ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ
ਦਿਲ ਦਾ ਦੌਰਾ ਪੈਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
1 ਮਹੀਨਾ ਪਹਿਲਾਂ ਹੀ ਵਾਪਸ ਗਿਆ ਸੀ ਅਮਰੀਕਾ
ਜਲੰਧਰ : ਵਿਦੇਸ਼ਾਂ ਵਿਚ ਪੰਜਾਬੀਆਂ ਦੀਆਂ ਹੋ ਰਹੀਆਂ ਬੇਵਕਤੀ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਜ਼ਿਆਦਾਤਰ, ਘੱਟ ਉਮਰ ਦੇ ਪੰਜਾਬੀ ਨੌਜਵਾਨਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋ ਰਹੀਆਂ ਮੌਤਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ।
ਤਾਜ਼ਾ ਖਬਰ ਜਲੰਧਰ ਦੇ ਆਦਮਪੁਰ ਨੇੜਲੇ ਪਿੰਡ ਡਰੋਲੀ ਖੁਰਦ ਤੋਂ ਪ੍ਰਾਪਤ ਹੋਈ ਹੈ। ਜਿਥੋਂ ਦੇ ਰਹਿਣ ਵਾਲੇ ਗੋਪੀ ਪੁੱਤਰ ਗੁਰਨਾਮ ਸਿੰਘ ਗ਼ਮਾਂ ਦੀ ਅਮਰੀਕਾ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਗੋਪੀ ਦੀ ਜਾਨ ਗਈ ਹੈ।
ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਮਹੀਨਾ ਪਹਿਲਾਂ ਹੀ ਗੋਪੀ ਅਮਰੀਕਾ ਵਾਪਸ ਗਿਆ ਸੀ। ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਸਮੇਤ ਪੂਰੇ ਪਿੰਡ ਵਿਚ ਸੋਗ ਲਈ ਲਹਿਰ ਹੈ।