ਖ਼ਬਰਾਂ |

ਤਾਜ਼ਾ |

Punjab News: ਪਿਤਾ ਅਤੇ ਨਾਬਾਲਗ ਪੁੱਤ ਅਫੀਮ ਸਣੇ ਕਾਬੂ; ਬਾਹਰੀ ਸੂਬਿਆਂ ਤੋਂ ਲਿਆ ਕੇ ਪੰਜਾਬ ’ਚ ਵੇਚਦੇ ਸਨ ਨਸ਼ਾ
Published : Nov 28, 2023, 8:35 am IST
Updated : Nov 28, 2023, 8:35 am IST
SHARE ARTICLE
Father and minor son arrested with opium
Father and minor son arrested with opium

3 ਮੁਲਜ਼ਮਾਂ ਕੋਲੋਂ 2 ਕਿਲੋ 560 ਗ੍ਰਾਮ ਅਫੀਮ ਅਤੇ 16 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Punjab News: ਸੀਆਈ ਮਹੋਰਾਣਾ ਦੀ ਟੀਮ ਨੇ ਪੱਛਮੀ ਬੰਗਾਲ ਤੋਂ ਅਫੀਮ ਲਿਆ ਕੇ ਪੰਜਾਬ ਵਿਚ ਵੇਚ ਰਹੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚ ਪਿਤਾ ਅਤੇ ਉਸ ਦਾ ਨਾਬਾਲਗ ਪੁੱਤਰ ਵੀ ਸ਼ਾਮਲ ਹੈ। ਮੁਲਜ਼ਮਾਂ ਕੋਲੋਂ 2 ਕਿਲੋ 560 ਗ੍ਰਾਮ ਅਫੀਮ ਅਤੇ 16 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਸੀਆਈਏ ਮਹੋਰਾਣਾ ਦੇ ਐਸਆਈ ਸੁਰਜੀਤ ਸਿੰਘ ਅਨੁਸਾਰ ਸੂਚਨਾ ਮਿਲੀ ਸੀ ਕਿ ਜਾਵੇਦ ਵਾਸੀ ਮਲੇਰਕੋਟਲਾ, ਅਨਵਰ ਖਾਨ ਅਤੇ ਸਨਮ ਖਾਨ ਵਾਸੀ ਅਹਿਮਦਗੜ੍ਹ ਹਾਲ ਵਾਸੀ ਮਾਲੇਰਕੋਟਲਾ ਬਾਹਰਲੇ ਸੂਬਿਆਂ ਤੋਂ ਅਫੀਮ ਲਿਆ ਕੇ ਵੇਚਦੇ ਹਨ। ਮੁਲਜ਼ਮ ਮਾਲੇਰਕੋਟਲਾ ਬੱਸ ਸਟੈਂਡ ਨੇੜੇ ਢਾਬੇ ’ਤੇ ਗਾਹਕ ਦੀ ਉਡੀਕ ਕਰ ਰਹੇ ਸਨ। ਪੁਲਿਸ ਨੇ ਛਾਪਾ ਮਾਰ ਕੇ ਤਿੰਨਾਂ ਨੂੰ ਕਾਬੂ ਕਰ ਲਿਆ।

ਐਸਐਸਪੀ ਹਰਕਮਲਪ੍ਰੀਤ ਸਿੰਘ ਨੇ ਦਸਿਆ ਕਿ ਅਨਵਰ ਅਪਣੇ ਨਾਬਾਲਗ ਪੁੱਤਰ ਸਨਮ ਦੇ ਨਾਲ ਤਸਕਰੀ ਦਾ ਧੰਦਾ ਕਰਦਾ ਹੈ। ਮੁਲਜ਼ਮ ਵਿਰੁਧ ਥਾਣਾ ਸਿਟੀ-1 ਮਲੇਰਕੋਟਲਾ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਜਾਂਚ ਵਿਚ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਕੋਲਕਾਤਾ ਤੋਂ ਅਫੀਮ ਮੰਗਵਾਈ ਸੀ, ਜੋ ਮਲੇਰਕੋਟਲਾ ਵਿਚ ਵੇਚਣੀ ਸੀ। ਉਨ੍ਹਾਂ ਕਿਹਾ ਕਿ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਮੈਂਬਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 (For more news apart from Father and minor son arrested with opium, stay tuned to Rozana Spokesman)

Tags: malerkotla

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement