Punjab News: ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫ਼ੀ ਸਦੀ ਦੀ ਕਮੀ : ਐਨ.ਜੀ.ਟੀ. ਰੀਪੋਰਟ
Published : Nov 28, 2024, 7:37 am IST
Updated : Nov 28, 2024, 7:37 am IST
SHARE ARTICLE
70 percent reduction in stubble burning incidents in Punjab: NGT Report
70 percent reduction in stubble burning incidents in Punjab: NGT Report

Punjab News: ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 25 ਨਵੰਬਰ 2023 ਨੂੰ 36,551 ਤੋਂ ਘਟ ਕੇ 25 ਨਵੰਬਰ 2024 ਨੂੰ 10,479 ਹੋ ਗਈ ਹੈ, ਭਾਵ 70 ਫ਼ੀ ਸਦੀ ਦੀ ਕਮੀ।’’

 

Punjab News: ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੂੰ ਇਕ ਰੀਪੋਰਟ ਰਾਹੀਂ ਦਸਿਆ ਗਿਆ ਹੈ ਕਿ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫ਼ੀ ਸਦੀ ਦੀ ਕਮੀ ਆਈ ਹੈ।

ਐਨ.ਜੀ.ਟੀ. ਨੇ ਇਸ ਤੋਂ ਪਹਿਲਾਂ ਪਰਾਲੀ ਸਾੜਨ ਕਾਰਨ ਕੌਮੀ ਰਾਜਧਾਨੀ ਖੇਤਰ (ਐਨ.ਸੀ.ਆਰ.) ’ਚ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਰਾਜ ਦੇ ਅਧਿਕਾਰੀਆਂ ਤੋਂ ਨਿਯਮਤ ਰੀਪੋਰਟ ਮੰਗੀ ਸੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵਲੋਂ 26 ਨਵੰਬਰ ਨੂੰ ਦਾਇਰ ਕੀਤੀ ਗਈ ਰੀਪੋਰਟ ’ਚ ਕਿਹਾ ਗਿਆ ਹੈ, ‘‘ਪੰਜਾਬ ਸਰਕਾਰ ਵਲੋਂ ਕੀਤੇ ਗਏ ਯਤਨਾਂ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 25 ਨਵੰਬਰ, 2023 ਨੂੰ 36,551 ਤੋਂ ਘਟ ਕੇ 25 ਨਵੰਬਰ, 2024 ਨੂੰ 10,479 ਹੋ ਗਈ ਹੈ, ਭਾਵ 70 ਫ਼ੀ ਸਦੀ ਦੀ ਕਮੀ।’’

ਰੀਪੋਰਟ ਵਿਚ ਕਿਹਾ ਗਿਆ ਹੈ ਕਿ ਇਕ ਸਾਲ ਵਿਚ ਲਗਭਗ 19.5 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਵੱਖ-ਵੱਖ ਤਰੀਕਿਆਂ ਨਾਲ ਕੀਤੇ ਜਾਣ ਦੀ ਉਮੀਦ ਹੈ। ਰੀਪੋਰਟ ਮੁਤਾਬਕ ਸਾਲ 2024 ’ਚ 62 ਲੱਖ ਟਨ ਤੋਂ ਵੱਧ ਝੋਨੇ ਦੀ ਪਰਾਲੀ ਦਾ ਪ੍ਰਬੰਧਨ ‘ਐਕਸ-ਸੀਟੂ’ ਤਰੀਕਿਆਂ ਨਾਲ ਕੀਤਾ ਗਿਆ।   


 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement