ਤਿੰਨ ਖ਼ਿਲਾਫ਼ ਪਿਛਲੇ ਮਹੀਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਵੀ ਦਰਜ ਹੋਇਆ ਸੀ
ਚੰਡੀਗੜ੍ਹ - ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿਚ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ।
ਰੂਪਨਗਰ ਦੇ ਸੀਨੀਅਰ ਪੁਲਿਸ ਕਪਤਾਨ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਕੋਲੋਂ ਤਿੰਨ ਪਿਸਤੌਲ ਅਤੇ 22 ਕਾਰਤੂਸ ਬਰਾਮਦ ਕੀਤੇ ਗਏ ਹਨ।
ਪੁਲਿਸ ਸੁਪਰਡੈਂਟ (ਡਿਟੈਕਟਿਵ) ਮਨਵਿੰਦਰਬੀਰ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਸ਼ਨੀਵਾਰ ਨੂੰ ਕੁਲਦੀਪ ਸਿੰਘ ਕਾਰੀ, ਕੁਲਵਿੰਦਰ ਸਿੰਘ ਟਿੰਕਾ, ਸਤਵੀਰ ਸਿੰਘ ਸ਼ੰਮੀ ਅਤੇ ਬੇਅੰਤ ਸਿੰਘ ਨੂੰ ਗ੍ਰਿਫਤਾਰ ਕੀਤਾ।
ਐਸ.ਐਸ.ਪੀ. ਨੇ ਦੱਸਿਆ ਕਿ ਚਾਰੇ ਮੁਲਜ਼ਮ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਨੇ ਦੱਸਿਆ ਕਿ ਪਿਛਲੇ ਮਹੀਨੇ ਲੁਧਿਆਣਾ ਵਿੱਚ ਕਾਰੀ, ਟਿੰਕਾ ਅਤੇ ਸ਼ੰਮੀ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਸੀ।