Faridkot News : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ 3 ਅਕਤੂਬਰ ਨੂੰ ਫਰੀਦਕੋਟ ਤੋਂ ਆਗਾਜ਼

By : BALJINDERK

Published : Nov 28, 2024, 2:28 pm IST
Updated : Nov 28, 2024, 2:31 pm IST
SHARE ARTICLE
 ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ

Faridkot News : ਕੈਪਾਂ ’ਚ ਬਜ਼ੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ

Faridkot News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਅੰਤਰ ਰਾਸ਼ਟਰੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਸ਼ੁਰੂ ਕਰਨ ਦਾ ਇੱਕ ਨਵੇਕਲਾ ਉਪਰਾਲਾ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਫਰੀਦਕੋਟ ਤੋਂ 3 ਅਕਤੂਬਰ  ਨੂੰ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ’ਚ ਸ਼ਿਰਕਤ ਕਰਨਗੇ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ ਸੂਬੇ ਵਿੱਚ  "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਹਰ ਜ਼ਿਲ੍ਹਾ ਪੱਧਰ ’ਤੇ ਸਿਹਤ ਕੈਪ ਲਗਾਏ ਜਾਣਗੇ, ਜਿਥੇ ਬਜ਼ੁਰਗਾਂ ਨੂੰ ਪੂਰੀ ਜਰੀਏਟ੍ਰਿਕ (ਬੁਢਾਪੇ ਨਾਲ ਸਬੰਧਿਤ ਬਿਮਾਰੀਆਂ) ਜਾਂਚ, ਈ.ਐਨ.ਟੀ (ਕੰਨ ਨੱਕ ਗਲਾ) ਦੀ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ, ਅੱਖਾਂ ਦੀ ਸਰਜਰੀ ਦੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬਜ਼ੁਰਗਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ  ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ। 

ਡਾ. ਬਲਜੀਤ ਕੌਰ ਨੇ ਲੋੜਵੰਦ ਬਜ਼ੁਰਗਾਂ ਨੂੰ ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਵਿੱਚ ਕ੍ਰਮਵਾਰ 3 ਅਕਤੂਬਰ ਨੂੰ ਫਰੀਦਕੋਟ, 5 ਅਕਤੂਬਰ ਨੂੰ ਮੋਗਾ, 9 ਅਕਤੂਬਰ ਨੂੰ ਲੁਧਿਆਣਾ, 11 ਅਕਤੂਬਰ ਨੂੰ ਮੁਕਤਸਰ ਸਾਹਿਬ, 13 ਅਕਤੂਬਰ ਨੂੰ ਫਿਰੋਜਪੁਰ, 16 ਅਕਤੂਬਰ ਨੂੰ ਫਾਜ਼ਿਲਕਾ, 18 ਅਕਤੂਬਰ ਨੂੰ ਬਠਿੰਡਾ, 20 ਅਕਤੂਬਰ ਨੂੰ ਮਾਨਸਾ, 23 ਅਕਤੂਬਰ ਨੂੰ ਸੰਗਰੂਰ, 25 ਅਕਤੂਬਰ ਨੂੰ ਮਾਲੇਰਕੋਟਲਾ, 27 ਅਕਤੂਬਰ ਨੂੰ ਬਰਨਾਲਾ, 30 ਅਕਤੂਬਰ ਨੂੰ ਪਠਾਨਕੋਟ, 1 ਨਵੰਬਰ ਨੂੰ ਗੁਰਦਾਸਪੁਰ,3 ਨਵੰਬਰ ਅਮ੍ਰਿੰਤਸਰ, 6 ਨਵੰਬਰ ਤਰਨਤਾਰਨ, 8 ਨਵੰਬਰ ਨੂੰ ਜਲੰਧਰ, 10 ਨਵੰਬਰ ਨੂੰ ਐਸ.ਬੀ.ਐਸ ਨਗਰ, 13 ਨਵੰਬਰ ਨੂੰ ਹੁਸ਼ਿਆਰਪੁਰ , 15 ਨਵੰਬਰ ਨੁੰ ਕਪੂਰਥਲਾ, 17 ਨਵੰਬਰ ਨੂੰ ਐਸ.ਏ.ਐਸ ਨਗਰ, 20 ਨਵੰਬਰ ਨੂੰ ਪਟਿਆਲਾ, 22 ਨਵੰਬਰ ਨੂੰ ਰੂਪਨਗਰ ਅਤੇ 24 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

(For more news apart from Punjab Government launched "Our Elderly Our Dignity" campaign for elderly from Faridkot on October 3 News in Punjabi, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement