Khanuri border News : ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ 1 ਦਸੰਬਰ ਨੂੰ ਸੀਐਮ ਮਾਨ ਦੀ ਕੋਠੀ ਦਾ ਕਰਨਗੇ ਘਿਰਾਓ

By : BALJINDERK

Published : Nov 28, 2024, 8:40 pm IST
Updated : Nov 28, 2024, 8:40 pm IST
SHARE ARTICLE
ਖਨੌਰੀ ਬਾਰਡਰ ਉੱਪਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਦੀ ਤਸਵੀਰ
ਖਨੌਰੀ ਬਾਰਡਰ ਉੱਪਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਦੀ ਤਸਵੀਰ

Khanuri border News : ਪੂਰੇ ਦੇਸ਼ ਭਰ ’ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਫੂਕੇ ਜਾਣਗੇ ਪੁਤਲੇ

Khanuri border News : ਖਨੌਰੀ ਬਾਰਡਰ ਉੱਪਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਹੋਈ ਜਿਸ ਉਪਰੰਤ ਦੋਨਾਂ ਫੋਰਮਾ ਵੱਲੋਂ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਗਿਆ ਕਿ 1 ਦਸੰਬਰ ਨੂੰ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਪੂਰੇ ਦੇਸ਼ ਭਰ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਅਤੇ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦੋਸਤੀ ਰੱਖਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ 26 ਨਵੰਬਰ ਨੂੰ ਤੜਕੇ 2.45 ਵਜੇ ਮੋਰਚੇ ਉੱਪਰ ਹਮਲਾ ਕਰਕੇ ਗ੍ਰਿਫ਼ਤਾਰ ਕਰ ਲਿਆ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਮਿਲੀਭੁਗਤ ਤਹਿਤ ਪੁਲਿਸ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਗ੍ਰਿਫ਼ਤਾਰ ਕਰਕੇ 26 ਨਵੰਬਰ ਤੋਂ ਸ਼ੁਰੂ ਹੋ ਰਹੇ ਮਰਨ ਵਰਤ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋ ਹਸਪਤਾਲ ਅਤੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਵੱਲੋ ਖਨੌਰੀ ਬਾਰਡਰ ਉੱਪਰ ਮਰਨ ਵਰਤ ਸ਼ੁਰੂ ਕਰਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਕਰਾਰਾ ਜਵਾਬ ਦਿੰਦੇ ਹੋਏ ਉਨਾਂ ਦੇ ਅੰਦੋਲਨ ਨੂੰ ਢਾਹ ਲਗਾਉਣ ਦੇ ਮਨਸੂਬਿਆਂ ਨੂੰ ਫੇਲ ਕਰ ਦਿੱਤਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਐਮਐਸਪੀ  ਗਾਰੰਟੀ ਕਾਨੂੰਨ ਕਿਸਾਨਾਂ ਲਈ ਕਰੋ ਜਾਂ ਮਰੋ ਦਾ ਮੁੱਦਾ ਹੈ, ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸੁਖਜੀਤ ਸਿੰਘ ਹਰਦੋਝੰਡੇ ਦਾ ਮਰਨ ਵਰਤ ਉਨ੍ਹਾਂ ਮੰਗਾਂ ਪੂਰੀਆਂ ਹੋਣ ਤੱਕ ਦੀਆਂ ਜਾਰੀ ਰਹੇਗਾ। ਕਿਸਾਨ ਆਗੂ ਅਤੇ ਸਾਬਕਾ ਫੌਜੀ ਸੁਖਜੀਤ ਸਿੰਘ ਹਰਦੋਝੰਡੇ ਨੇ ਕਿਹਾ ਕਿ ਮੈਨੂੰ ਫੌਜ ਵਿੱਚ ਨੌਕਰੀ ਕਰਦਿਆਂ ਦੇਸ਼ ਅਤੇ ਸਮਾਜ ਲਈ ਕੁਰਬਾਨੀ ਦੇਣ ਦਾ ਮੌਕਾ ਨਹੀਂ ਮਿਲਿਆ ਪਰ ਹੁਣ ਇਸ ਅੰਦੋਲਨ ਵਿੱਚ ਮਰਨ ਵਰਤ ਰੱਖ ਕੇ ਉਹਨਾਂ ਨੂੰ ਦੇਸ਼ ਦੇ ਕਿਸਾਨਾਂ ਲਈ ਕੁਰਬਾਨੀ ਕਰਨ ਦਾ ਮੌਕਾ ਮਿਲਿਆ ਹੈ ਉਹ ਆਪਣੇ ਆਖਰੀ ਸਾਹ ਤੱਕ ਲੜਨਗੇ। 
  

 ਸਮਾਣਾ ਦੇ ਸਰਕਾਰੀ ਹਸਪਤਾਲ ਚੋਂ ਡਾਕਟਰਾਂ ਦੀ ਆਈ ਟੀਮ ਨੇ ਮਰਨ ਵਰਤ ਤੇ ਖਨੌਰੀ ਬਾਰਡਰ ਤੇ ਬੈਠੇ ਸੁਖਜੀਤ ਸਿੰਘ ਹਰਦੋਝੰਡੇ ਦਾ ਚੈੱਕ ਕਰਕੇ ਪਲੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਉਹਨਾਂ ਉਹਨਾਂ ਦੀ ਸਿਹਤ ਤੰਦਰੁਸਤ ਹੈ।

(For more news apart from United Kisan Morcha and Kisan Mazdoor Morcha announced lay siege to Sangrur Kothi CM Mann on 1st December News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement