ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ 6.81 ਕਰੋੜ ਰੁਪਏ ਖਰਚੇਗੀ ਮਾਨ ਸਰਕਾਰ : ਡਾ. ਨਿੱਜਰ
Published : Nov 28, 2022, 7:18 pm IST
Updated : Nov 28, 2022, 7:19 pm IST
SHARE ARTICLE
Inderbir Singh Nijjar
Inderbir Singh Nijjar

ਕਿਹਾ- ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ

 

ਚੰਡੀਗੜ੍ਹ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 6.81 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਗੁਰੂ ਤੇਗ ਬਹਾਦਰ ਨਗਰ ਵਿਖੇ ਵੱਖ-ਵੱਖ ਥਾਵਾਂ 'ਤੇ ਅਤੇ ਭਾਈ ਗੁਰਦਾਸ ਜੀ ਨਗਰ ਵਿਖੇ ਸੁਧਾਰ ਟਰੱਸਟ ਦੀ ਖਾਲੀ ਪਈ ਜ਼ਮੀਨ 'ਤੇ ਚਾਰਦੀਵਾਰੀ ਦੀ ਉਸਾਰੀ ਕੀਤੀ ਜਾਵੇਗੀ।ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਵੱਖ-ਵੱਖ ਸੁਧਾਰ ਟਰੱਸਟਾਂ ਵਿੱਚ ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਸਾਲਾਨਾ ਰੱਖ-ਰਖਾਅ ਸਬੰਧੀ ਠੇਕਾ ਵੀ ਦਿੱਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਰੈੱਡ ਕਰਾਸ ਮਹਿਲਾ ਹੋਸਟਲ ਦੀ ਮੁਰੰਮਤ ਅਤੇ ਨਵੀਨੀਕਰਨ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਮ੍ਰਿਤ ਆਨੰਦ ਪਾਰਕ ਵਿਖੇ 72 ਮੀਟਰ ਉੱਚੇ ਫਲੈਗ ਮਾਸਟ ਦਾ ਸੰਚਾਲਨ ਅਤੇ ਰੱਖ-ਰਖਾਅ ਵੀ ਇਨ੍ਹਾਂ ਵਿਕਾਸ ਕਾਰਜਾਂ ਅਧੀਨ ਕੀਤਾ ਜਾਵੇਗਾ। ਕਬੀਰ ਪਾਰਕ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨ ਵਿਛਾਉਣ ਦੇ ਨਾਲ-ਨਾਲ ਅੰਮ੍ਰਿਤਸਰ ਦੀਆਂ ਵੱਖ-ਵੱਖ ਥਾਵਾਂ 'ਤੇ ਜਲ ਸਪਲਾਈ ਅਤੇ ਸੀਵਰੇਜ ਦਾ ਰੱਖ-ਰਖਾਅ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ 97 ਏਕੜ ਰਕਬੇ ਵਿਚਲੇ ਗੈਰ ਉਸਾਰੀ ਵਾਲੇ ਖੇਤਰ ਵਿੱਚ ਗਰੀਨ ਬੈਲਟ ਦਾ ਵਿਕਾਸ ਅਤੇ ਹੋਰ ਕਾਰਜ ਕੀਤੇ ਜਾਣਗੇ। ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗ

ਡਾ. ਨਿੱਜਰ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਈ-ਟੈਂਡਰ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਜਾਰੀ ਕੀਤੇ ਜਾ ਚੁੱਕੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦੀ ਪੂਰੀ ਜਾਣਕਾਰੀ ਉਕਤ ਵੈੱਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਭ੍ਰਿਸ਼ਟਾਚਾਰ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement