਲ ਜਾਂਦੇ ਹਨ ਕਿ ਹਰਿਆਣਾ ਸੂਬਾ ਪੰਜਾਬ ਅਤੇ ਕੌਮੀ ਰਾਜਧਾਨੀ ਵਿਚਕਾਰ ਪੈਂਦਾ ਹੈ ਫਿਰ ਵੀ ਇਸ ਮੁੱਦੇ ਲਈ ਹਰਿਆਣਾ ਨੂੰ ਕਦੇ ਵੀ ਦੋਸ਼ੀ ਨਹੀਂ ਠਹਿਰਾਉਂਦੇ।

ਮੁੱਖ ਮੰਤਰੀ ਨੇ ਆਗੂਆਂ ਨੂੰ ਸਪੱਸ਼ਟ ਤੌਰ 'ਤੇ ਪੁੱਛਿਆ ਕਿ ਦਿੱਲੀ ਦਾ ਏ.ਕਿਊ.ਆਈ. ਇੰਨੀ ਦਿਨੀਂ ਏਨਾ ਮਾੜਾ ਕਿਉਂ ਹੈ ਜਦੋਂ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਨਹੀਂ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਅੰਨ ਉਤਪਾਦਕਾਂ ਨੂੰ ਬਿਨਾਂ ਵਜ੍ਹਾ ਤੋਂ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਕੋਈ ਬਦਲ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਕੌਮਾਂਤਰੀ ਪੱਧਰ 'ਤੇ ਜੰਗਬੰਦੀ ਨੂੰ ਤਾਂ ਯਕੀਨੀ ਬਣਾ ਸਕਦੇ ਹਨ ਪਰ ਕਈ ਸੂਬਿਆਂ ਨਾਲ ਜੁੜੇ ਇਸ ਵੱਡੇ ਮੁੱਦੇ ਬਾਰੇ ਉਨ੍ਹਾਂ ਨੂੰ ਕੋਈ ਚਿੰਤਾ ਨਹੀਂ। ਉਨ੍ਹਾਂ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਹੜ੍ਹਾਂ ਦੇ ਕਹਿਰ ਦੇ ਬਾਵਜੂਦ ਪੰਜਾਬ ਵੱਲੋਂ ਕੌਮੀ ਪੂਲ ਵਿੱਚ 170 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੇ ਮੱਦੇਨਜ਼ਰ ਵੀ ਕੇਂਦਰ ਨੂੰ ਸੂਬੇ ਦੀ ਕੋਈ ਕਦਰ ਨਹੀਂ।

ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਹੜ੍ਹ ਰਾਹਤ ਲਈ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਅਜੇ ਤੱਕ ਪ੍ਰਾਪਤ ਨਹੀਂ ਹੋਏ ਹਨ ਅਤੇ ਪੰਜਾਬ ਦੀ ਸਥਿਤੀ ਨੂੰ ਹੋਰ ਖਰਾਬ ਕਰਨ ਲਈ ਕੇਂਦਰ ਸਰਕਾਰ ਇਸ ਮੁਆਵਜ਼ੇ ਵਿੱਚੋਂ ਵੀ ਚੱਲ ਰਹੀਆਂ ਹੋਰ ਯੋਜਨਾਵਾਂ ਦੇ ਫੰਡਾਂ ਨੂੰ ਐਡਜਸਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਸੂਬੇ, ਜੋ ਦੇਸ਼ ਦਾ ਅੰਨ ਭੰਡਾਰ ਅਤੇ ਖੜਗ ਭੁਜਾ ਹੈ, ਨਾਲ ਇਸ ਤਰ੍ਹਾਂ ਪੇਸ਼ ਨਹੀਂ ਆਉਣਾ ਚਾਹੀਦਾ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਹ ਪ੍ਰਧਾਨ ਮੰਤਰੀ ਨੂੰ ਨਹੀਂ ਮਿਲ ਸਕੇ ਕਿਉਂਕਿ ਉਹ ਬਿਹਾਰ ਦੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਸਾਹਮਣੇ ਹੜ੍ਹਾਂ ਦਾ ਮੁੱਦਾ ਉਠਾਉਣ ਦੇ ਨਾਲ ਉਨ੍ਹਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ ਦੇਣਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਬਿਹਾਰ ਵਿੱਚ ਰੁੱਝੇ ਹੋਏ ਹਨ, ਫ਼ਿਰ ਵੀ ਉਹ ਚੋਣਾਂ ਵਾਲੇ ਰਾਜ ਵਿੱਚ ਜਾ ਕੇ ਉਨ੍ਹਾਂ ਨੂੰ ਮਿਲਣ ਲਈ ਤਿਆਰ ਹਨ ਤਾਂ ਜੋ ਪੰਜਾਬ ਸੂਬੇ ਦੇ ਅਹਿਮ ਮੁੱਦਿਆਂ ਨੂੰ ਉਨ੍ਹਾਂ ਸਾਹਮਣੇ ਰੱਖਿਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement