ਹਾਦਸੇ ਵਿੱਚ 10 ਤੋਂ ਵੱਧ ਯਾਤਰੀ ਜ਼ਖਮੀ
ਲੁਧਿਆਣਾ: ਲੁਧਿਆਣੇ ਦੇ ਖੰਨਾ ਵਿੱਚ ਨੈਸ਼ਨਲ ਹਾਈਵੇ ਉੱਤੇ ਭਿਆਨਕ ਹਾਦਸਾ ਵਾਪਰ ਗਿਆ। ਯਾਤਰੀਆਂ ਨਾਲ ਭਰੀ ਹੋਈ ਪੀਆਰਟੀਸੀ ਦੀ ਬੱਸ ਟਰਾਲੇ ਨਾਲ ਟਕਰਾ ਗਈ।ਹਾਦਸੇ ਵਿੱਚ 10 ਯਤਾਰੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਪਟਿਆਲਾ ਨੂੰ ਜਾ ਰਹੀ ਸੀ।
ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਤਰੁੰਤ ਐਂਬਲੈਂਸ ਮੰਗਵਾਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
