
ਨਨਕਾਣਾ ਸਾਹਿਬ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਹੈ।
ਲਾਹੌਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਮੌਕੇ 600 ਤੋਂ ਵੱਧ ਭਾਰਤੀ ਸਿੱਖ ਸ਼ਰਧਾਲੂ ਪਾਕਿਸਤਾਨ ਪਹੁੰਚੇ ਹਨ। ਦੱਸ ਦੇਈਏ ਕਿ ਪਾਕਿਸਤਾਨ ਨਨਕਾਣਾ ਸਾਹਿਬ ਵਿਖੇ ਇਹ ਸਮਾਗਮ ਮਨਾਏ ਜਾ ਰਹੇ ਹਨ। ਇਹ ਜਥੇਬੰਦੀਆਂ ਸ਼ੁੱਕਰਵਾਰ ਨੂੰ ਵਾਹਗਾ ਸਰਹੱਦ ਦੇ ਰਸਤੇ ਪਾਕਿਸਤਾਨ ਪਹੁੰਚਿਆਂ। ਨਨਕਾਣਾ ਸਾਹਿਬ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਹੈ।
ਇਸ ਮੌਕੇ ਮੁੱਖ ਸਮਾਗਮ 30 ਨਵੰਬਰ ਨੂੰ ਪਾਕਿਸਤਾਨ ਵਿਖੇ ਪੰਜਾਬ ਸੂਬੇ ਦੇ ਜਨਮ ਭੂਮੀ ਗੁਰੂਦੁਆਰਾ ਨਨਕਾਣਾ ਸਾਹਿਬ ਵਿਖੇ ਹੋਣਗੇ। ਇਵੈਕਯੂ ਟਰੱਸਟ ਪ੍ਰਾਪਰਟੀ ਬੋਰਡ’ ਦੇ ਬੁਲਾਰੇ ਆਸਿਫ ਹਾਸ਼ਮੀ ਨੇ ਮੀਡੀਆ ਨੂੰ ਦੱਸਿਆ, "ਸ਼ੁੱਕਰਵਾਰ ਨੂੰ 602 ਭਾਰਤੀ ਸਿੱਖ ਸ਼ਰਧਾਲੂ ਵਾਹਗਾ ਬਾਰਡਰ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਵਾਂ ਗੁਰਪੁਰਬ ਮਨਾਉਣ ਲਈ ਨਨਕਾਣਾ ਸਾਹਿਬ ਪਹੁੰਚੇ ਹਨ।" ਸ਼ਰਧਾਲੂ 10 ਦਿਨਾਂ ਦੀ ਯਾਤਰਾ ਦੌਰਾਨ ਸੂਬੇ ਦੇ ਹੋਰਨਾਂ ਗੁਰੂਦੁਆਰਿਆਂ ਦੇ ਵੀ ਦਰਸ਼ਨ ਕਰਨਗੇ।