ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਆਮ ਆਦਮੀ ਪਾਰਟੀ ਹਰ ਸੰਘਰਸ਼ ਵਿੱਚ ਦੇਵੇਗੀ ਸਾਥ-ਜਰਨੈਲ ਸਿੰਘ
Published : Nov 28, 2020, 10:51 pm IST
Updated : Nov 28, 2020, 10:53 pm IST
SHARE ARTICLE
jarnel singh
jarnel singh

ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕਿਸਾਨ, ਮਜ਼ਦੂਰ, ਵਪਾਰੀ ਬਚਾਓ ਮੁਹਿੰਮ ਦੇ ਦਸੰਬਰ ਨੂੰ ਮੌੜ ਮੰਡੀ ਵਿਚ ਕੀਤੀ ਜਾਣ ਵਾਲੀਆਂ ਰੈਲੀਆਂ ਮੁਲਤਵੀ ਕਰ ਦਿੱਤੀਆਂ ਹਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕਿਸਾਨ, ਮਜ਼ਦੂਰ, ਵਪਾਰੀ ਬਚਾਓ ਮੁਹਿੰਮ ਦੇ ਦਸੰਬਰ ਨੂੰ ਮੌੜ ਮੰਡੀ ਵਿਚ ਕੀਤੀ ਜਾਣ ਵਾਲੀਆਂ ਰੈਲੀਆਂ ਮੁਲਤਵੀ ਕਰ ਦਿੱਤੀਆਂ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਜਾਰੀ ਇੱਕ ਬਿਆਨ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਕਿਸਾਨ

appapp

ਅੰਦੋਲਨ ਦੇ ਹੱਕ ਵਿਚ ਇਹ ਮੁਲਤਵੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਦਿੱਲੀ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਆਪਣਾ ਅੰਦੋਲਨ ਕਰ ਰਿਹਾ ਹੈ, ਇਸ ਨੂੰ ਮੁੱਖ ਰੱਖਦੇ ਹੋਏ ਪਾਰਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ 4, 13 ਅਤੇ 20 ਦਸੰਬਰ ਨੂੰ ਕੀਤੀਆਂ ਜਾਣ ਰੈਲੀਆਂ ਮੁਲਤਵੀ ਕੀਤੀਆਂ ਹਨ। ਕਿਹਾ ਕਿ ਇਨ੍ਹਾਂ ਰੈਲੀਆਂ ਦੀ ਅਗਲੀ ਮਿਤੀ ਬਾਅਦ ਵਿਚ ਐਲਾਨੀ ਜਾਵੇਗੀ।

photophotoਉਨ੍ਹਾਂ ਕਿਹਾ ਕਿ ਪਾਰਟੀ ਆਗੂ, ਵਰਕਰ-ਵਲੰਟੀਅਰ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਉਮੀਦ ਸੀ ਕਿ 26-27 ਦੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਮੋਦੀ ਸਰਕਾਰ ਮੰਗਾਂ ਦਾ ਹੱਲ ਕਰੇਗੀ, ਪ੍ਰੰਤੂ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਇਹ ਸੰਘਰਸ਼ ਲੰਮਾ ਚੱਲ ਸਕਦਾ ਹੈ, ਇਸ ਲਈ ਇਹ ਰੈਲੀਆਂ ਮੁਲਤਵੀ ਕੀਤੀਆਂ ਗਈਆਂ ਹਨ।

PM ModiPM Modiਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਰਾਜਸੀ ਹਿੱਤ ਤੋਂ ਉੱਪਰ ਉੱਠ ਕੇ ਬਿਨਾਂ ਪਾਰਟੀ ਦੇ ਝੰਡੇ ਅਤੇ ਬੈਨਰ ਇਸ ਵਿਚ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਸਮੂਹ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਅੰਦੋਲਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।

Farmer ProtestFarmer Protestਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਹਰ ਤਰ੍ਹਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਆਗੂ ਕੰਮਾਂ ਵਿਚ ਲੱਗੇ ਹੋਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM
Advertisement