
Moga News : ਸੁਰਿੰਦਰ ਸਿੰਘ ਵੱਲੋਂ ਕਾਮਯਾਬ ਡੇਅਰੀ ਫਾਰਮਿੰਗ ਦੇ ਮੂਲ-ਮੰਤਰ ਅਤੇ ਡੇਅਰੀ ਕਿੱਤੇ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ
Moga News : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਰਾਜੇਆਣਾ ਬਲਾਕ ਬਾਘਾਪੁਰਾਣਾ ਵਿਖੇ ਇੱਕ ਵਿਸ਼ੇਸ਼ ਉਪਰਾਲੇ ਤਹਿਤ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੋਗਾ ਸੁਰਿੰਦਰ ਸਿੰਘ ਵੱਲੋਂ ਕਾਮਯਾਬ ਡੇਅਰੀ ਫਾਰਮਿੰਗ ਦੇ ਮੂਲ-ਮੰਤਰ ਅਤੇ ਡੇਅਰੀ ਕਿੱਤੇ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਦੁੱਧ ਉਤਪਾਦਕ ਜਾਗਰੂਕਤਾ ਕੈਂਪ ਦੌਰਾਨ ਅਲੱਗ-ਅਲੱਗ ਵਿਸ਼ੇ ਮਾਹਿਰਾਂ ਨੇ ਆਪਣੀ ਵਡਮੁੱਲੀ ਜਾਣਕਾਰੀ ਦਿੱਤੀ ਜਿਸ ਵਿੱਚ ਬੀਰਪ੍ਰਤਾਪ ਸਿੰਘ ਗਿੱਲ ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਸਾਫ ਦੁੱਧ ਦੀ ਮਹੱਤਤਾ ਅਤੇ ਰਿਟ. ਕੋ.ਅ. ਇੰਸਪੈਕਟਰਸ. ਜਗਪਾਲ ਸਿੰਘ ਬਰਾੜ ਨੇ ਕੋਆਪਰੇਟਿਵ ਅਦਾਰੇ ਅਤੇ ਦੁੱਧ ਦੇ ਮੰਡੀਕਰਨ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਆਪਣੀ ਖੇਤੀ ਅਦਾਰੇ ਵੱਲੋਂ ‘ਆਪਣੀ ਖੇਤੀ ਐਪ’ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।
ਵਿਭਾਗੀ ਟੀਮ ਜਿਸ ਵਿੱਚ ਨਵਦੀਪ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਦੁੱਧ ਦੀ ਗੁਣਵੱਤਾ ਅਤੇ ਦੁੱਧ ਤੋਂ ਬਣਦੇ ਪਦਾਰਥਾਂ ਬਾਰੇ ਅਤੇ ਮਿਸ. ਦੇਵ ਸਿਮਰਨ ਕੌਰ ਡੇਅਰੀ ਵਿਕਾਸ ਇੰਸਪੈਕਟਰ ਨੇ ਰਾਸ਼ਟਰੀ ਪਸ਼ੂ ਧੰਨ ਮਿਸ਼ਨ ਅਧੀਨ 50 ਫੀਸਦੀ ਜਨਰਲ ਅਤੇ 70 ਫੀਸਦੀ ਅਨੁਸੂਚਿਤ ਜਾਤੀ ਸਬਸਿਡੀ ਤੇ ਚੱਲ ਰਹੀ ਪਸ਼ੂਆਂ ਦੇ ਬੀਮੇਂ ਦੀ ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
(For more news apart from Dairy Development Department Moga organized milk producer awareness camp at village Rajeana News in Punjabi, stay tuned to Rozana Spokesman)