
ਰਵਨੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਅਹੁਦਾ ਸੰਭਾਲਿਆ
ਪਟਿਆਲਾ, 27 ਨਵੰਬਰ (ਤੇਜਿੰਦਰ ਫ਼ਤਿਹਪੁਰ): ਰਵਨੀਤ ਕੌਰ, ਆਈ.ਏ.ਐਸ., ਵਧੀਕ ਮੁੱਖ ਸਕੱਤਰ, ਜੰਗਲਾਤ ਅਤੇ ਜੰਗਲੀ ਜੀਵ, ਪੰਜਾਬ ਸਰਕਾਰ ਵਲੋਂ ਅੱਜ ਸਵੇਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਵਜੋਂ ਅਪਣਾ ਕਾਰਜ ਭਾਰ ਸੰਭਾਲ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਰਵਨੀਤ ਕੌਰ 1998 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਜਿਨ੍ਹਾਂ ਨੂੰ ਪ੍ਰਬੰਧਨ ਦੇ ਖੇਤਰ ਵਿਚ ਇਕ ਲੰਬਾ ਤਜ਼ਰਬਾ ਹਾਸਲ ਹੈ।