Punjab News: ਪਾਕਿ ਨਾਲ ਵਪਾਰ ਖੋਲ੍ਹਣ ਦੇ ਮੁੱਦੇ ’ਤੇ ਔਜਲਾ ਨੇ ਜਤਿਨ ਪ੍ਰਸਾਦ ਨਾਲ ਕੀਤੀ ਮੁਲਾਕਾਤ
Published : Nov 28, 2024, 7:24 am IST
Updated : Nov 28, 2024, 7:24 am IST
SHARE ARTICLE
Aujla met with Jatin Prasad on the issue of opening trade with Pakistan
Aujla met with Jatin Prasad on the issue of opening trade with Pakistan

Punjab News: ਸੜਕੀ ਅਤੇ ਹਵਾਈ ਮਾਰਗਾਂ ਰਾਹੀਂ ਆਯਾਤ ਅਤੇ ਨਿਰਯਾਤ ’ਤੇ ਵਿਸਤ੍ਰਿਤ ਚਰਚਾ ਕੀਤੀ ਗਈ

 

Punjab News: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਜਤਿਨ ਪ੍ਰਸਾਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮੁੱਦੇ ’ਤੇ ਚਰਚਾ ਕੀਤੀ। ਉਨ੍ਹਾਂ ਦਸਿਆ ਕਿ ਅੰਮ੍ਰਿਤਸਰ ਤੋਂ ਇੰਪੋਰਟ ਐਕਸਪੋਰਟ ਕਰਨ ਬਾਰੇ ਜਤਿਨ ਪ੍ਰਸਾਦ ਨਾਲ ਗੱਲਬਾਤ ਕੀਤੀ ਗਈ ਸੀ। ਉਨ੍ਹਾਂ ਨਾਲ ਸੜਕੀ ਅਤੇ ਹਵਾਈ ਮਾਰਗਾਂ ਰਾਹੀਂ ਆਯਾਤ ਅਤੇ ਨਿਰਯਾਤ ’ਤੇ ਵਿਸਤ੍ਰਿਤ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਵਾਹਗਾ ਰਾਹੀਂ ਪਾਕਿਸਤਾਨ ਨਾਲ ਬੰਦ ਵਪਾਰ ਖੋਲ੍ਹਣ ’ਤੇ ਗੱਲਬਾਤ ਹੋਈ। 

ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਹੋਣ ਕਾਰਨ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੀ ਬਹੁਤ ਲੋੜ ਹੈ, ਇਸ ਨਾਲ ਸਮੁੱਚੇ ਅੰਮ੍ਰਿਤਸਰ ਨੂੰ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਯਾਤ ਨਿਰਯਾਤ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦੇ ਵਿਕਾਸ ਅਤੇ ਪਸਾਰ ਲਈ ਸਰਕਾਰ ਨੂੰ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਇਥੋਂ ਵੱਧ ਤੋਂ ਵੱਧ ਸਾਮਾਨ ਆ ਸਕੇ। 

ਇਸ ਮੀਟਿੰਗ ਦੌਰਾਨ ਅੰਮ੍ਰਿਤਸਰ ਤੋਂ ਗਹਿਣੇ ਏਕਸਪੋਰਟ ਕਰਨ ਦੀ ਇਜਾਜ਼ਤ ਦੇਣ ਲਈ ਜਤਿਨ ਪ੍ਰਸਾਦ  ਦਾ ਧਨਵਾਦ ਕੀਤਾ ਗਿਆ। ਜਿਤਿਨ ਪ੍ਰਸਾਦ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਅੰਮ੍ਰਿਤਸਰ ਲਈ ਹੋਰ ਵੀ ਵਧੀਆ ਫ਼ੈਸਲੇ ਲਏ ਜਾਣਗੇ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement