
ਕੇਂਦਰੀ ਖੇਤੀਬਾੜੀ ਮੰਤਰੀ ਨੇ ਕੀਤੀ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ
ਨਵੀਂ ਦਿੱਲੀ, 27 ਨਵੰਬਰ: ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਵਿਚਕਾਰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਹੀ ਤਿੰਨ ਦਸੰਬਰ ਦੀ ਗੱਲਬਾਤ ਦਾ ਪ੍ਰਸਤਾਵ ਰਖਿਆ ਹੈ। ਦੂਜੇ ਪਾਸੇ ਖੇਤੀਬਾੜੀ ਮੰਤਰੀ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਕਾਂਗਰਸ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਵੀ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤ ਸਰਕਾਰ ਦੇਸ਼ ਭਰ ਵਿਚ ਕਿਸਾਨਾਂ ਦੇ ਹਿਤ ਲਈ ਕੰਮ ਕਰਨ ਵਾਸਤੇ ਵਚਨਬੱਧ ਹੈ। (ਸਸਸ)