
ਸੰਗਰੂਰ, ਪਟਿਆਲਾ, ਮੁਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ ਵਿਚ ਹਲਕੇ ਮੀਂਹ ਦੀ ਸੰਭਾਵਨਾ
Punjab Rain Alert: ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਦੇਸ਼ ਦੇ ਕਈ ਸੂਬਿਆਂ ਵਿਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਬੀਤੇ ਦਿਨ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕਿਆਂ ਵਿਚ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਦੋਵੇਂ ਸੂਬਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ 'ਚ ਬਦਲਾਅ ਆਇਆ ਹੈ, ਜਿਸ ਕਾਰਨ ਮੀਂਹ ਨੇ ਇਕ ਵਾਰ ਫਿਰ ਦਸਤਕ ਦੇ ਦਿਤੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਦਿਨ ਭਰ ਬੱਦਲ ਛਾਏ ਰਹਿਣ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਮੌਜੂਦਾ ਅਨੁਸਾਰ ਪੰਜਾਬ ਦੇ ਸੰਗਰੂਰ, ਪਟਿਆਲਾ, ਮੁਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ ਜ਼ਿਲ੍ਹੇ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਹਰਿਆਣਾ ਦੇ ਕਰਨਾਲ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਅੰਬਾਲਾ, ਵਿਚ ਵੀ ਹਲਕੀ ਬਾਰਸ਼ ਹੋ ਸਕਦੀ ਹੈ। ਮਾਹਰਾਂ ਅਨੁਸਾਰ, ਮੀਂਹ ਤੋਂ ਬਾਅਦ ਏਅਰ ਕੁਆਲਿਟੀ ਇੰਡੈਕਸ ਪੱਧਰ ਵਿਚ ਵੀ ਸੁਧਾਰ ਹੋ ਸਕਦਾ ਹੈ, ਕਿਉਂਕਿ ਇਹ ਹਵਾ ਵਿਚ ਮੌਜੂਦ ਧੂੜ ਦੇ ਬਾਰੀਕ ਕਣਾਂ ਨੂੰ ਸਾਫ਼ ਕਰ ਦੇਵੇਗਾ।
ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਅਤੇ ਗੁਜਰਾਤ ਵਿਚ ਵੀ ਅੱਜ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ, ਯੂਪੀ, ਉੱਤਰਾਖੰਡ ਸਮੇਤ ਮੱਧ ਭਾਰਤ ਵਿਚ ਇਕ-ਦੋ ਦਿਨ ਮੀਂਹ ਜਾਰੀ ਰਹਿ ਸਕਦਾ ਹੈ। ਇਸ ਕਾਰਨ ਹਫ਼ਤੇ ਦੇ ਅੰਤ ਤਕ ਦੇਸ਼ ਭਰ ਵਿਚ ਠੰਢ ਵਧਣ ਦੀ ਸੰਭਾਵਨਾ ਹੈ। ਇਸ ਹਫ਼ਤੇ ਗੁਜਰਾਤ ਵਿਚ ਬੇਮੌਸਮੀ ਮੀਂਹ ਕਾਰਨ ਵੱਖ-ਵੱਖ ਘਟਨਾਵਾਂ ਵਿਚ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਖਰਾਬ ਮੌਸਮ ਕਾਰਨ ਦਿੱਲੀ ਹਵਾਈ ਅੱਡੇ 'ਤੇ ਉਤਰਨ ਵਾਲੀਆਂ ਕਈ ਉਡਾਣਾਂ ਨੂੰ ਜੈਪੁਰ ਵੱਲ ਮੋੜਨਾ ਪਿਆ।
(For more news apart from Punjab Rain Alert Today News, stay tuned to Rozana Spokesman)