ਜੰਮੂ-ਕਸ਼ਮੀਰ: ਧਾਰਾ 370 ਖ਼ਤਮ ਹੋਣ ਤੋਂ ਬਾਅਦ ਚੋਣਾਂ ਲਈ ਤਿਆਰੀਆਂ ਜ਼ੋਰਾਂ 'ਤੇ
Published : Nov 28, 2020, 12:37 am IST
Updated : Nov 28, 2020, 12:37 am IST
SHARE ARTICLE
image
image

ਜੰਮੂ-ਕਸ਼ਮੀਰ: ਧਾਰਾ 370 ਖ਼ਤਮ ਹੋਣ ਤੋਂ ਬਾਅਦ ਚੋਣਾਂ ਲਈ ਤਿਆਰੀਆਂ ਜ਼ੋਰਾਂ 'ਤੇ

ਜ਼ਿਲ੍ਹਾ ਵਿਕਾਸ ਪਰਿਸ਼ਦ ਦੀਆਂ ਚੋਣਾਂ ਸਨਿਚਰਵਾਰ ਤੋਂ ਸ਼ੁਰੂ

ਸ੍ਰੀਨਗਰ/ਜੰਮੂ, 26 ਨਵੰਬਰ : ਧਾਰਾ 370 ਦੀਆਂ ਜ਼ਿਆਦਾਤਰ ਮਦਾਂ ਖ਼ਤਮ ਹੋਣ ਤੋਂ ਬਾਅਦ ਪਹਿਲੀਆਂ ਚੋਣਾਂ ਲਈ ਜੰਮੂ-ਕਸ਼ਮੀਰ ਵਿਚ ਤਿਆਰੀਆਂ ਜ਼ੋਰਾਂ ਉੱਤੇ ਹਨ ਅਤੇ ਜ਼ਿਲ੍ਹਾ ਵਿਕਾਸ ਪਰਿਸ਼ਦ (ਡੀ.ਡੀ.ਸੀ.) ਦੀਆਂ ਚੋਣਾਂ ਸ਼ਨਿਚਰਵਾਰ ਨੂੰ ਸ਼ੁਰੂ ਹੋਣ ਜਾ ਰਹੀਆਂ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿਤੀ।
ਜ਼ਿਲ੍ਹਾ ਵਿਕਾਸ ਪਰਿਸ਼ਦ ਦੀਆਂ ਪਹਿਲੀਆਂ ਚੋਣਾਂ ਅੱਠ ਗੇੜਾਂ ਵਿਚ ਹੋਣਗੀਆਂ ਜਿਸ ਵਿਚ 28 ਨਵੰਬਰ ਤੋਂ 22 ਦਸੰਬਰ ਤਕ 20 ਜ਼ਿਲ੍ਹਿਆਂ ਵਿਚ 280 ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਚੁਣੀ ਗਈ ਸਰਕਾਰ ਦੀ ਗ਼ੈਰ ਮੌਜੂਦਗੀ ਵਿਚ ਇਹ ਪਰਿਸ਼ਦ ਖੇਤਰ ਵਿਚ ਪ੍ਰਸ਼ਾਸਨ ਦੀ ਨਵੀਂ ਇਕਾਈ ਬਣਨ ਵਾਲੀ ਹੈ। ਅਧਿਕਾਰੀਆਂ ਨੇ ਦਸਿਆ ਕਿ ਡੀਡੀਸੀ ਦੇ ਨਾਲ ਨਾਲ 12,153 ਪੰਚਾਇਤੀ ਖੇਤਰਾਂ ਦੀਆਂ ਉਪ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਵਿਚੋਂ 11,814 ਖੇਤਰ ਕਸ਼ਮੀਰ ਵਾਦੀ ਵਿਚ ਹਨ ਅਤੇ ਬਾਕੀ 339 ਜੰਮੂ ਵਿਚ ਹਨ। ਚੋਣਾਂ ਦੇ ਪਹਿਲੇ ਗੇੜ ਦੀ ਪ੍ਰਚਾਰ ਮੁਹਿੰਮ ਵੀਰਵਾਰ ਨੂੰ ਖ਼ਤਮ ਹੋ ਗਈ ਅਤੇ ਅਧਿਕਾਰੀਆਂ ਨੇ ਕਿਹਾ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ ਅਤੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਵਿਸ਼ੇਸ਼ ਪ੍ਰਬੰਧ ਕੀਤੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੇ ਪਹਿਲੇ ਗੇੜ ਵਿਚ ਤਕਰੀਬਨ 1475 ਉਮੀਦਵਾਰ ਮੈਦਾਨ ਵਿਚ ਹਨ। (ਪੀਟੀਆਈ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement