Moga News : ਬਿਨ੍ਹਾਂ ਮੈਟ/ਟਾਟ ਤੋਂ ਬੱਚਿਆਂ ਨੂੰ ਖਵਾਇਆ ਜਾ ਰਿਹਾ ਸੀ ਮਿਡ-ਡੇ-ਮੀਲ

By : BALJINDERK

Published : Nov 28, 2024, 5:11 pm IST
Updated : Nov 28, 2024, 5:13 pm IST
SHARE ARTICLE
ਮਿਡ ਡੇ ਮੀਲ ’ਚ ਚੈਕਿੰਗ ਅਧਿਕਾਰੀ
ਮਿਡ ਡੇ ਮੀਲ ’ਚ ਚੈਕਿੰਗ ਅਧਿਕਾਰੀ

Moga News : ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਚੇਤਨ ਪ੍ਰਕਾਸ਼ ਨੇ ਅਚਨਚੇਤ ਚੈਕਿੰਗ ਦੌਰਾਨ ਲਿਆ ਇਸਦਾ ਗੰਭੀਰ ਨੋਟਿਸ

Moga News : ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਲਈ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ। ਉਹਨਾਂ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਢੁੱਡੀਕੇ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਮੱਦੋਕੇ, ਆਂਗਣਵਾੜੀ ਸੈਂਟਰ ਢੁੱਡੀਕੇ ਤੇ ਮੱਦੋਕੇ ਦਾ ਦੌਰਾ ਕੀਤਾ ਗਿਆ।

ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਮਿਡ ਡੇ ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪ੍ਰਾਇਮਰੀ ਸਕੂਲ ਢੁੱਡੀਕੇ ਵਿਖੇ ਮਿਡ ਡੇ ਮੀਲ ਵਿੱਚ ਕੜੀ ਵਿੱਚ ਪਕੌੜੇ ਨਹੀ ਪਾਏ ਗਏ ਸਨ ਅਤੇ ਸਰਕਾਰੀ ਮਿਡਲ ਸਕੂਲ ਮੱਦੋਕੇ ਵਿਖੇ ਬੱਚਿਆਂ ਨੂੰ ਬਾਹਰ ਫਰਸ਼ ’ਤੇ ਬਿਠਾ ਕੇ ਹੀ ਮਿਡ-ਡੇ-ਮੀਲ ਖਵਾਇਆ ਜਾ ਰਿਹਾ ਸੀ, ਫਰਸ਼ ’ਤੇ ਕੋਈ ਵੀ ਟਾਟ/ਮੈਟ ਆਦਿ ਨਹੀ ਸੀ, ਜਿਸਦੇ ਸਬੰਧ ’ਚ ਉਹਨਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਕੀ ਇਸ ਸਬੰਧੀ ਸਕੂਲ ਮੁਖੀ ਅਤੇ ਮਿਡ-ਡੇ-ਮੀਲ ਇੰਚਾਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ ਅਤੇ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ।

ਇਸ ਤੋਂ ਉਪਰੰਤ ਆਂਗਣਵਾੜੀ ਸੈਂਟਰਾਂ ਦੀ ਚੈਕਿੰਗ ਕੀਤੀ ਗਈ। ਸੈਟਰਾਂ ਵਿਖੇ ਲਾਭਪਾਤਰੀਆਂ ਸਬੰਧੀ ਅਤੇ ਉਹਨਾਂ ਨੂੰ ਦਿੱਤਾ ਜਾਣ ਵਾਲਾ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਚੈਕਿੰਗ ਦੌਰਾਨ ਆਂਗਣਵਾੜੀ ਸੈਟਰ ਵਿੱਚ ਲਾਭਪਾਤਰੀਆ ਨੂੰ ਦਿੱਤਾ ਜਾਣ ਵਾਲਾ ਸਮਾਨ ਪ੍ਰਾਪਤ ਹੋ ਚੁੱਕਾ ਸੀ ਪ੍ਰੰਤੂ ਸਮਾਨ ਦੀ ਵੰਡ ਲਾਭਪਾਤਰੀਆ ਨੂੰ ਨਹੀ ਕੀਤੀ ਗਈ ਸੀ। ਜਿਸਦੇ ਸਬੰਧ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਗਈ ਸਮਾਨ ਨੂੰ ਜਲਦ ਤੋਂ ਜਲਦ ਵੰਡਵਾਇਆ ਜਾਵੇ ਤਾ ਜੋ ਸਮਾਨ ਐਕਸਪਾਈਰ ਨਾ ਹੋ ਸਕੇ ਅਤੇ ਲਾਭਪਾਤਰੀਆ ਨੂੰ ਆਪਣਾ ਬਣਦਾ ਲਾਭ ਪ੍ਰਾਪਤ ਹੋ ਸਕੇ।

ਉਹਨਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਗਈ ਕਿ ਐਕਸਪਾਈਰ ਸਮਾਨ ਨੂੰ ਨਾ ਵੰਡਿਆ ਜਾਵੇ ਅਤੇ ਸਬੰਧਤ ਅਧਿਕਾਰੀਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਜ਼ਿਲ੍ਹੇ ਦੇ ਵਿੱਚ ਮੌਜੂਦ ਸਾਰੇ ਆਂਗਣਵਾੜੀ ਸੈਟਰਾਂ ਦੇ ਸਮਾਨ ਦੀ ਚੈਕਿੰਗ ਕੀਤੀ ਜਾਵੇ ਅਤੇ ਸਮਾਨ ਨੂੰ ਐਕਸਪਾਈਰ ਹੋਣ ਤੋ ਪਹਿਲਾ ਲਾਭਪਾਤਰੀਆਂ ਵਿੱਚ ਵੰਡਵਾ ਦਿੱਤਾ ਜਾਵੇ।

ਇਸ ਦੌਰੇ ਦੌਰਾਨ ਲਾਭਪਾਤਰੀਆ ਨੂੰ ਮੈਂਬਰ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਅਤੇ ਈਮੇਲ punjabfoodcommission@gmail.com ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕਿ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜ਼ਿਲ੍ਹੇ ਦੇ  ਵਧੀਕ ਡਿਪਟੀ ਕਮਿਸ਼ਰ (ਵਿਕਾਸ) ਕੋਲ ਦਰਜ ਕਰਵਾ ਸਕਦੇ ਹਨ।

(For more news apart from  Children were being fed mid-day meal without mat/tot News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement