ਵਿਦਿਆਰਥੀਆਂ ਨੇ ਵਾਈਸ ਚਾਂਸਲਰ ਦਫ਼ਤਰ ਦੇ ਗੇਟ ਖੋਲ੍ਹੇ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਨੇ ਧਰਨਾ ਖਤਮ ਕਰ ਦਿੱਤਾ ਹੈ। ਵਿਦਿਆਰਥੀਆ ਵੱਲੋਂ ਵਾਈਸ ਚਾਂਸਲਰ ਦਫ਼ਤਰ ਦੇ ਗੇਟ ਖੋਲ੍ਹ ਦਿੱਤੇ ਹਨ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦਾ ਐਲਾਨ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਪਿਛਲੇ 28 ਦਿਨਾਂ ਤੋਂ ਪੰਜਾਬ ਯੂਨੀਵਰਿਸਟੀ ਬਚਾਓ ਮੋਰਚਾ ਚੱਲ ਰਿਹਾ ਸੀ।
