ਸਵੇਰੇ 11.30 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਏਗੀ ਮੀਟਿੰਗ
ਚੰਡੀਗੜ੍ਹ (ਭੁੱਲਰ) : ਪੰਜਾਬ ਮੰਤਰੀ ਮੰਡਲ ਦੀ ਅਗਲੀ ਬੈਠਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੱਦੀ ਹੈ। ਇਹ ਮੀਟਿੰਗ ਸਵੇਰੇ 11.30ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਏਗੀ।
ਮੰਤਰੀ ਮੰਡਲ ਦੀ ਮੀਟਿੰਗ ਬਾਰੇ ਸੂਬਾ ਸਰਕਾਰ ਨੇ ਹਾਲੇ ਤਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਹੈ ਪਰ ਇਸ ਮੀਟਿੰਗ ਵਿਚ ਲੋਕਾਂ ਨੂੰ ਰਾਹਤ ਦੇਣ ਵਾਲੇ ਫ਼ੈਸਲੇ ਲਏ ਜਾ ਸਕਦੇ ਹਨ। ਸੂਬੇ ਦੀ ਵਿਤੀ ਹਾਲਤ ਬਾਰੇ ਚਰਚਾ ਕਰ ਕੇ ਨਵੇਂ ਸਰੋਤ ਜੁਟਾਉਣ ਲਈ ਵੀ ਕੋਈ ਫ਼ੈਸਲਾ ਹੋ ਸਕਦਾ ਹੈ। ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਤਰੀਕਾਂ ਤੈਅ ਕਰਨ ਬਾਰੇ ਵਿਚਾਰ ਕਰ ਕੇ ਐਲਾਣ ਲਈ ਰਾਜ ਚੋਣ ਕਮਿਸ਼ਨ ਨੂੰ ਲਿਖਿਆ ਜਾ ਸਕਦਾ ਹੈ।
