ਮੋਦੀ ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ : ਆਪ
Published : Nov 28, 2020, 10:19 pm IST
Updated : Nov 28, 2020, 10:19 pm IST
SHARE ARTICLE
app
app

3 ਦਸੰਬਰ ਦਾ ਇੰਤਜ਼ਾਰ ਕਰਨ ਦੀ ਥਾਂ ਕਿਸਾਨਾਂ ਨਾਲ ਹੁਣੇ ਗੱਲ ਕਰਕੇ ਸਮੱਸਿਆ ਦਾ ਹੱਲ ਲੱਭੇ ਮੋਦੀ ਸਰਕਾਰ

ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਲੜਾਈ ਲੜ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਮੋਦੀ ਵੱਲੋਂ ਆਪਣੇ ਅੜੀਅਲ ਰਵੱਈਆਂ ਉਤੇ ਚਲਦਿਆਂ ਦਮਨਕਾਰੀ ਨੀਤੀ ਤਹਿਤ ਕੁਚਲਣ ਦੇ ਯਤਨਾਂ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਮੰਗ ਕੀਤੀ ਕਿ ਮੋਦੀ ਸਰਕਾਰ ਬਿਨਾਂ ਕਿਸੇ ਸ਼ਰਤ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਵਾਲੀ ਥਾਂ ਉਤੇ ਜਾ ਕੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਵੇ। ਚੰਡੀਗੜ੍ਹ ਵਿਖੇ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਭਾਰਤੀ ਨੂੰ ਆਪਣਾ ਵਿਰੋਧ ਦਰਜ ਕਰਾਉਣ ਦਾ ਹੱਕ ਹੈ, ਪ੍ਰੰਤੂ ਮੋਦੀ ਆਪਣੀ ਹਿਟਲਰਸ਼ਾਹੀ ਸੋਚ ਰਾਹੀਂ ਦੇਸ਼ ਦੇ ਲੋਕਾਂ ਨੂੰ ਭਾਰਤ ਦੇ ਸੰਵਿਧਾਨ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਦਿੱਤੇ ਇਸ ਹੱਕ ਨੂੰ ਵੀ ਖੋਹਣ ਦਾ ਯਤਨ ਕਰ ਰਹੇ ਹਨ। 

AAP leaders AAP leadersਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਦਿੱਤੇ 3 ਦਸੰਬਰ ਦੇ ਮੀਟਿੰਗ ਦੇ ਦਿੱਤੇ ਸਮੇਂ ਦੀ ਉਡੀਕ ਨਾ ਕਰੇ, ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਵੇ ਅਤੇ ਤੁਰੰਤ ਇਸ ਦਾ ਹੱਲ ਕੱਢੇ। ਉਨ੍ਹਾਂ ਕਿਹਾ ਕਿ ਠੰਡੀਆਂ ਰਾਤਾਂ ਨੂੰ ਜਦੋਂ ਦੇਸ਼ ਦਾ ਅੰਨਦਾਤਾ ਸੜਕਾਂ ਉਤੇ ਰੁਲ ਰਿਹਾ ਹੈ ਤਾਂ ਸਰਕਾਰ ਇਸ ਨੂੰ ਪਹਿਲ ਦੇ ਆਧਾਰ ਉਤੇ ਕਿਸਾਨਾਂ ਦੀ ਗੱਲ ਸੁਣੇ। 

farmer protestfarmer protestਮਾਨ ਨੇ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਹੱਕਾਂ ਲਈ ਕੀਤੇ ਜਾ ਰਹੇ ਅੰਦੋਲਨ ਮੌਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਬਿਨਾਂ ਕਿਸੇ ਰਾਜਨੀਤਿਕ ਹਿੱਤ ਤੋਂ ਕਿਸਾਨ ਅੰਦੋਲਨ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਆਗੂ ਅਤੇ ਵਰਕਰ ਆਪ ਖੁਦ ਕਿਸਾਨ ਹਨ ਅਤੇ ਉਹ ਕਿਸਾਨਾਂ ਦਾ ਦਰਦ ਆਪ ਸਮਝਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement