Punjab News: ਕਣਕ ਬੀਜਦੇ ਸਮੇਂ ਸੁਪਰਸੀਡਰ ਦੀ ਲਪੇਟ ਵਿਚ ਆਉਣ ਕਾਰਨ ਨੌਜਵਾਨ ਦੀ ਮੌਤ 
Published : Nov 28, 2024, 7:45 am IST
Updated : Nov 28, 2024, 7:45 am IST
SHARE ARTICLE
The death of a young man due to being hit by a superseeder while sowing wheat
The death of a young man due to being hit by a superseeder while sowing wheat

Punjab News: ਅਚਾਨਕ ਪੈਰ ਫਿਸਲਣ ਕਾਰਨ ਉਹ ਸੁਪਰ ਸੀਡਰ ਦੇ ਲਪੇਟ ਵਿਚ ਆ ਗਿਆ

 

Punjab News: ਬਰਨਾਲਾ ਜ਼ਿਲ੍ਹਾ ਦੇ ਪਿੰਡ ਭੈਣੀ ਫੱਤਾ ਦੇ 20 ਸਾਲਾ ਨੌਜਵਾਨ ਸੁਖਬੀਰ ਸਿੰਘ ਪੁੱਤਰ ਜੁਗਰਾਜ ਸਿੰਘ ਦੀ ਆਪਣੇ ਖੇਤ ਵਿਚ ਕਣਕ ਬੀਜਣ ਸਮੇਂ ਸੁਪਰ ਸੀਡਰ ਵਿਚ ਆਉਣ ਨਾਲ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਸੁਖਬੀਰ ਅਪਣੇ ਟਰੈਕਟਰ ਦੀ ਸੀਟ ਤੋਂ ਉੱਠ ਕੇ ਪਿੱਛੇ ਸੁਪਰ ਸੀਡਰ ਦੇਖਣ ਲੱਗਿਆ ਤਾਂ ਅਚਾਨਕ ਉਸਦਾ ਪੈਰ ਫਿਸਲ ਗਿਆ ’ਤੇ ਉਹ ਸੁਪਰ ਸੀਡਰ ਦੇ ਲਪੇਟ ਵਿਚ ਆ ਗਿਆ ਜਿਸ ਨਾਲ ਉਸ ਦੇ ਸਰੀਰ ਦੇ ਟੁਕੜੇ ਟੁਕੜੇ ਹੋ ਗਏ।

ਇਸ ਮੰਦਭਾਗੀ ਘਟਨਾ ’ਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੁਲਦੀਪ ਸਿੰਘ ਕਾਲਾ ਢਿੱਲੋਂ ਵਿਧਾਇਕ ਕਾਂਗਰਸ ਪਾਰਟੀ ਬਰਨਾਲਾ, ਹਰਿੰਦਰ ਸਿੰਘ ਧਾਲੀਵਾਲ ਹਲਕਾ ਇੰਚਾਰਜ ਬਰਨਾਲਾ, ਗੁਰਦੀਪ ਸਿੰਘ ਬਾਠ ਸਾਬਕਾ ਚੇਅਰਮੈਨ ਜਿਲਾ ਯੋਜਨਾ ਬੋਰਡ, ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement