17 ਦਸੰਬਰ ਨੂੰ ਆਉਣਗੇ ਨਤੀਜੇ, ਸੂਬਾ ਚੋਣ ਕਮਿਸ਼ਨ ਰਾਜ ਕਮਲ ਚੌਧਰੀ ਨੇ ਕੀਤਾ ਐਲਾਨ
ਚੰਡੀਗੜ੍ਹ : ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਆਉਂਦੀ 14 ਦਸੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਿਕ ਇਨ੍ਹਾਂ ਚੋਣਾਂ ਦੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਸਬੰਧੀ ਸੂਬੇ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਗਿਆ ਹੈ।
ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤ ਤੇ ਬਲਾਕ ਸੰਮਤੀ ਚੋਣਾਂ ਦਾ ਐਲਾਨ ਕਰਦਿਆਂ ਦੱਸਿਆ ਗਿਆ ਕਿ ਇਨ੍ਹਾਂ ਚੋਣਾਂ ਵਿਚ 50 ਫੀਸਦੀ ਸੀਟਾਂ ਮਹਿਲਾਵਾਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਵੋਟਰ ਲਿਸਟਾਂ ਵੀ ਪੂਰੀ ਤਰ੍ਹਾਂ ਅਪਡੇਟ ਕੀਤੀਆਂ ਗਈਆਂ ਹਨ ਅਤੇ ਇਹ ਚੋਣਾਂ ਬੈਲਟ ਪੇਪਰ ਰਾਹੀਂ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਚੋਣ ਕਮਿਸ਼ਨ ਇੰਡੀਆ ਸਾਨੂੰ ਈ. ਵੀ. ਐਮ. ਮਸ਼ੀਨਾਂ ਨਹੀਂ ਦਿੰਦਾ । ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਹ ਦਿੱਤੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 23 ਜ਼ਿਲ੍ਹਾ ਪ੍ਰੀਸ਼ਦਾਂ ਅਤੇ 154 ਪੰਚਾਇਤ ਸੰਮਤੀਆਂ ਲਈ ਚੋਣਾਂ ਹੋਣਗੀਆਂ ਅਤੇ ਇਨ੍ਹਾਂ ਚੋਣਾਂ ਲਈ ਸੂਬੇ ਭਰ ’ਚ 19 ਹਜ਼ਾਰ ਤੋਂ ਵੱਧ ਪੋਲਿੰਗ ਬੂਥ ਬਣਾਏ ਜਾਣਗੇ। ਜਦਕਿ ਦੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣਗੇ।
ਚੋਣ ਕਮਿਸ਼ਨ ਨੇ ਦੱਸਿਆ ਕਿ ਅਕਸਰ ਕਿਹਾ ਜਾਂਦਾ ਹੈ ਕਿ ਚੋਣਾਂ ਅਮੀਰ ਵਿਅਕਤੀਆਂ ਵੱਲੋਂ ਹੀ ਲੜੀਆਂ ਜਾਂਦੀਆਂ ਹਨ। ਜਿਸ ਦੇ ਚਲਦਿਆਂ ਅਸੀਂ ਇਨ੍ਹਾਂ ਚੋਣਾਂ ਲਈ ਵੀ ਖਰਚੇ ਨਿਰਧਾਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲਈ ਉਮੀਦਵਾਰ 2 ਲੱਖ ਰੁਪਏ ਖਰਚ ਸਕਦਾ ਹੈ ਜਦਿਕ ਪੰਚਾਇਤ ਸੰਮਤੀ ਚੋਣਾ ਲਈ ਉਮੀਦਵਾਰ 1 ਲੱਖ 10 ਹਜ਼ਾਰ ਖਰਚ ਸਕੇਗਾ। ਇਸੇ ਤਰ੍ਹਾਂ ਪੰਚਾਇਤ ਸੰਮਤੀ ਚੋਣ ਲੜਨ ਲਈ ਨਾਮਜ਼ਦਗੀ ਫ਼ੀਸ 200 ਰੁਪਏ ਨਿਰਧਾਰਤ ਕੀਤੀ ਗਈ ਜਦਕਿ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜਨ ਲਈ ਨਾਮਜ਼ਦਗੀ ਫ਼ੀਸ 400 ਰੁਪਏ ਨਿਰਧਾਰਤ ਕੀਤੀ ਗਈ ਹੈ। ਇਨ੍ਹਾਂ ਚੋਣਾਂ ਲਈ 1 ਦਸੰਬਰ ਤੋਂ ਲੈ ਕੇ 4 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ ਜਦਿਕ 6 ਦਸੰਬਰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਤਰੀਕ ਮਿੱਥੀ ਗਈ ਹੈ। ਇਨ੍ਰਾਂ ਚੋਣਾਂ ਦਾ ਐਲਾਨ ਹੁੰਦਿਆਂ ਹੀ ਸੂਬੇ ਵਿਚ ਚੋਣ ਜਾਬਤ ਲਾਗੂ ਹੋ ਗਿਆ ਹੈ।
