ਬਾਦਲਾਂ ਨੇ ਅਪਣੇ ਸਵਾਰਥ ਲਈ ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਮਿੱਟੀ ਵਿਚ ਮਿਲਾਇਆ : 'ਆਪ'
Published : Nov 28, 2019, 8:20 am IST
Updated : Nov 28, 2019, 8:22 am IST
SHARE ARTICLE
Badals
Badals

ਬਾਦਲ ਪਰਵਾਰ ਦੀ ਖ਼ੁਸ਼ਾਮਦ ਕਰ ਕੇ ਲਿਫ਼ਾਫ਼ਾ ਕਲਚਰ ਰਾਹੀਂ ਮੁੜ ਐਸਜੀਪੀਸੀ ਪ੍ਰਧਾਨ ਬਣੇ ਹਨ ਲੌਂਗੋਵਾਲ : ਸੰਧਵਾਂ

ਚੰਡੀਗੜ੍ਹ (ਨੀਲ ਭਲਿੰਦਰ): ''ਲੰਬੇ ਸੰਘਰਸ਼ ਅਤੇ ਵੱਡੀਆਂ ਕੁਰਬਾਨੀਆਂ ਨਾਲ ਹੋਂਦ 'ਚ ਆਈ ਸਿੱਖਾਂ ਦੀ ਸਿਰਮੌਰ ਲੋਕਤੰਤਰਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਬਾਦਲ ਪਰਵਾਰ ਨੇ ਅਪਣੇ ਸਵਾਰਥ ਲਈ ਮਿੱਟੀ 'ਚ ਮਿਲਾਉਣ ਦੀ ਕੋਈ ਕਸਰ ਨਹੀਂ ਛੱਡੀ। ਐਸਜੀਪੀਸੀ ਦੇ ਜਨਰਲ ਇਜਲਾਸ ਦੀ ਆੜ ਥੱਲੇ ਸੁਖਬੀਰ ਸਿੰਘ ਬਾਦਲ ਨੇ ਅਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ ਜਿਸ 'ਲਿਫ਼ਾਫ਼ਾ ਕਲਚਰ' ਰਾਹੀਂ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਫਿਰ ਪ੍ਰਧਾਨ ਅਤੇ ਆਪਣੇ ਖੁਸ਼ਾਮਦੀਦਾਂ ਨੂੰ ਦੂਸਰੀਆਂ ਅਹੁਦੇਦਾਰੀਆਂ ਵੰਡੀਆਂ ਹਨ, ਇਹ ਨਾ ਕੇਵਲ ਸਮੁੱਚੇ ਸਿੱਖ ਪੰਥ ਨਾਲ ਸਗੋਂ ਲੋਕਤੰਤਰਿਕ ਵਿਵਸਥਾ ਨਾਲ ਖਿਲਵਾੜ ਹੈ।''

Gobind Singh LongowalGobind Singh Longowal

'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਇਹ ਸਖ਼ਤ ਟਿੱਪਣੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਕੁਲਵੰਤ ਸਿੰਘ ਪੰਡੋਰੀ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ ਅਤੇ ਕੋਰ ਕਮੇਟੀ ਮੈਂਬਰ ਗੁਰਦਿੱਤ ਸਿੰਘ ਸੇਖੋਂ ਅਤੇ ਹਰਚੰਦ ਸਿੰਘ ਬਰਸਟ ਨੇ ਕੀਤੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਦਲਾਂ ਦੇ ਟੱਬਰ ਨੇ ਅਪਣੇ ਸਿਆਸੀ ਅਤੇ ਨਿੱਜੀ ਮੁਫ਼ਾਦਾਂ ਲਈ ਹਥਿਆਰ ਵਾਂਗ ਵਰਤਿਆ ਹੈ।

Kultar Singh Sandhwan and Prof Baljinder KaurKultar Singh Sandhwan and Prof Baljinder Kaur

ਇਸ ਸਵਾਰਥੀ ਨੀਤੀ ਤਹਿਤ ਬਾਦਲ ਪਰਿਵਾਰ ਆਪਣੀ ਜੇਬ 'ਚੋਂ ਪਰਚੀ ਰਾਹੀਂ ਹਮੇਸ਼ਾ ਕਮਜ਼ੋਰ ਨਿਰਭਰ, ਪਰਜੀਵੀ ਅਤੇ ਨਿਰਾਧਾਰ ਸਖਸ਼ ਨੂੰ ਐਸਜੀਪੀਸੀ ਦੀ ਕਮਾਨ ਸੌਂਪਦੇ ਆਏ ਹਨ। ਪਹਿਲਾਂ ਅਵਤਾਰ ਸਿੰਘ ਮੱਕੜ ਅਤੇ ਹੁਣ ਗੋਬਿੰਦ ਸਿੰਘ ਲੌਂਗੋਵਾਲ ਇਸ ਦੀ ਸਟੀਕ ਮਿਸਾਲ ਹਨ। ਪ੍ਰੋ. ਬਲਜਿੰਦਰ ਕੌਰ ਅਤੇ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬਤੌਰ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਸ਼ਾਮਦੀ ਕਰਦਿਆਂ ਬਾਦਲ ਪਰਿਵਾਰ ਲਈ ਵਖਰੀ ਸਟੇਜ ਲਗਵਾ ਕੇ ਗੁਰੂ ਦੀ ਗੋਲਕ ਦੇ ਕਰੋੜਾਂ ਰੁਪਏ ਪਾਣੀ ਵਾਂਗ ਵਹਾਏ, ਉਸ ਬਦਲੇ ਬਾਦਲ ਪਰਿਵਾਰ ਨੇ ਲੌਂਗੋਵਾਲ ਨੂੰ ਪ੍ਰਧਾਨ ਦੇ ਅਹੁਦੇ ਦਾ ਤੋਹਫ਼ਾ ਦਿਤਾ ਹੈ।

SGPCSGPC

ਹਰਚੰਦ ਸਿੰਘ ਬਰਸਟ ਅਤੇ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਭਾਰਤੀ ਲੋਕਤੰਤਰ ਪ੍ਰਣਾਲੀ 'ਚ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉੱਚਾ ਰੁਤਬਾ ਹੈ, ਕਿਉਂਕਿ ਇਹ ਸੰਸਥਾ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਲੋਕਤੰਤਰਿਕ ਪ੍ਰਣਾਲੀ ਤਹਿਤ ਸੰਨ 1925 'ਚ ਹੋਂਦ 'ਚ ਆਈ ਸੀ, ਪਰੰਤੂ ਬਾਦਲ ਪਰਵਾਰ ਨੇ ਅਪਣੀ ਹਉਮੈ ਅਤੇ ਸਵਾਰਥ ਲਈ ਐਸਜੀਪੀਸੀ ਅਤੇ ਆਪਣੀ ਪਾਰਟੀ ਸ੍ਰੋਮਣੀ ਅਕਾਲੀ ਦਲ ਦੀ ਅੰਦਰੂਨੀ ਜਮਹੂਰੀਅਤ ਵੀ ਛਿੱਕੇ 'ਤੇ ਟੰਗ ਦਿਤੀ। ਬਹੁਮਤ 'ਚ ਹੋਣ ਦੇ ਬਾਵਜੂਦ ਆਪਣੀ ਪਾਰਟੀ ਦੇ ਐਸਜੀਪੀਸੀ ਮੈਂਬਰਾਂ ਨੂੰ ਪ੍ਰਧਾਨ ਤੇ ਅਹੁਦੇਦਾਰ ਦੀ ਚੋਣ ਲਈ ਹਿੱਸੇਦਾਰ ਬਣਾਉਣਾ ਤਾਂ ਦੂਰ ਪੁੱਛਿਆ ਤਕ ਨਹੀਂ ਜਾਂਦਾ।

AAP PUNJABAAP PUNJAB

ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਸਮੇਤ 'ਆਪ' ਆਗੂਆਂ ਨੇ ਕਿਹਾ ਕਿ ਬੇਸ਼ੱਕ ਆਮ ਆਦਮੀ ਪਾਰਟੀ ਇਕ ਧਰਮ ਨਿਰਪੱਖ ਪਾਰਟੀ ਹੈ ਪਰੰਤੂ ਪੰਥ ਦੀ ਸਿਰਮੌਰ ਸੰਸਥਾ ਨੂੰ ਬਾਦਲ ਪਰਵਾਰ ਦੇ ਕਬਜ਼ੇ 'ਚ ਮੁਕਤ ਕਰਾਉਣ ਦੀ ਜ਼ੋਰਦਾਰ ਵਕਾਲਤ ਕਰਦੀ ਹੈ। 'ਆਪ' ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਾਲਾਂ ਤੋਂ ਲੰਬਿਤ ਪਈਆਂ ਆਮ ਚੋਣਾਂ ਨਾ ਕਰਾਏ ਜਾਣ ਨੂੰ ਲੋਕਤੰਤਰ ਦਾ ਘਾਣ ਕਰਾਰ ਦਿਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਬਾਦਲ, ਕੈਪਟਨ, ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸੱਭ ਮਿਲੇ ਹੋਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement