‘ਰਾਜਾ ਵੜਿੰਗ ਦਾ ਅਫੀਮ-ਭੁੱਕੀ ਵਾਲਾ ਬਿਆਨ 'ਕਮਜ਼ੋਰ ਮਾਨਸਿਕਤਾ' ਦੀ ਨਿਸ਼ਾਨੀ': ਨੀਲ ਗਰਗ
Published : Oct 28, 2025, 10:26 pm IST
Updated : Oct 28, 2025, 10:26 pm IST
SHARE ARTICLE
'Raja Warring's opium-poppy statement is a sign of 'weak mentality'': Neil Garg
'Raja Warring's opium-poppy statement is a sign of 'weak mentality'': Neil Garg

'ਇੱਕ ਨਸ਼ੇ ਦਾ ਬਦਲ ਦੂਜਾ ਨਸ਼ਾ ਨਹੀਂ ਹੋ ਸਕਦਾ'

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਸ਼ਿਆਂ ਦੇ ਬਦਲ ਵਜੋਂ ਅਫੀਮ ਜਾਂ ਭੁੱਕੀ ਦੀ ਖੇਤੀ ਦੀ ਵਕਾਲਤ ਕਰਨ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਕਾਂਗਰਸ ਦੀ 'ਕਮਜ਼ੋਰ ਮਾਨਸਿਕਤਾ' ਦੀ ਨਿਸ਼ਾਨੀ ਕਰਾਰ ਦਿੱਤਾ ਹੈ।

ਇੱਕ ਬਿਆਨ ਵਿੱਚ ਨੀਲ ਗਰਗ ਨੇ ਕਿਹਾ ਕਿ ਇੱਕ ਨਸ਼ੇ ਦਾ ਬਦਲ ਕਦੇ ਵੀ ਦੂਜਾ ਨਸ਼ਾ ਨਹੀਂ ਹੋ ਸਕਦਾ। ਰਾਜਾ ਵੜਿੰਗ ਦਾ ਇਹ ਬਿਆਨ ਕਾਂਗਰਸ ਦੀ ਉਸੇ ਪੁਰਾਣੀ ਮਾਨਸਿਕਤਾ ਦਾ ਸਬੂਤ ਹੈ, ਜਿਸ ਕਾਰਨ ਉਹ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ। ਉਨ੍ਹਾਂ ਕਾਂਗਰਸ ਨੂੰ ਉਸ ਦਾ ਇਤਿਹਾਸ ਯਾਦ ਦਿਵਾਉਂਦਿਆਂ ਕਿਹਾ ਕਿ 2017 ਵਿੱਚ ਕਾਂਗਰਸ ਦੇ ਤਤਕਾਲੀ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਚਾਰ ਹਫ਼ਤਿਆਂ ਵਿੱਚ ਨਸ਼ੇ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਪੰਜ ਸਾਲ ਸਰਕਾਰ ਚਲਾਉਣ ਦੇ ਬਾਵਜੂਦ ਉਹ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੇ। 'ਆਪ' ਬੁਲਾਰੇ ਨੇ ਤੰਜ਼ ਕੱਸਦਿਆਂ ਕਿਹਾ, "ਕਿਉਂਕਿ ਕਾਂਗਰਸ ਖੁਦ ਨਸ਼ੇ ਖਤਮ ਨਹੀਂ ਕਰ ਸਕੀ, ਇਸ ਲਈ ਹੁਣ ਰਾਜਾ ਵੜਿੰਗ ਵਰਗੇ ਆਗੂਆਂ ਨੂੰ ਲੱਗਦਾ ਹੈ ਕਿ ਨਸ਼ਾ ਖਤਮ ਹੀ ਨਹੀਂ ਹੋ ਸਕਦਾ।

ਨੀਲ ਗਰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਨਸ਼ਿਆਂ ਵਿਰੁੱਧ ਜਾਰੀ ਜੰਗ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਯੋਜਨਾਬੱਧ ਤਰੀਕੇ ਨਾਲ 'ਯੁੱਧ' ਛੇੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਤਿੰਨ ਮੋਰਚਿਆਂ 'ਤੇ ਇੱਕੋ ਸਮੇਂ ਕੰਮ ਕਰ ਰਹੀ ਹੈ। ਪਹਿਲਾਂ, ਸਰਕਾਰ ਨੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਦਿਆਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਲਗਭਗ ਪੂਰੀ ਤਰ੍ਹਾਂ ਤੋੜ ਦਿੱਤਾ ਹੈ।

ਦੂਜੇ ਮੋਰਚੇ 'ਤੇ, ਸਰਕਾਰ ਨਸ਼ਿਆਂ ਦੀ 'ਫਿਊਚਰ ਡਿਮਾਂਡ' (ਭਵਿੱਖੀ ਮੰਗ) ਨੂੰ ਖਤਮ ਕਰਨ ਲਈ ਕੰਮ ਕਰ ਰਹੀ ਹੈ। ਇਸ ਤਹਿਤ ਪੰਚਾਇਤਾਂ, ਕਲੱਬਾਂ, ਸਕੂਲਾਂ ਅਤੇ ਕਾਲਜਾਂ ਦੇ ਸਹਿਯੋਗ ਨਾਲ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮਾਂ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ, ਜਿਸ ਵਿੱਚ ਲੋਕਾਂ ਦੀ ਸ਼ਮੂਲੀਅਤ ਲਗਾਤਾਰ ਵੱਧ ਰਹੀ ਹੈ।

ਤੀਜੇ ਮੋਰਚੇ ਬਾਰੇ ਗੱਲ ਕਰਦਿਆਂ ਗਰਗ ਨੇ ਕਿਹਾ ਕਿ ਸਰਕਾਰ ਨੇ ਸੂਬੇ ਭਰ ਵਿੱਚ ਨਸ਼ਾ ਛੁਡਾਊ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਹੈ, ਤਾਂ ਜੋ ਜਿਹੜੇ ਨੌਜਵਾਨ ਨਸ਼ਿਆਂ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਦਾ ਸਹੀ ਇਲਾਜ ਕਰਕੇ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢਿਆ ਜਾ ਸਕੇ ਅਤੇ ਮੁੜ ਖੇਡਾਂ, ਰੁਜ਼ਗਾਰ, ਸਿੱਖਿਆ ਅਤੇ ਚੰਗੀ ਸਿਹਤ ਵੱਲ ਮੋੜ ਕੇ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ।

ਨੀਲ ਗਰਗ ਨੇ ਦਾਅਵਾ ਕੀਤਾ ਕਿ ਜਦੋਂ ਸਰਕਾਰ ਇਨ੍ਹਾਂ ਤਿੰਨਾਂ ਮੋਰਚਿਆਂ 'ਤੇ ਇਮਾਨਦਾਰੀ ਨਾਲ ਕੰਮ ਕਰਦੀ ਹੈ ਤਾਂ ਨਸ਼ੇ ਯਕੀਨਨ ਖਤਮ ਹੁੰਦੇ ਹਨ, ਅਤੇ ਪੰਜਾਬ ਵਿੱਚ ਇਹ ਹੁਣ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਵੇਲੇ ਪੰਜਾਬ ਵਿੱਚ ਨਸ਼ਿਆਂ ਦੇ ਦਰਿਆ ਵਹਿਣੇ ਸ਼ੁਰੂ ਹੋਏ ਸਨ, ਪਰ ਇਨ੍ਹਾਂ ਨੂੰ ਖਤਮ ਕਰਨ ਦਾ ਇਤਿਹਾਸਕ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement