
ਪੰਜਾਬ 'ਚ 'ਡਰਾਮਾ' ਨਵੀਂ ਸਿਆਸੀ ਮੁਦਰਾ ਹੈ
ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ ਵਿਚ ਚੱਲ ਰਹੀ ਸਿਆਸੀ ਹਲਚਲ ਨੂੰ ਲੈ ਕੇ ਇਕ ਖ਼ਾਸ ਟਵੀਟ ਕੀਤਾ ਗਿਆ ਹੈ। ਸੁਨੀਲ ਜਾਖ਼ੜ ਨੇ ਟਵੀਟ ਕਰਦੇ ਹੋਏ ਕਿਹਾ ਕਿ 'ਪੰਜਾਬ 'ਚ 'ਡਰਾਮਾ' ਨਵੀਂ ਸਿਆਸੀ ਮੁਦਰਾ ਹੈ - ਜਿਵੇਂ ਕਿ ਕ੍ਰਿਪਟੋ ਕਰੰਸੀ ਵਿਕਰੀ 'ਤੇ ਉੱਚ ਪਰ ਭਰੋਸੇਯੋਗਤਾ 'ਤੇ ਘੱਟ'
ਦੱਸ ਦਈਏ ਕਿ ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਦਿੱਗਜ਼ ਨੇਤਾ ਹਨ। ਜਾਖੜ ਨੂੰ ਹਟਾ ਕੇ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਕਾਂਗਰਸ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਬਾਅਦ ਸੁਨੀਲ ਜਾਖੜ ਕਈ ਮੌਕਿਆਂ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰ ਚੁੱਕੇ ਹਨ। ਇੰਨਾ ਹੀ ਨਹੀਂ ਜਦੋਂ ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਤਾਂ ਸੁਨੀਲ ਜਾਖੜ ਦਾ ਨਾਂ ਮੁੱਖ ਮੰਤਰੀ ਦੀ ਦੌੜ ਵਿਚ ਸ਼ਾਮਲ ਸੀ।
Sunil Jakhar
ਹਾਲਾਂਕਿ ਸੁਨੀਲ ਜਾਖੜ ਨੂੰ ਨਵਜੋਤ ਸਿੱਧੂ ਦਾ ਸਮਰਥਨ ਨਹੀਂ ਮਿਲਿਆ। ਸੁਨੀਲ ਜਾਖੜ ਕਿਸੇ ਸਮੇਂ ਕੈਪਟਨ ਅਮਰਿੰਦਰ ਸਿੰਘ ਦੇ ਕਾਫ਼ੀ ਕਰੀਬੀ ਸਮਝੇ ਜਾਂਦੇ ਸਨ। ਹਾਲਾਂਕਿ ਜਾਖੜ ਨੇ ਕਾਂਗਰਸ ਛੱਡਣ ਲਈ ਅਮਰਿੰਦਰ ਸਿੰਘ 'ਤੇ ਵੀ ਨਿਸ਼ਾਨਾ ਸਾਧਿਆ। 2019 ਦੀਆਂ ਲੋਕ ਸਭਾ ਚੋਣਾਂ 'ਚ ਜਾਖੜ ਨੂੰ ਗੁਰਦਾਸਪੁਰ ਤੋਂ ਸੰਨੀ ਦਿਓਲ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਇਸ ਤੋਂ ਬਾਅਦ ਪਾਰਟੀ 'ਤੇ ਉਨ੍ਹਾਂ ਦੀ ਪਕੜ ਕਮਜ਼ੋਰ ਹੋ ਗਈ ਸੀ।