
ਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਵੀ ਕੀਤਾ ਹੈ।
ਤਰਨਤਾਰਨ - ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਖੁਵਾਸਪੁਰ ਦਾ ਜਵਾਨ ਸੁਖਬੀਰ ਸਿੰਘ ਜੰਮੂ-ਕਸ਼ਮੀਰ ਦੇ ਸੁੰਦਰ ਬਨੀ ਇਲਾਕੇ ਵਿਚ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨ ਸੈਨਾ ਵਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਵਿਚ ਸ਼ਹੀਦ ਹੋ ਗਿਆ ਹੈ। ਸੁਖਬੀਰ ਦੀ ਸ਼ਹੀਦੀ ਦੀ ਖਬਰ ਸੁਣਦਿਆਂ ਹੀ ਪਰਿਵਾਰ ਤੇ ਪੂਰਾ ਪਿੰਡ ਗਹਿਰੇ ਸਦਮੇ ਵਿਚ ਚਲਾ ਗਿਆ। ਸੁਖਬੀਰ ਦੇ ਪਿਤਾ ਕੁਲਵੰਤ ਸਿੰਘ ਨੇ ਦੱਸਿਆ ਕਿ ਸੁਖਬੀਰ ਨੂੰ ਬਚਪਨ ਤੋਂ ਹੀ ਫੌਜ਼ ਵਿਚ ਭਰਤੀ ਹੋਣ ਦਾ ਸ਼ੌਕ ਸੀ ਅਤੇ ਦੋ ਸਾਲ ਪਹਿਲਾਂ ਹੀ ਉਹ ਫੌਜ ਵਿਚ ਭਰਤੀ ਹੋਇਆ ਸੀ।
Farmer Protest
ਉਹਨਾਂ ਨੇ ਦੱਸਿਆ ਕਿ ਸੁਖਬੀਰ ਦੀ ਸ਼ਹੀਦੀ ਉੱਤੇ ਜਿਥੇ ਉਹਨਾਂ ਨੂੰ ਫਖਰ ਹੈ, ਉਥੇ ਦੁੱਖ ਵੀ ਹੈ। ਪਿੰਡ ਵਾਸੀਆਂ ਨੇ ਸੁਖਬੀਰ ਦੀ ਸ਼ਹੀਦ ਉਤੇ ਫ਼ਖ਼ਰ ਮਹਿਸੂਸ ਕਰਦਿਆਂ ਕਿਹਾ ਕਿ ਸੁਖਬੀਰ ਦੇ ਪਿਤਾ ਨੇ ਬੜੀ ਮਿਹਨਤ ਨਾਲ ਬੱਚੇ ਪਾਲੇ ਸਨ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਵੀ ਕੀਤਾ ਹੈ।
ਸ਼ਹੀਦ ਨੂੰ ਸ਼ਰਧਾਂਜਲੀ ਭੇਟ ਅਤੇ ਦੁਖੀ ਪਰਿਵਾਰ ਨਾਲ ਆਪਣੀ ਸੰਵੇਦਨਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 22 ਵਰ੍ਹਿਆਂ ਦਾ ਸਿਪਾਹੀ ਸੁਖਬੀਰ ਸਿੰਘ ਇਕ ਬਹਾਦਰ ਤੇ ਉਤਸ਼ਾਹੀ ਸੈਨਿਕ ਸੀ। ਦੇਸ਼ ਇਸ ਸੈਨਿਕ ਦੀ ਮਹਾਨ ਕੁਰਬਾਨੀ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਰਹੇਗਾ।