
ਅੰਮ੍ਰਿਤਸਰ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
ਬਟਾਲਾ: ਆਏ ਦਿਨ ਸੜਕ ਹਾਦਸਿਆਂ ਦੀਆਂ ਅਨੇਕਾਂ ਹੀ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜਿਸ ਵਿੱਚ ਕਈ ਪਰਵਾਰ ਤਬਾਹ ਹੋ ਜਾਂਦੇ ਹਨ। ਅਜਿਹਾ ਹੀ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਪਖਰਪੁਰ ਨੇੜੇ ਇੱਕ ਇਨੋਵਾ ਕਰ ਨਾਲ ਵਾਪਰੇ ਸੜਕ ਹਾਦਸੇ ਵਿੱਚ ਮਾਂ ਦੀ ਮੌਤ ਹੋ ਗਈ ਜਦਕਿ ਧੀ ਜ਼ਖ਼ਮੀ ਹੋ ਗਈ ਹੈ। ਮ੍ਰਿਤਕ ਔਰਤ ਦੀ ਪਛਾਣ ਕੁਲਵਿੰਦਰ ਕੌਰ (38) ਵਜੋਂ ਹੋਈ ਹੈ ਅਤੇ ਉਹ ਸਿੰਬਲ ਚੌਕ ਦੀ ਰਹਿਣ ਵਾਲੀ ਸੀ।
ਜਾਣਕਾਰੀ ਅਨੁਸਾਰ ਦੋਵੇਂ ਮਾਵਾਂ ਧੀਆਂ ਅੰਮ੍ਰਿਤਸਰ ਤੋਂ ਵਾਪਸ ਆ ਰਹੀਆਂ ਸਨ ਕਿ ਰਸਤੇ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸ ਦੇਈਏ ਕਿ ਮ੍ਰਿਤਕਾ ਦੇ ਪਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਇੱਕ ਨਿੱਜੀ ਸਕੂਲ ਵਿਚ ਨੌਕਰੀ ਕਰਦੇ ਸਨ।