ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ
Published : Nov 28, 2022, 12:36 pm IST
Updated : Nov 28, 2022, 12:36 pm IST
SHARE ARTICLE
Crime News Punjab
Crime News Punjab

• ਦੋਸ਼ੀਆਂ ਕੋਲੋਂ 3 ਪਿਸਟਲ, 1 ਮੈਗਜ਼ੀਨ ਤੇ 22 ਜ਼ਿੰਦਾ ਕਾਰਤੂਸ ਬਰਾਮਦ

• ਦੋਸ਼ੀ ਕਾਫੀ ਲੰਮੇ ਸਮੇਂ ਤੋਂ ਭਗੋੜੇ ਸਨ

ਰੂਪਨਗਰ : ਜ਼ਿਲ੍ਹਾ ਪੁਲਿਸ ਵਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਦੋਸ਼ੀਆਂ ਨੂੰ 3 ਪਿਸਟਲ, 1 ਮੈਗਜ਼ੀਨ ਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ 1 ਦੋਸ਼ੀ ਮੌਕੇ 'ਤੇ ਭੱਜਣ ਵਿੱਚ ਕਾਮਯਾਬ ਰਿਹਾ।

ਐਸ.ਐਸ.ਪੀ ਰੂਪਨਗਰ ਵਿਵੇਕ ਐਸ. ਸੋਨੀ, ਆਈ.ਪੀ.ਐਸ. ਵਲੋਂ ਪ੍ਰੈੱਸ ਕਾਨਫਰੈਂਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਪੁਲਿਸ ਟੀਮਾਂ ਵਲੋਂ ਗੈਂਗਸਟਰਾਂ ਅਤੇ ਨਸ਼ਾ ਤਸ਼ਕਰਾਂ ਖ਼ਿਲਾਫ਼ ਵਿਸ਼ੇਸ਼ ਟੀਮਾਂ ਬਣਾ ਕੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਕਪਤਾਨ ਪੁਲਿਸ (ਡਿਟੈਕਟਿਵ) ਮਨਵਿੰਦਰਵੀਰ ਸਿੰਘ ਅਤੇ ਉਪ-ਕਪਤਾਨ ਪੁਲਿਸ (ਡਿਟੈਕਟਿਵ) ਰੂਪਨਗ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ 26 ਨਵੰਬਰ ਨੂੰ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ. ਰੂਪਨਗਰ ਦੀ ਟੀਮ ਨੇ ਦੋਸ਼ੀਅਨ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ, ਸਤਵੀਰ ਸਿੰਘ ਸ਼ੰਮੀ ਅਤੇ ਬੇਅੰਤ ਸਿੰਘ ਨੂੰ 3 ਪਿਸਤੌਲਾਂ ਸਮੇਤ 22 ਕਾਰਤੂਸ, ਇੱਕ ਕ੍ਰਿਪਾਨ ਅਤੇ 12 ਲੋਹੇ ਦੀਆਂ ਰਾਡਾਂ ਸਮੇਤ ਕਾਬੂ ਕੀਤਾ ਗਿਆ।

 ਵਿਵੇਕ ਐਸ ਸੋਨੀ ਨੇ ਅੱਗੇ ਦੱਸਿਆ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਗੈਂਗ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਕਰ ਰਹੇ ਸੀ ਜਿਸ ਦੀ ਸੂਚਨਾ ਮਿਲਦੇ ਉਪਰੰਤ ਪੁਲਿਸ ਟੀਮਾਂ ਨੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ ਅਤੇ ਸਤਵੀਰ ਸਿੰਘ ਸ਼ੰਮੀ ਦੇ ਖ਼ਿਲਾਫ਼ ਪਹਿਲਾਂ ਵੀ ਮੁਕੱਦਮਾ ਨੰਬਰ 128 ਮਿਤੀ 06.10.2022 ਅ/ਧ 307, 148, 149 ਆਈ.ਪੀ.ਸੀ, 25/54/59 ਆਰਮਜ਼ ਐਕਟ ਥਾਣਾ ਕੂੰਮ-ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਦਰਜ ਹੈ, ਜਿਸ ਵਿੱਚ ਇਹ ਦੋਸ਼ੀ ਇੱਕ ਵਿਅਕਤੀ ਦੇ ਪੱਟ ਵਿੱਚ ਗੋਲੀ ਮਾਰ ਕੇ ਫਰਾਰ ਹੋ ਗਏ ਸਨ।

ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀਆਂ ਪਾਸੋਂ ਇਸ ਸਬੰਧੀ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਹਨਾਂ ਪਾਸੋਂ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement