ਰੇਤ ਨਾਲ ਭਰੇ ਟਿੱਪਰ ਨੇ ਮਾਰੀ ਟਰੈਕਟਰ ਨੂੰ ਟੱਕਰ, ਨੌਜਵਾਨ ਦੀ ਮੌਕੇ 'ਤੇ ਹੋਈ ਮੌਤ 
Published : Nov 28, 2021, 1:46 pm IST
Updated : Nov 28, 2021, 1:54 pm IST
SHARE ARTICLE
accident
accident

ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ ਵਜੋਂ ਹੋਈ ਹੈ।

ਗੜ੍ਹਸ਼ੰਕਰ : ਭਾਵੇਂ ਕੀ ਤੇਜ਼ ਰਫ਼ਤਾਰ ਵਾਹਨਾਂ ਨੇ ਆਵਾਜਾਈ ਸੁਖਾਲੀ ਬਣਾ ਦਿੱਤੀ ਹੈ ਪਰ ਇਸ ਨਾਲ ਸੜਕੀ ਹਾਦਸਿਆਂ ਵਿਚ ਵੀ ਇਜਾਫਾ ਹੋਇਆ ਹੈ ਤਾਜ਼ਾ ਜਾਣਕਾਰੀ ਗੜ੍ਹਸ਼ੰਕਰ ਤੋਂ ਹੈ ਜਿਥੇ ਰੇਤ ਨਾਲ ਭਰੇ ਇਕ ਟਿੱਪਰ ਅਤੇ ਟਰੈਕਟਰ-ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ।

AccidentAccident

ਦੱਸ ਦੇਈਏ ਕਿ ਇਹ ਹਾਦਸਾ ਨੰਗਲ ਰੋਡ ’ਤੇ ਅੱਜ ਸਵੇਰੇ ਵਾਪਰਿਆ। ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੀਤ ਸਿੰਘ ਪੁੱਤਰ ਧਿਆਨ ਸਿੰਘ ਵਾਸੀ ਧੰਜਲ ਜ਼ਿਲ੍ਹਾ ਕਪੂਰਥਲਾ ਰਾਹੋਂ ਤੋਂ ਆਪਣੇ ਟਰੈਕਟਰ ਟਰਾਲੀ ਰਾਹੀਂ ਪਰਾਲੀ ਲੈ ਕੇ ਹਿਮਾਚਲ ਵਾਲੇ ਪਾਸੇ ਜਾ ਰਿਹਾ ਸੀ।

accidentaccident

ਇਸ ਦੌਰਾਨ ਜਦੋਂ ਉਹ ਗੜ੍ਹਸ਼ੰਕਰ ਨੰਗਲ ਰੋੜ ’ਤੇ ਸਥਿਤ ਪਿੰਡ-ਸ਼ਾਹਪੁਰ ਨੇੜੇ ਪਹੁੰਚਿਆ ਤਾਂ ਉਥੇ ਪੰਜਾਬੀ ਢਾਬੇ ਤੋਂ ਸਤਨਾਮ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਗੜ੍ਹੀ ਮੱਟੋ ਟਰੈਕਟਰ ’ਤੇ ਚੜ੍ਹ ਗਿਆ। ਇਸ ਦੌਰਾਨ ਨੰਗਲ ਵਾਲੇ ਪਾਸਿਉਂ ਤੇਜ਼ ਰਫਤਾਰ ਰੇਤ ਨਾਲ ਭਰੇ ਟਿੱਪਰ ਨੇ ਪਹਿਲਾਂ ਦੁੱਧ ਲੈ ਕੇ ਜਾ ਰਹੇ ਛੋਟੇ ਹਾਥੀ ਨੂੰ ਟੱਕਰ ਮਾਰੀ ਫਿਰ ਟਰਾਲੀ ਨਾਲ ਟਕਰਾ ਗਿਆ। 

​Tragic accident​Tragic accident

ਇਸ ਟੱਕਰ ਵਿਚ ਟਰਾਲੀ ਸਵਾਰ ਸਤਨਾਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਛੋਟਾ ਹਾਥੀ ਤੇ ਟਰੈਕਟਰ ਟਰਾਲੀ ਨੁਕਸਾਨੀਆਂ ਗਈਆਂ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਗੜ੍ਹਸ਼ੰਕਰ ਦੇ ASIਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਟਿੱਪਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement