ਮੁੱਖ ਮੰਤਰੀ ਵਲੋਂ ਰਮਾਇਣ, ਸ਼੍ਰੀਮਦ ਭਗਵਦ ਗੀਤਾ ’ਤੇ ਖੋਜ ਕੇਂਦਰ ਸਥਾਪਿਤ ਕਰਨ ਦਾ ਐਲਾਨ
Published : Nov 28, 2021, 6:55 pm IST
Updated : Nov 28, 2021, 6:55 pm IST
SHARE ARTICLE
Charanjit Singh Channi
Charanjit Singh Channi

ਖਾਟੀ ਵਿਖੇ ਭਗਵਾਨ ਪਰਸ਼ੂਰਾਮ ਦੀ ਤਪਸ ਸਥਲੀ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਹੋਵੇਗੀ

 

ਫਗਵਾੜਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਰਮਾਇਣ, ਮਹਾਂਭਾਰਤ ਤੇ ਸ੍ਰੀਮਦ ਭਗਵਦ ਗੀਤਾ ਉੱਪਰ ਖੋਜ ਕੇਂਦਰ ਸਥਾਪਿਤ ਕੀਤਾ ਜਾਵੇਗਾ। ਅੱਜ ਇੱਥੇ ਫਗਵਾੜਾ ਨੇੜੇ ਭਗਵਾਨ ਪਰਸ਼ੂਰਾਮ ਜੀ ਦੀ ਤਪਸ ਸਥਲੀ ਵਿਖੇ ਨਤਮਸਤਕ ਹੋਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਰਚਨਾਵਾਂ ਉੱਪਰ ਖੋਜ ਕਾਰਜਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ  ਵਿਸ਼ਵ ਪੱਧਰੀ ਖੋਜ ਕੇਂਦਰ ਸਥਾਪਿਤ ਕੀਤਾ ਜਾਵੇਗਾ। 

 

 

photo
Charanjit Singh Channi

 ਉਨ੍ਹਾਂ ਕਿਹਾ ਕਿ ਰਮਾਇਣ, ਮਹਾਂਭਾਰਤ ਤੇ ਸ਼੍ਰੀਮਦ ਭਗਵਦ ਗੀਤਾ ਸਦੀਆਂ ਤੋਂ ਮਨੁੱਖਤਾ ਲਈ ਪ੍ਰੇਰਨਾ ਦਾ ਸ੍ਰੋਤ ਹਨ ਜਿਸ ਕਰਕੇ ਖੋਜ ਕੇਂਦਰ ਨਾਲ ਇਨ੍ਹਾਂ ਗ੍ਰੰਥਾਂ ਦਾ ਸੰਦੇਸ਼ ਭਵਿੱਖੀ ਨਸਲਾਂ ਤੱਕ ਹੋਰ ਅਸਰਦਾਰ ਤਰੀਕੇ ਨਾਲ ਪੁੱਜਦਾ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਬਾਬਤ ਸ਼ੰਕਰਾਚਾਰੀਆਵਾਂ ਨਾਲ ਵੀ ਰਾਬਤਾ ਕੀਤਾ ਜਾ ਰਿਹਾ ਹੈ।

 

photoCharanjit Singh Channi

 

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਭਗਵਾਨ ਪਰਸ਼ੂਰਾਮ ਜੀ ਦੇ ਤਪਸ ਸਥਾਨ ਨੂੰ ਧਾਰਮਿਕ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ। ਉਨ੍ਹਾਂ ਜਿਲ੍ਹਾ ਪ੍ਰਸ਼ਾਸ਼ਨ ਨੂੰ ਭਗਵਾਨ ਪਰਸ਼ੂਰਾਮ ਦੇ ਮੰਦਿਰ ਦੇ ਵਿਕਾਸ ਲਈ 10 ਕਰੋੜ ਰੁਪੈ ਦਾ ਚੈਕ ਵੀ ਸੌਂਪਿਆ। ਇਸ ਤੋਂ ਇਲਾਵਾ  ਭਗਵਾਨ ਪਰਸ਼ਰਾਮ ਦੇ ਮਾਤਾ ਰੇਣੂਕਾ ਜੀ ਦੇ ਸਥਾਨ ਲਈ ਵੀ 75 ਲੱਖ ਰੁਪੈ ਦੇਣ ਦਾ ਮੁੱਖ ਮੰਤਰੀ ਵਲੋਂ ਐਲਾਨ ਕੀਤਾ ਗਿਆ। 

 

photoCharanjit Singh Channi

 

ਉਨ੍ਹਾਂ ਇਹ ਵੀ ਕਿਹਾ ਕਿ ਗਊ ਧੰਨ ਦੀ ਸਹੀ ਸਾਂਭ ਸੰਭਾਲ ਲਈ ਬ੍ਰਾਹਮਣ ਭਲਾਈ ਬੋਰਡ ਨੂੰ ਇਸਦੀ ਜਿੰਮੇਵਾਰੀ ਸੌਪੀ ਜਾਵੇਗੀ ਅਤੇ ਇਸ ਲਈ ਬੋਰਡ ਨੂੰ ਬਕਾਇਦਾ ਲੋੜੀਂਦੇ ਫੰਡ ਜਾਰੀ ਕੀਤੇ ਜਾਣਗੇ। ਅਕਾਲੀ ਦਲ ’ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਕੌਰਵਾਂ ਦਾ ਨਾਸ ਧਿ੍ਰਤਰਾਸ਼ਟਰ ਦੇ ਪੁੱਤਰ ਮੋਹ ਕਾਰਨ ਹੋਇਆ ਸੀ ਅਤੇ ਇਸ਼ੇ ਤਰ੍ਹਾਂ ਹੀ ਅਕਾਲੀ ਦਲ  ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਪੁੱਤਰ ਦੇ ਮੋਹ ਕਾਰਨ ਅਕਾਲੀ ਦਲ ਔਖੇ ਵਕਤ ਦਾ ਸਾਹਮਣਾ ਕਰ ਰਿਹਾ ਹੈ। 

 

 

 

photoCharanjit Singh Channi

 

ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਬਾਰੇ ਕੁਝ ਨਹੀਂ ਜਾਣਗੇ ਬਲਕਿ ਹਰ ਮਸਲੇ ’ਤੇ ਨਿਰਆਧਾਰ ਬੋਲਦੇ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਲੀਡਰਸ਼ਿਪ ਦਾ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਧੰਨਵਾਦ ਕਰਦੇ ਹਨ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ 1500 ਕਰੋੜ ਰੁਪੈ ਦੇ ਬਿਜਲੀ ਦੇ ਬਿੱਲਾਂ  ਦੇ ਬਕਾਏ ਮਾਫ ਕੀਤੇ ਗਏ ਹਨ ਅਤੇ ਬਿਜਲੀ 3 ਰੁਪੈ ਪ੍ਰਤੀ ਯੂਨਿਟ ਸਸਤੀ ਕੀਤੀ ਗਈ ਹੈ।

 

 

photoCharanjit Singh Channi

 

ਇਸ ਤੋਂ ਇਲਾਵਾ ਜਿੱਥੇ ਰੇਤ ਦੇ ਭਾਅ ਨੂੰ ਸਾਢੇ 5 ਰੁਪੈ ਪ੍ਰਤੀ ਫੁੱਟ ਕੀਤਾ ਗਿਆ ਹੈ ਉੱਥੇ ਹੀ  ਸ਼ਹਿਰੀ ਖੇਤਰਾਂ ਲਈ ਪਾਣੀ ਦੇ ਬਿੱਲ ਵੀ 50 ਰੁਪੈ ਤੱਕ ਕਰ ਦਿੱਤੇ ਗਏ ਹਨ। ਉਨ੍ਹਾਂ ਭਗਵਾਨ ਪਰਸ਼ੂਰਾਮ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ  ਉਨ੍ਹਾਂ ਸੱਤਾ ਦੀ ਦੁਰਵਰਤੋਂ ਕਰਨ ਵਾਲੇ ਰਾਜਿਆਂ ਦੇ ਪਾਪਾਂ ਦਾ ਅੰਤ ਕੀਤਾ  ਅਤੇ ਆਮ ਆਦਮੀ ਦਾ ਰਾਜ ਸਥਾਪਿਤ ਕੀਤਾ। ਉਨ੍ਹਾਂ ਬ੍ਰਾਹਮਣ ਸਮਾਜ ਦੇ ਨਾਲ ਆਪਣੀ ਨਿੱਜੀ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਖਰੜ ਤੋਂ ਕੌਂਸਲਰ ਬਣਨ ਵੇਲੇ ਬ੍ਰਾਹਮਣ ਸਮਾਜ ਵਲੋਂ ਉਨ੍ਹਾਂ ਦਾ ਵੱਡਾ ਸਾਥ ਦਿੱਤਾ ਗਿਆ।

 

ਮੁੱਖ ਮੰਤਰੀ ਵਲੋਂ ਇਸ ਮੌਕੇ ਭਗਵਾਨ ਪਰਸ਼ੂਰਾਮ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਚੇਅਰ ਲਈ 2 ਕਰੋੜ ਰੁਪੈ ਸਾਲਾਨਾ ਦੇਣ ਦਾ ਐਲਾਨ ਕੀਤਾ। ਇਸ ਤੋ ਇਲਾਵਾ ਖਾਟੀ ਪਿੰਡ ਲਈ 21 ਲੱਖ ਰੁਪੈ ਦੇਣ ਦਾ ਵੀ ਐਲਾਨ ਕੀਤਾ ਗਿਆ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਕਾਂਗਰਸ ਪਾਰਟੀ ਦੀ ਲੋਕ ਪੱਖੀ ਤੇ ਵਿਕਾਸਮੁਖੀ ਸੋਚ ਦੇ ਧਾਰਨੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਸਾਰੇ ਧਰਮਾਂ ਦੇ ਵਿਕਾਸ ਲਈ ਯਤਨਸ਼ੀਲ ਹਨ। ਕੈਬਨਿਟ ਮੰਤਰੀ ਵਲੋਂ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਲਈ ਬ੍ਰਾਹਮਣ ਸਮਾਜ ਦੇ ਯੋਗਦਾਨ ਦਾ ਵੀ ਜ਼ਿਕਰ ਕੀਤਾ ਗਿਆ। 

ਇਸੇ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਸੰਬੋਧਨ ਕੀਤਾ ਤੇ ਕਿਹਾ ਕਿ ਸੂਬਾ ਸਰਕਾਰ ਨੇ ਬ੍ਰਾਹਮਣ ਭਲਾਈ ਬੋਰਡ ਬਣਾਕੇ ਸਮਾਜ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਹੈ।  ਉਨ੍ਹਾਂ ਭਗਵਾਨ ਪਰਸ਼ੂਰਾਮ ਦੇ ਮੰਦਿਰ ਲਈ 10 ਕਰੋੜ ਰੁਪੈ ਦੇਣ ਬਦਲੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸਥਾਨਕ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਫਗਵਾੜਾ ਹਲਕੇ ਲਈ ਮੰਗਾਂ ਰੱਖੀਆਂ, ਜਿਸ ਵਿਚ ਉਨ੍ਹਾਂ ਫਗਵਾੜਾ ਨੂੰ ਜਿਲ੍ਹੇ ਦਾ ਰੁਤਬਾ ਦੇਣ ਦੀ ਮੰਗ ਕੀਤੀ। 

ਇਸ ਮੌਕੇ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ,  ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਬੀਰ ਰਾਣੀ ਸੋਢੀ, ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਐਡਵੋਕੇਟ ਸ਼ੇਖਰ ਸ਼ੁਕਲਾ,  ਸਾਬਕਾ  ਕੇਂਦਰੀ ਮੰਤਰੀ ਸੰਤੋਸ਼ ਚੌਧਰੀ, ਸਹਿਕਾਰੀ ਬੈਂਕ ਦੇ ਚੇਅਰਮੈਨ ਹਰਜੀਤ ਸਿੰਘ ਪਰਮਾਰ, ਚੇਅਰਮੈਨ ਪੰਜਾਬ ਖਾਦੀ ਬੋਰਡ ਮਮਤਾ ਦੱਤਾ, ਆਈ.ਜੀ. ਜਲੰਧਰ ਰੇਂਜ਼ ਜੀ.ਐਸ. ਢਿੱਲੋਂ, ਡਿਪਟੀ ਕਮਿਸ਼ਨਰ ਦੀਪਤੀ ਉੱਪਲ, ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ, ਚੇਅਰਮੈਨ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਗੀਤਾ ਸ਼ਰਮਾ,  ਜਿਲ੍ਹਾ ਕੋਆਰਡੀਨੇਟਰ ਦਲਜੀਤ ਸਿੰਘ ਰਾਜੂ, ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਨੂਰ ਸਿੰਘ ਹਾਜ਼ਰ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement