ਕੈਪਟਨ ਵਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਤੁਰਤ ਗੱਲਬਾਤ ਕਰਨ ਦੀ ਅਪੀਲ
Published : Nov 28, 2020, 12:17 am IST
Updated : Nov 28, 2020, 12:17 am IST
SHARE ARTICLE
image
image

ਕੈਪਟਨ ਵਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਤੁਰਤ ਗੱਲਬਾਤ ਕਰਨ ਦੀ ਅਪੀਲ

ਚੰਡੀਗੜ੍ਹ, 27 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਤੁਰਤ ਗੱਲਬਾਤ ਸ਼ੁਰੂ ਕਰਨ ਲਈ ਜ਼ੋਰ ਪਾਇਆ ਤਾਂ ਜੋ ਉਸ ਤਣਾਅਪੂਰਨ ਸਥਿਤੀ ਨਾਲ ਨਜਿੱਠਿਆ ਜਾ ਸਕੇ ਜੋ ਕਿ ਹਰਿਆਣਾ ਵਲੋਂ ਕਿਸਾਨਾਂ ਨੂੰ ਦਿੱਲੀ ਵਲ ਕੂਚ ਕਰਨ ਤੋਂ ਰੋਕਣ ਦੀ ਕੋਸ਼ਿਸ਼ ਵਜੋਂ ਪੈਦਾ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਹਮੇਸ਼ਾ ਲਈ ਨਹੀਂ ਦਬਾਈ ਜਾ ਸਕਦੀ। ਕੇਂਦਰ ਸਰਕਾਰ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਪੈਦਾ ਹੋਈ ਤਣਾਅਪੂਰਨ ਸਥਿਤੀ ਨਾਲ ਨਜਿੱਠਣ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਤੁਰਤ ਗੱਲਬਾਤ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ। ਹੁਣ ਜਦੋਂ ਕਿ ਸਥਿਤੀ ਹੱਥੋਂ ਨਿਕਲ ਰਹੀ ਹੈ ਤਾਂ 3 ਦਸੰਬਰ ਤਕ ਉਡੀਕ ਕਿਉਂ ਕੀਤੀ ਜਾਵੇ?
ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੇ ਕਿਸਾਨਾਂ ਉੱਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ ਤੁਰਤ ਦਖ਼ਲ ਦੇਣਾ ਚਾਹੀਦਾ ਹੈ ਕਿਉਂਜੋ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁਧ ਬੀਤੇ ਤਿੰਨ ਮਹੀਨਿਆਂ ਤੋਂ ਕੀਤੇ ਜਾ ਰਹੇ ਅਪਣੇ ਰੋਸ ਮੁਜ਼ਾਹਰਿਆਂ ਦੌਰਾਨ ਕਦੀ ਵੀ ਅਮਨ ਕਾਨੂੰਨ ਦੀ ਸਥਿਤੀ ਲਈ ਕੋਈ ਸਮੱਸਿਆ ਖੜੀ ਨਹੀਂ ਕੀਤੀ ਅਤੇ ਨਾ ਹੀ ਕੋਈ ਹਿੰਸਕ ਵਾਰਦਾਤ ਹੀ ਕੀਤੀ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement