ਪੱਤਰਕਾਰ ਸੁਖਦੀਪ ਸਿੰਘ ਸੋਈਂ ਨੂੰ ਦਿਤੀ ਅੰਤਮ ਵਿਦਾਇਗੀ
Published : Nov 28, 2023, 7:02 pm IST
Updated : Nov 28, 2023, 7:02 pm IST
SHARE ARTICLE
Family members and dignitaries of the city attending the last journey of Sukhdeep Singh Soi
Family members and dignitaries of the city attending the last journey of Sukhdeep Singh Soi

ਅੰਤਮ ਸਸਕਾਰ ਮੌਕੇ ਵੱਡੀ ਗਿਣਤੀ ਵਿਚ ਜੁੜੇ ਪਤਵੰਤੇ 

ਐਸ.ਏ.ਐਸ. ਨਗਰ: ਮੁਹਾਲੀ ਤੋਂ ਸੀਨੀਅਰ ਪੱਤਰਕਾਰ ਸੁਖਦੀਪ ਸਿੰਘ ਸੋਈ (ਜਿਨਾਂ ਦਾ ਬੀਤੀ 25 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਦੇ ਕਾਰਨ ਸਵਰਗਵਾਸ ਹੋ ਗਿਆ ਸੀ) ਦਾ ਅੰਤਮ ਸਸਕਾਰ ਅੱਜ ਬਲੌਂਗੀ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਸੁਖਦੀਪ ਸਿੰਘ ਸੋਹੀ ਦੇ ਸਨੇਹੀਆਂ, ਪਰਿਵਾਰਕ ਮੈਂਬਰਾਂ, ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਸੇਵੀ ਜੱਥੇਬੰਦੀਆਂ ਦੇ ਨੁਮਾਇੰਦਿਆਂ, ਮਿਉਂਸੀਪਲ ਕੌਂਸਲਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਵਲੋਂ ਉਨਾਂ ਨੂੰ ਅੰਤਮ ਵਿਦਾਇਗੀ ਦਿਤੀ ਗਈ।  ਸੁਖਦੀਪ ਸਿੰਘ ਸੋਈ ਦੇ ਭਰਾ ਦੀਪ ਜੋਤ ਸਿੰਘ ਸੋਈ ਬੀਤੀ ਰਾਤ ਆਸਟ੍ਰੇਲੀਆ ਤੋਂ ਵਾਪਸ ਪਰਤ ਆਏ, ਜਿਸਤੋਂ ਬਾਅਦ ਉਨਾਂ ਦਾ ਅੰਤਮ ਸਸਕਾਰ ਕੀਤਾ ਗਿਆ। ਸੁਖਦੀਪ ਸਿੰਘ ਸੋਈ ਆਪਣੇ ਪਿੱਛੇ ਪਤਨੀ ਅਤੇ ਦੋ ਬੇਟੀਆਂ ਛੱਡ ਗਏ ਹਨ।

ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਸਾਬਕਾ ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ. ਪੀ, ਐਸ. ਪੀ ਸੰਗਰੂਰ ਨਵਰੀਤ ਸਿੰਘ ਵਿਰਕ, ਕੌਂਸਲਰ ਰਜਿੰਦਰ ਸਿੰਘ ਰਾਣਾ, ਕਮਲਪ੍ਰੀਤ ਸਿੰਘ ਬੰਨੀ, ਜਸਪ੍ਰੀਤ ਸਿੰਘ ਗਿੱਲ, ਸੀਨੀਅਰ ਆਗੂ ਕਿਰਨਬੀਰ ਸਿੰਘ ਕੰਗ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਸੋਹਾਣਾ, ਅਕਾਲੀ ਆਗੂ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਮੁਹਾਲੀ ਇੰਡਸਟ੍ਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਬਲੈਕ ਸਟੋਨ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਰੁਪਿੰਦਰ ਸਿੰਘ ਮਲੋਆ, ਸਬ ਇੰਸਪੈਕਟਰ ਸਤਨਾਮ ਸਿੰਘ, ਸਾਬਕਾ ਕੌਂਸਲਰ ਗੁਰਮੀਤ ਸਿੰਘ ਵਾਲੀਆ, ਆਰ.ਪੀ. ਸ਼ਰਮਾ, ਹਰਮਨਪ੍ਰੀਤ ਸਿੰਘ ਪ੍ਰਿੰਸ, ਪਰਮਜੀਤ ਸਿੰਘ ਕਾਹਲੋਂ, ਗੁਰਮੁਖ ਸਿੰਘ ਸੋਹਲ, ਹਰਪਾਲ ਸਿੰਘ ਚੰਨਾ ਅਤੇ ਕਮਲਜੀਤ ਸਿੰਘ ਰੂਬੀ, ਅਕਾਲੀ ਆਗੂ ਜਸਵੰਤ ਸਿੰਘ ਭੁੱਲਰ, ਗੁਰਮੀਤ ਸਿੰਘ ਬਾਕਰਪੁਰ, ਪੰਜਾਬੀ ਗਾਇਕ ਹਰਦੀਪ ਸਿੰਘ, ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਰਾਉਰਕੇਲਾ ਦੇ ਸਾਬਕਾ ਡਿਪਟੀ ਮੇਅਰ ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਭਾਈ ਲਾਲੋ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਭਾਰਜ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਠੇਕੇਦਾਰ ਮਨਜੀਤ ਸਿੰਘ ਮਾਨ, ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ, ਕੈਲਾਸ਼ ਸੇਠੀ, ਮੁਹਾਲੀ ਦੇ ਸਮੂਹ ਪੱਤਰਕਾਰਾਂ ਸਮੇਤ ਮੁਹਾਲੀ ਜਿਲ੍ਹੇ ਅਤੇ ਚੰਡੀਗੜ੍ਹ ਤੋ ਆਏ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ ਅਤੇ ਹੋਰਨਾਂ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਪਹੁੰਚੇ ਸ਼ਹਿਰ ਦੇ ਪਤਵੰਤਿਆਂ ਵਲੋਂ ਸੁਖਦੀਪ ਸਿੰਘ ਸੋਈ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement