Hoshiarpur News : ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਨੌਜਵਾਨ ਦੀ ਹੋਈ ਮੌਤ

By : BALJINDERK

Published : Nov 28, 2024, 3:21 pm IST
Updated : Nov 28, 2024, 3:21 pm IST
SHARE ARTICLE
ਮ੍ਰਿਤਕ ਅਮਰਜੀਤ ਸਿੰਘ
ਮ੍ਰਿਤਕ ਅਮਰਜੀਤ ਸਿੰਘ

Hoshiarpur News : ਪਿਛਲੇ 2 ਮਹੀਨਿਆਂ ਤੋਂ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਸੀ ਬੰਦ,ਮ੍ਰਿਤਕ ਅਮਰਜੀਤ ਸਿੰਘ CRPF ਭਾਰਤੀ ਫੌਜ ’ਚ ਸੀ ਤੈਨਾਤ

Hoshiarpur News : ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਅੱਜ ਉਸ ਵਕਤ ਮੁੜ ਸੁਰਖੀਆਂ ’ਚ ਆ ਗਈ, ਜਦੋਂ ਜੇਲ੍ਹ ’ਚ ਬੰਦ ਇਕ ਵਿਅਕਤੀ ਦੀ ਸਵੇਰ ਸਮੇਂ ਮੌਤ ਹੋ ਗਈ। ਜਿਵੇਂ ਹੀ ਪਰਿਵਾਰ ਨੂੰ ਇਸਦਾ ਪਤਾ ਲੱਗਿਆ ਤਾਂ ਪਰਿਵਾਰ ਚ ਵੀ ਹੜਕੰਪ ਮਚ ਗਿਆ ਤੇ ਸਾਰਾ ਪਰਿਵਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚ ਗਿਆ। ਇਸ ਦੌਰਾਨ ਗੁੱਸੇ ’ਚ ਆਏ ਪਰਿਵਾਰ ਵਲੋਂ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਬਾਹਰ ਰੋਡ ਜਾਮ ਕਰਕੇ ਪੁਲਿਸ ਪ੍ਰਸ਼ਾਸਨ ਅਤੇ ਜੇਲ੍ਹ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਦੇ ਆਲ੍ਹਾ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਤੇ ਪਰਿਵਾਰ ਦੇ ਨਾਲ ਗੱਲਬਾਤ ਕੀਤੀ। ਮ੍ਰਿਤਕ ਦੀ ਪਹਿਚਾਣ ਅਮਰਜੀਤ ਸਿੰਘ ਪੁੱਤਰ ਹਰਮੇਸ਼ ਲਾਲ ਵਜੋਂ ਹੋਈ ਹੈ ਜੋ ਕਿ ਹੁਸ਼ਿਆਰਪੁਰ ਨਜ਼ਦੀਕੀ ਪਿੰਡ ਚੱਕੋਵਾਲ ਸ਼ੇਖਾਂ ਦਾ ਰਹਿਣ ਵਾਲਾ ਸੀ ਤੇ ਭਾਰਤੀ ਫੌਜ ’ਚ ਤੈਨਾਤ ਸੀ।

ਜਾਣਕਾਰੀ ਦਿੰਦਿਆਂ ਮ੍ਰਿਤਕ ਅਮਰਜੀਤ ਸਿੰਘ ਦੀ ਪਤਨੀ ਪੂਜਾ ਰਾਣੀ ਨੇ ਦੱਸਿਆ ਕਿ ਉਸਦਾ ਪਤੀ ਸੀਆਰਪੀਐਫ ’ਚ ਤੈਨਾਤ ਸੀ ਤੇ ਸਾਲ 2020 ’ਚ ਪਿੰਡ ਵਿਚ ਹੀ ਕੋਈ ਲੜਾਈ ਹੋਈ ਸੀ ਤੇ ਇਸ ਦੌਰਾਨ ਉਸਦਾ ਪਤੀ ਵੀ ਛੁੱਟੀ ਆਇਆ ਹੋਇਆ ਸੀ ਅਤੇ ਇਸ ਮਾਮਲੇ ’ਚ ਉਸਨੂੰ ਵੀ ਝੂਠਾ ਫਸਾ ਦਿੱਤਾ ਗਿਆ। ਪਿਛਲੇ 2 ਮਹੀਨਿਆਂ ਤੋਂ ਉਹ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਬੰਦ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਹ ਬਿਮਾਰ ਸੀ ਤੇ ਅਦਾਲਤ ਵਲੋਂ ਵੀ ਜੇਲ੍ਹ ਪ੍ਰਸ਼ਾਸਨ ਨੂੰ ਉਸਨੂੰ ਦਾਖ਼ਲ ਕਰਵਾਉਣ ਲਈ ਹੁਕਮ ਜਾਰੀ ਕੀਤੇ ਹੋਏ ਸਨ। ਜੇਲ੍ਹ ਪ੍ਰਸ਼ਾਸਨ ਨੇ ਅਜਿਹਾ ਨਹੀਂ ਕੀਤਾ ਜਿਸ ਕਾਰਨ ਅਮਰੀਤ ਸਿੰਘ ਦੀ ਅੱਜ ਮੌਤ ਹੋ ਗਈ।

ਪਰਿਵਾਰ ਨੇ ਦੋਸ਼ ਲਾਇਆ ਕਿ ਜੇਲ੍ਹ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਅਮਰਜੀਤ ਸਿੰਘ ਦੀ ਮੌਤ ਹੋਈ ਹੈ।  ਦੂਜੇ ਪਾਸੇ ਬਸਪਾ ਦੇ ਆਗੂ ਵੀ ਮੌਕੇ ’ਤੇ ਪਹੁੰਚੇ ਅਤੇ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ ਉਹ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੇ ਹਨ।

ਮੌਕੇ ’ਤੇ ਪਹੁੰਚੇ ਡੀਸੀਐਸਪੀ ਸਿਟੀ ਦਾ ਕਹਿਣਾ ਐ ਕਿ ਪੁਲਿਸ ਵਲੋਂ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਤੇ ਜੇਕਰ ਜੇਲ੍ਹ ਪ੍ਰਸ਼ਾਸਨ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਮੁਤਾਬਿਕ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। 

(For more news apart from A young man died in the central jail of Hoshiarpur News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement