ਮੁੱਖ ਮੰਤਰੀ ਚੰਨੀ ਵਲੋਂ ਰਮਾਇਣ, ਮਹਾਂਭਾਰਤ ਅਤੇ ਸ੍ਰੀਮਦ ਭਗਵਦ ਗੀਤਾ ’ਤੇ ਖੋਜ ਕੇਂਦਰ ਸਥਾਪਤ ਕਰਨ ਦਾ
Published : Nov 28, 2021, 11:59 pm IST
Updated : Nov 28, 2021, 11:59 pm IST
SHARE ARTICLE
image
image

ਮੁੱਖ ਮੰਤਰੀ ਚੰਨੀ ਵਲੋਂ ਰਮਾਇਣ, ਮਹਾਂਭਾਰਤ ਅਤੇ ਸ੍ਰੀਮਦ ਭਗਵਦ ਗੀਤਾ ’ਤੇ ਖੋਜ ਕੇਂਦਰ ਸਥਾਪਤ ਕਰਨ ਦਾ ਐਲਾਨ

ਫਗਵਾੜਾ, 28 ਨਵੰਬਰ (ਪੱਤਰ ਪ੍ਰੇਰਕ): ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਰਮਾਇਣ, ਮਹਾਂਭਾਰਤ ਤੇ ਸ੍ਰੀਮਦ ਭਗਵਦ ਗੀਤਾ ਉਪਰ ਖੋਜ ਕੇਂਦਰ ਸਥਾਪਿਤ ਕੀਤਾ ਜਾਵੇਗਾ। ਅੱਜ ਇਥੇ ਫਗਵਾੜਾ ਨੇੜੇ ਭਗਵਾਨ ਪਰਸ਼ੂਰਾਮ ਦੀ ਤਪਸ ਸਥਲੀ ਵਿਖੇ ਮੱਥਾ ਟੇਕਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਰਚਨਾਵਾਂ ਉਪਰ ਖੋਜ ਕਾਰਜਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਵਿਸ਼ਵ ਪਧਰੀ ਖੋਜ ਕੇਂਦਰ ਸਥਾਪਤ ਕੀਤਾ ਜਾਵੇਗਾ। 
ਉਨ੍ਹਾਂ ਕਿਹਾ ਕਿ ਰਮਾਇਣ, ਮਹਾਂਭਾਰਤ ਤੇ ਸ਼੍ਰੀਮਦ ਭਗਵਦ ਗੀਤਾ ਸਦੀਆਂ ਤੋਂ ਮਨੁੱਖਤਾ ਲਈ ਪ੍ਰੇਰਨਾ ਦਾ ਸ੍ਰੋਤ ਹਨ ਜਿਸ ਕਰ ਕੇ ਖੋਜ ਕੇਂਦਰ ਨਾਲ ਇਨ੍ਹਾਂ ਗ੍ਰੰਥਾਂ ਦਾ ਸੰਦੇਸ਼ ਭਵਿੱਖੀ ਨਸਲਾਂ ਤਕ ਹੋਰ ਅਸਰਦਾਰ ਤਰੀਕੇ ਨਾਲ ਪੁੱਜਦਾ ਕੀਤਾ ਜਾ ਸਕੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਭਗਵਾਨ ਪਰਸ਼ੂਰਾਮ ਦੇ ਤਪਸ ਸਥਾਨ ਨੂੰ ਧਾਰਮਕ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਗਵਾਨ ਪਰਸ਼ੂਰਾਮ ਦੇ ਮੰਦਰ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਤੋਂ ਇਲਾਵਾ  ਭਗਵਾਨ ਪਰਸ਼ੂਰਾਮ ਦੇ ਮਾਤਾ ਰੇਣੂਕਾ ਜੀ ਦੇ ਸਥਾਨ ਲਈ ਵੀ 75 ਲੱਖ ਰੁਪਏ ਦੇਣ ਦਾ ਮੁੱਖ ਮੰਤਰੀ ਵਲੋਂ ਐਲਾਨ ਕੀਤਾ ਗਿਆ। ਅਕਾਲੀ ਦਲ ’ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਕੌਰਵਾਂ ਦਾ ਨਾਸ ਧਿ੍ਰਤਰਾਸ਼ਟਰ ਦੇ ਪੁੱਤਰ ਮੋਹ ਕਾਰਨ ਹੋਇਆ ਸੀ ਅਤੇ ਇਸੇ ਤਰ੍ਹਾਂ ਹੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਵਲੋਂ ਅਪਣੇ ਪੁੱਤਰ ਦੇ ਮੋਹ ਕਾਰਨ ਅਕਾਲੀ ਦਲ ਔਖੇ ਵਕਤ ਦਾ ਸਾਹਮਣਾ ਕਰ ਰਿਹਾ ਹੈ। 
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਬਾਰੇ ਕੁੱਝ ਨਹੀਂ ਜਾਣਦੇ ਬਲਕਿ ਹਰ ਮਸਲੇ ’ਤੇ ਨਿਰਆਧਾਰ ਬੋਲਦੇ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਲੀਡਰਸ਼ਿਪ ਦਾ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਧਨਵਾਦ ਕਰਦੇ ਹਨ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ 1500 ਕਰੋੜ ਰੁਪਏ ਦੇ ਬਿਜਲੀ ਦੇ ਬਿਲਾਂ ਦੇ ਬਕਾਏ ਮਾਫ਼ ਕੀਤੇ ਗਏ ਹਨ ਅਤੇ ਬਿਜਲੀ 3 ਰੁਪਏ ਪ੍ਰਤੀ ਯੂਨਿਟ ਸਸਤੀ ਕੀਤੀ ਗਈ ਹੈ। ਮੁੱਖ ਮੰਤਰੀ ਵਲੋਂ ਇਸ ਮੌਕੇ ਭਗਵਾਨ ਪਰਸ਼ੂਰਾਮ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਚੇਅਰ ਲਈ 2 ਕਰੋੜ ਰੁਪਏ ਸਾਲਾਨਾ ਦੇਣ ਦਾ ਐਲਾਨ ਕੀਤਾ। 

ਇਸ ਤੋਂ ਇਲਾਵਾ ਖਾਟੀ ਪਿੰਡ ਲਈ 21 ਲੱਖ ਰੁਪੈ ਦੇਣ ਦਾ ਵੀ ਐਲਾਨ ਕੀਤਾ ਗਿਆ। 
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਕਾਂਗਰਸ ਪਾਰਟੀ ਦੀ ਲੋਕ ਪੱਖੀ ਤੇ ਵਿਕਾਸਮੁਖੀ ਸੋਚ ਦੇ ਧਾਰਨੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਸਾਰੇ ਧਰਮਾਂ ਦੇ ਵਿਕਾਸ ਲਈ ਯਤਨਸ਼ੀਲ ਹਨ। ਇਸੇ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਸੰਬੋਧਨ ਕੀਤਾ ਤੇ ਕਿਹਾ ਕਿ ਸੂਬਾ ਸਰਕਾਰ ਨੇ ਬ੍ਰਾਹਮਣ ਭਲਾਈ ਬੋਰਡ ਬਣਾ ਕੇ ਸਮਾਜ ਨੂੰ ਅਪਣੀ ਗੱਲ ਰੱਖਣ ਦਾ ਮੌਕਾ ਦਿਤਾ ਹੈ।  ਉਨ੍ਹਾਂ ਭਗਵਾਨ ਪਰਸ਼ੂਰਾਮ ਦੇ ਮੰਦਰ ਲਈ 10 ਕਰੋੜ ਰੁਪਏ ਦੇਣ ਬਦਲੇ ਮੁੱਖ ਮੰਤਰੀ ਦਾ ਧਨਵਾਦ ਕੀਤਾ। ਇਸ ਤੋਂ ਪਹਿਲਾਂ ਸਥਾਨਕ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਫਗਵਾੜਾ ਹਲਕੇ ਲਈ ਮੰਗਾਂ ਰੱਖੀਆਂ ਜਿਸ ਵਿਚ ਉਨ੍ਹਾਂ ਫਗਵਾੜਾ ਨੂੰ ਜ਼ਿਲ੍ਹੇ ਦਾ ਰੁਤਬਾ ਦੇਣ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ,  ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਬੀਰ ਰਾਣੀ ਸੋਢੀ, ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਐਡਵੋਕੇਟ ਸ਼ੇਖਰ ਸ਼ੁਕਲਾ, ਸਾਬਕਾ  ਕੇਂਦਰੀ ਮੰਤਰੀ ਸੰਤੋਸ਼ ਚੌਧਰੀ, ਸਹਿਕਾਰੀ ਬੈਂਕ ਦੇ ਚੇਅਰਮੈਨ ਹਰਜੀਤ ਸਿੰਘ ਪਰਮਾਰ, ਚੇਅਰਮੈਨ ਪੰਜਾਬ ਖਾਦੀ ਬੋਰਡ ਮਮਤਾ ਦੱਤਾ, ਆਈ.ਜੀ. ਜਲੰਧਰ ਰੇਂਜ਼ ਜੀ.ਐਸ. ਢਿੱਲੋਂ, ਡਿਪਟੀ ਕਮਿਸ਼ਨਰ ਦੀਪਤੀ ਉੱਪਲ, ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਆਦਿ ਹਾਜ਼ਰ ਸਨ। 

ਕੈਪਸ਼ਨ-ਫਗਵਾੜਾ ਨੇੜੇ ਖਾਟੀ ਪਿੰਡ ਵਿਖੇ ਭਗਵਾਨ ਪਰਸ਼ੂਰਾਮ ਦੇ ਮੰਦਰ ਵਿਚ ਮੱਥਾ ਟੇਕਦੇ ਹੋਏ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ। ਨਾਲ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੀ ਦਿਖਾਈ ਦੇ ਰਹੇ ਹਨ। 

ਕੈਪਸ਼ਨ-ਮੰਦਰ ਦੇ ਵਿਕਾਸ ਲਈ ਨੀਂਹ ਪੱਥਰ ਰੱਖਣ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਭਾਰਤ ਭੂਸ਼ਣ ਆਸ਼ੂ

ਕੈਪਸ਼ਨ-ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਦਰ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਚੈਕ ਸੌਂਪਦੇ ਹੋਏ ਮੁੱਖ ਮੰਤਰੀ  ਸ. ਚੰਨੀ, ਰਾਣਾ ਗੁਰਜੀਤ ਸਿੰਘ ਤੇ ਭਾਰਤ ਭੂਸ਼ਣ ਆਸ਼ੂ। 
 

SHARE ARTICLE

ਏਜੰਸੀ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement