ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਮਨੀਸ਼ ਤਿਵਾੜੀ ਦਾ ਟਵੀਟ, ਸਰਕਾਰ ਨੂੰ ਕੀਤੀ ਇਹ ਅਪੀਲ
Published : Nov 28, 2021, 12:42 pm IST
Updated : Nov 28, 2021, 12:42 pm IST
SHARE ARTICLE
Manish Tewari
Manish Tewari

ਮੈਂ ਉਨ੍ਹਾਂ ਨੂੰ ਸਵੇਰੇ 7 ਵਜੇ ਤੋਂ ਬੁਲਾਇਆ ਹੈ। ਇਨ੍ਹਾਂ ਲੋਕਾਂ ਦਾ ਦਾਅਵਾ ਹੈ ਕਿ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸਹੀ ਜਾਂ ਗਲਤ? 

 

ਚੰਡੀਗੜ੍ਹ - ਕਾਂਗਰਸ ਐੱਮ ਪੀ ਮਨੀਸ਼ ਤਿਵਾੜੀ ਆਏ ਦਿਨ ਹੁਣ ਪੰਜਾਬ ਸਰਕਾਰ ਖਿਲਾਫ਼ ਟਵੀਟ ਕਰਦੇ ਰਹਿੰਦੇ ਹਨ। ਅੱਜ ਉਹਨਾਂ ਨੇ ਕਮਿਸ਼ਨਰ/ਆਈਏਐਸ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਸਰਕਾਰੀ ਵਿਭਾਗਾਂ ਵਿਚ ਪਿਛਲੇ 70 ਦਿਨਾਂ ਵਿਚ ਪਟਵਾਰੀ ਤੋਂ ਮੁੱਖ ਸਕੱਤਰ ਤੱਕ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਦੀ ਸੂਚੀ ਜਾਰੀ ਕੀਤੀ ਜਾਵੇ। ਮੈਂ ਉਨ੍ਹਾਂ ਨੂੰ ਸਵੇਰੇ 7 ਵਜੇ ਤੋਂ ਬੁਲਾਇਆ ਹੈ। ਇਨ੍ਹਾਂ ਲੋਕਾਂ ਦਾ ਦਾਅਵਾ ਹੈ ਕਿ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸਹੀ ਜਾਂ ਗਲਤ? 

file photo

ਮਨੀਸ਼ ਤਿਵਾੜੀ ਨੇ ਇਕ ਰਿਪੋਰਟ ਵੀ ਟਵੀਟ ਕੀਤੀ ਹੈ, ਜਿਸ 'ਚ ਪੁੱਛਿਆ ਗਿਆ ਹੈ ਕਿ ਕੀ ਸੱਤਾ 'ਚ ਬਦਲਾਅ ਤੋਂ ਬਾਅਦ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਸਹੀ ਹਨ। ਸਿਆਸਤਦਾਨ ਅਤੇ ਅਪਰਾਧੀ ਹੱਥ ਮਿਲਾਉਂਦੇ ਹਨ। ਪੰਜਾਬ ਵਿਚ ਤਬਾਦਲਾ ਪੋਸਟਿੰਗ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਲੈ ਕੇ ਪੰਜਾਬ ਪ੍ਰਦੇਸ਼ ਪ੍ਰਧਾਨ ਸਿੱਧੂ ਦੀ ਸੀਐੱਮ ਨਾਲ ਨਰਾਜ਼ਗੀ ਅਤੇ ਮਨਮੁਟਾਵ ਸਭ ਦੇਖ ਚੁੱਕੇ ਹਨ। 

ਹਾਲ ਹੀ ਵਿਚ, ਪੰਜਾਬ ਸਰਕਾਰ ਨੇ ਰਾਤੋ ਰਾਤ 46 ਨੌਕਰਸ਼ਾਹਾਂ ਦੇ ਤਬਾਦਲੇ ਕੀਤੇ, ਜਿਨ੍ਹਾਂ ਵਿਚ 16 ਆਈਏਐਸ ਅਤੇ 30 ਪੀਸੀਐਸ ਅਧਿਕਾਰੀ ਸ਼ਾਮਲ ਹਨ। ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ 1 ਨਵੰਬਰ ਤੋਂ ਲਾਗੂ ਹੋਣ ਤੋਂ ਬਾਅਦ ਇਨ੍ਹਾਂ ਵਿੱਚੋਂ 26 ਤਬਾਦਲੇ ਜ਼ਿਲ੍ਹਿਆਂ ਵਿਚ ਕੀਤੇ ਗਏ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement