
ਜ਼ਖਮੀਆਂ ਨੂੰ ਹਸਪਤਾਲ 'ਚ ਕਰਵਾਇਆ ਗਿਆ ਭਰਤੀ
ਕਲਕੱਤਾ: ਪੱਛਮੀ ਬੰਗਾਲ ਦੇ ਨਾਦੀਆ ਜ਼ਿਲੇ 'ਚ ਇਕ ਭਿਆਨਕ ਸੜਕ ਹਾਦਸੇ 'ਚ ਹੁਣ ਤੱਕ 18 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਖਬਰਾਂ ਮੁਤਾਬਕ ਇਹ ਘਟਨਾ ਸ਼ਨੀਵਾਰ ਰਾਤ ਦੀ ਹੈ। ਇਸ ਹਾਦਸੇ 'ਚ ਪੰਜ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਮੀਡੀਆ ਰਿਪੋਰਟ ਮੁਤਾਬਕ ਪੱਛਮੀ ਬੰਗਾਲ ਦੇ ਨਦੀਆ ਜ਼ਿਲ੍ਹੇ ਦੇ ਹੰਸਖਲੀ ਦੇ ਫੁੱਲਬਾੜੀ 'ਚ ਸ਼ਨਿਚਰਵਾਰ ਦੇਰ ਰਾਤ ਇਹ ਹਾਦਸਾ ਹੋਇਆ ਜਿਸ ਵਿਚ 18 ਲੋਕਾਂ ਦੀ ਦਰਦਨਾਕ ਮੌਤ ਹੋ ਗਈ।
Road accident in Nadia
ਪ੍ਰਾਪਤ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਨਿੱਜੀ ਵਾਹਨ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਈ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
Road accident in Nadia
ਹਾਦਸੇ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉੱਤਰੀ 24 ਪਰਗਨਾ ਦੇ ਬਗਦਾ ਤੋਂ 20 ਤੋਂ ਵੱਧ ਲੋਕ ਮ੍ਰਿਤਕ ਦੇਹ ਲੈ ਕੇ ਸ਼ਮਸ਼ਾਨਘਾਟ ਵੱਲ ਜਾ ਰਹੇ ਸਨ, ਇਹ ਸਾਰੇ 20 ਲੋਕ ਨਿੱਜੀ ਵਾਹਨ ਰਾਹੀਂ ਜਾ ਰਹੇ ਸਨ, ਉਦੋਂ ਹੀ ਹੰਸਖਲੀ ਥਾਣਾ ਖੇਤਰ ਦੇ ਫੁਲਬਾੜੀ 'ਚ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਦੀ ਲਪੇਟ 'ਚ ਕਾਰ ਆ ਗਈ. ਤੇ ਹਾਦਸਾ ਹੋ ਗਿਆ।
Road accident in Nadia
ਪੁਲਿਸ ਨੇ ਦੱਸਿਆ ਕਿ ਸੜਕ ਹਾਦਸਾ ਸੰਘਣੀ ਧੁੰਦ ਤੇ ਵਾਹਨ ਦੀ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਹਾਦਸੇ 'ਚ 18 ਲੋਕਾਂ ਦੀ ਮੌਤ ਹੋ ਗਈ ਤੇ 5 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਸਾਰੇ ਜ਼ਖ਼ਮੀਆਂ ਨੂੰ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।