Punjab Vidhan Sabha Session: ਸਦਨ ਵਿਚ ਮਾਈਨਿੰਗ ਅਤੇ ਪ੍ਰੋਫੈਸਰ ਬਲਵਿੰਦਰ ਕੌਰ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਭਖਿਆ ਮਾਹੌਲ
Published : Nov 28, 2023, 2:15 pm IST
Updated : Nov 28, 2023, 4:25 pm IST
SHARE ARTICLE
Punjab Vidhan Sabha Session
Punjab Vidhan Sabha Session

ਕਾਂਗਰਸ ਨੇ ਮਾਈਨਿੰਗ ਅਤੇ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਾਮਲੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ।

Punjab Vidhan Sabha Session: ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਈ, ਇਸ ਦੌਰਾਨ ਮਿੰਟ ਦਾ ਮੌਨ ਰੱਖਿਆ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2.30 ਵਜੇ ਤਕ ਮੁਲਤਵੀ ਕੀਤੀ ਗਈ। ਕਾਰਵਾਈ ਮੁੜ ਸ਼ੁਰੂ ਹੋਣ ਤੋਂ ਬਾਅਦ ਫਿਲਹਾਲ ਸਵਾਲ-ਜਵਾਬ ਦਾ ਦੌਰ ਸ਼ੁਰੂ ਹੋਇਆ।

Punjab Vidhan Sabha SessionPunjab Vidhan Sabha Session

ਮੈਂ ਨਾਰਕੋ ਟੈਸਟ ਲਈ ਤਿਆਰ ਹਾਂ: ਹਰਜੋਤ ਸਿੰਘ ਬੈਂਸ

ਸਿਫਰ ਕਾਲ ਵਿਚ ਕਾਂਗਰਸ ਨੇ ਮਾਈਨਿੰਗ ਅਤੇ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਾਮਲੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਹਾਲ ਹੀ ਵਿਚ ਧਰਨੇ ਦੌਰਾਨ ਖੁਦਕੁਸ਼ੀ ਕਰ ਚੁੱਕੀ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਪਲੇਨ ਪੇਪਰ ਵਿਚ ਨੌਕਰੀ ਦੇਣ ਦਾ ਮੁੱਦਾ ਉਠਾਇਆ। ਇਸ ਦੌਰਾਨ ਸੂਬੇ 'ਚ ਹੋ ਰਹੀ ਮਾਈਨਿੰਗ ਦੇ ਮੁੱਦੇ 'ਤੇ ਵੀ ਤਣਾਅ ਵਧ ਗਿਆ ਹੈ। ਜਿਸ 'ਤੇ ਹਰਜੋਤ ਸਿੰਘ ਬੈਂਸ ਨੇ ਗੁੱਸੇ 'ਚ ਆ ਕੇ ਕਿਹਾ ਕਿ ਉਹ  ਮਾਈਨਿੰਗ ਮੰਤਰੀ ਵੀ ਰਹਿ ਚੁੱਕੇ ਹਨ ਅਤੇ ਭਗਵੰਤ ਮਾਨ ਸਰਕਾਰ 'ਚ ਰੇਤੇ ਤੋਂ ਵੱਧ ਮੁਨਾਫਾ ਕਮਾਇਆ ਗਿਆ ਹੈ। ਉਹ ਰੇਤ ਮਾਈਨਿੰਗ ਵਿਚ ਰਾਕੇਸ਼ ਕੁਮਾਰ ਨੂੰ ਅੰਦਰ ਵੀ ਕਰਨ ਵਾਲੇ ਸਨ ਪਰ ਬਿਕਰਮ ਮਜੀਠੀਆ ਜਿਸ ਵਕੀਲ ਨਾਲ ਬੈਠ ਕੇ ਪ੍ਰੈਸ ਕਾਨਫਰੰਸ ਕਰਦੇ ਹਨ, ਉਹ ਹਲਕੇ ਦਾ ਬਲੈਕਮੇਲਰ ਹੈ। ਮਜੀਠੀਆ ਦੇ ਪੁਰਾਣੇ ਦੋਸਤ ਭੋਲਾ ਦੀ ਈਡੀ ਵਾਲੀ ਜ਼ਮੀਨ ਵਿਚ ਗ੍ਰਿਫ਼ਤਾਰ ਵਿਅਕਤੀ ਅਕਾਲੀ ਦਲ ਦਾ ਆਗੂ ਹੈ ਅਤੇ ਉਸ ਦੀ ਤਸਵੀਰ ਡਾਕਟਰ ਦਲਜੀਤ ਚੀਮਾ ਨਾਲ ਹੈ।

ਹਰਜੋਤ ਬੈਂਸ ਨੇ ਦਸਿਆ ਕਿ ਨਵੰਬਰ 2021 ਵਿਚ ਚੋਣ ਜ਼ਾਬਤੇ ਤੋਂ ਪਹਿਲਾਂ 1158 ਪ੍ਰੋਫੈਸਰਾਂ ਦੀ ਭਰਤੀ ਕੀਤੀ ਗਈ ਸੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਵੀ ਸਪੱਸ਼ਟ ਕਿਹਾ ਕਿ ਇਹ ਭਰਤੀ ਗਲਤ ਹੋ ਰਹੀ ਹੈ। ਇਹ ਭਰਤੀ ਸਿਰਫ਼ ਸਿਆਸੀ ਲਾਹਾ ਲੈਣ ਲਈ ਕੀਤੀ ਗਈ ਸੀ। ਇਸ ਦੌਰਾਨ ਹਰਜੋਤ ਬੈਂਸ ਨੇ ਕਿਹਾ ਕਿ ਉਹ ਨਾਰਕੋ ਟੈਸਟ ਕਰਵਾਉਣ ਲਈ ਵੀ ਤਿਆਰ ਹਨ। ਪਰਗਟ ਸਿੰਘ ਵਲੋਂ ਮਾਈਨਿੰਗ ਸਬੰਧੀ ਕੀਤੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਨਾਰਕੋ ਟੈਸਟ ਲਈ ਤਿਆਰ ਹਾਂ।

ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਪੁੱਛਿਆ ਸਵਾਲ

ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਸਵਾਲ ਪੁੱਛਿਆ ਕਿ ਇੰਨੇ ਆਮ ਆਦਮੀ ਕਲੀਨਿਕ ਪੂਰੇ ਪੰਜਾਬ 'ਚ ਖੋਲ੍ਹੇ ਗਏ ਹਨ ਪਰ ਮੇਰੇ ਹਲਕੇ ਕਾਦੀਆਂ 'ਚ ਕਿੰਨੇ ਆਮ ਆਦਮੀ ਕਲੀਨਿਕ ਖੋਲ੍ਹ ਗਏ ਹਨ, ਮੰਤਰੀ ਇਸ ਸਵਾਲ ਦਾ ਜਵਾਬ ਦੇਣ। ਇਸ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਸਮੇਂ ਜ਼ਿਲ੍ਹਾ ਗੁਰਦਾਸਪੁਰ 'ਚ 35 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਗੁਰਦਾਸਪੁਰ ਅਤੇ ਪਠਾਨਕੋਟ 'ਚ 70 ਹੋਰ ਆਮ ਆਦਮੀ ਕਲੀਨਿਕਾਂ ਦੀ ਮਨਜ਼ੂਰੀ ਮਿਲ ਗਈ ਹੈ। ਸਿਹਤ ਮੰਤਰੀ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਭਰੋਸਾ ਦਿਤਾ ਕਿ ਜਿੰਨੇ ਇਨ੍ਹਾਂ ਦੇ ਸਬ ਡਵੀਜ਼ਨ ਹਸਪਤਾਲ ਹਨ, ਉਨ੍ਹਾਂ 'ਚ ਡਾਕਟਰ, ਦਵਾਈਆਂ ਅਤੇ ਮਸ਼ੀਨਾਂ ਮੁਹੱਈਆ ਕਰਵਾ ਦਿਤੀਆਂ ਜਾਣਗੀਆਂ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੇ ਹਲਕੇ 'ਚ ਹਰ ਤਰ੍ਹਾਂ ਦੀ ਸਹੂਲਤ ਦਿਤੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਸਹੂਲਤਾਂ ਲਈ ਬਜਟ ਦੀ ਕੋਈ ਕਮੀ ਨਹੀਂ ਹੈ।

ਇਸ ਦੌਰਾਨ 'ਆਪ' ਵਿਧਾਇਕ ਕੁਲਵੰਤ ਸਿੰਘ ਨੇ ਨਾਜਾਇਜ਼ ਟੈਕਸੀਆਂ ਦਾ ਮੁੱਦਾ ਉਠਾਇਆ। ਜਿਸ 'ਤੇ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ 2023 ਦੀ ਪਾਲਿਸੀ 'ਤੇ ਕੰਮ ਕੀਤਾ ਜਾ ਰਿਹਾ ਹੈ। ਜਿਸ ਵਿਚ ਓਲਾ, ਉਬੇਰ ਅਤੇ ਬਲਾ-ਬਲਾ ਟੈਕਸੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਜੇਕਰ ਕੋਈ ਟੈਕਸੀ ਪੀਲੀ ਨੰਬਰ ਪਲੇਟ ਤੋਂ ਬਿਨਾਂ ਚੱਲ ਰਹੀ ਹੈ ਤਾਂ ਉਸ ਵਿਰੁਧ ਵੀ ਕਾਰਵਾਈ ਕੀਤੀ ਜਾਵੇਗੀ।

Punjab Vidhan Sabha SessionPunjab Vidhan Sabha Session

ਇਸ ਤੋਂ ਪਹਿਲਾਂ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ, ਨਵਾਬ ਸ਼ੇਰ ਮੁਹੰਮਦ ਖਾਂ ਦੇ ਵੰਸ਼ਜ ਬੇਗਮ ਮੁਨਵਰ ਉਲ ਨਿਸਾ, ਉੱਘੇ ਸਮਾਜਵਾਦੀ ਆਗੂ ਬਲਵੰਤ ਸਿੰਘ ਖੇੜਾ,  ਸੁਲਤਾਨਪੁਰ ਲੋਧੀ ‘ਚ ਨਿਹੰਗ ਸਿੰਘਾਂ ਤੇ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਮਾਰੇ ਗਏ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਨੂੰ ਵਿਧਾਨ ਸਭਾ ‘ਚ ਦਿਤੀ ਸ਼ਰਧਾਂਜਲੀ ਦਿਤੀ ਗਈ। ਇਸ ਦੇ ਨਾਲ ਹੀ ਵਿਧਾਇਕ ਪ੍ਰਗਟ ਸਿੰਘ ਨੇ ਰੋਪੜ ‘ਚ ਖ਼ੁਦਖੁਸ਼ੀ ਕਰਨ ਵਾਲੀ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਵਿਧਾਨ ਸਭਾ ‘ਚ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ।

ਸਦਨ ਵਿਚ ਅੱਜ ਚਾਰ ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਵੀ ਸੈਸ਼ਨ ਤੋਂ ਪਹਿਲਾਂ ਹੀ ਸਰਕਾਰ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿਤੇ ਹਨ। ਇਸ ਤੋਂ ਇਲਾਵਾ ਮੁਲਾਜ਼ਮਾਂ ਨੇ ਸਕੱਤਰੇਤ ਵਿਚ ਸਰਕਾਰ ਵਿਰੁਧ ਨਾਅਰੇਬਾਜ਼ੀ ਵੀ ਕੀਤੀ। ਮੁਲਾਜ਼ਮ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੱਤਰੇਤ ਦੀ ਪਾਰਕਿੰਗ ਵਿਚ ਪਹੁੰਚ ਗਏ। ਜਿਥੇ ਮੀਟਿੰਗ ਤੋਂ ਬਾਅਦ ਉਨ੍ਹਾਂ ਸਰਕਾਰ ਵਿਰੁਧ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ। ਮੁਲਾਜ਼ਮਾਂ ਨੇ ਡੀਏ ਦੀ ਕਿਸ਼ਤ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਹੈ।

 (For more news apart from Punjab Vidhan Sabha Session updates, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement