1984 ਸਿੱਖ ਕਤਲੇਆਮ 'ਚ ਗਾਂਧੀ ਪਰਿਵਾਰ ਨੂੰ ਘੜੀਸ ਕੇ ਨਫ਼ਰਤ ਫੈਲਾ ਰਹੇ ਹਨ ਅਕਾਲੀ: ਕੈਪਟਨ
Published : Dec 28, 2018, 12:36 pm IST
Updated : Dec 28, 2018, 12:36 pm IST
SHARE ARTICLE
captain Amrinder Singh
captain Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਖਰੇ ਕਮਿਊਨਿਟੀਆਂ 'ਚ ਦਰਾਰ ਪੈਦਾ ਕਰਨ ਦੀ ਕਿਸੇ ਕੋਸ਼ਿਸ਼ ਨੂੰ ਬਰਦਾਸ਼ਤ ...

ਫਤਿਹਗੜ੍ਹ ਸਾਹਿਬ (ਭਾਸ਼ਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਖਰੇ ਕਮਿਊਨਿਟੀਆਂ 'ਚ ਦਰਾਰ ਪੈਦਾ ਕਰਨ ਦੀ ਕਿਸੇ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸੂਬੇ ਦੇ ਫਿਰਕੂ ਸਦਭਾਵਨਾ ਦੇ ਮਾਹੌਲ ਨੂੰ ਵਿਗਾੜਣ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਸੱਖਤੀ ਨਾਲ ਨਿਪਟੇਗੀ। 3 ਦਿਨਾਂ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਇੱਥੇ ਪੱਤਰਕਾਰਾਂ ਨਾਲ ਗੱਲਬਾਤ 'ਚ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਪੰਥ ਇਕ ਜੁੱਟਤਾ ਦਾ ਸੁਨੇਹਾ ਦਿੰਦਾ ਹੈ ਅਤੇ ਕਿਸੇ ਨੂੰ ਇਸ ਨੂੰ ਵਿਗਾੜਣ ਦੀ ਆਗਿਆ ਨਹੀਂ ਦਿਤੀ ਜਾਵੇਗੀ।

Capt Amrinder SinghCapt Amarinder Singh

ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤੇਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਤੁੱਲ ਸ਼ਹਾਦਤ ਨੂੰ ਸ਼ਰਧਾ ਅਤੇ ਆਦਰ ਭੇਂਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਸ ਅਮਨ-ਸ਼ਾਂਤੀ ਲਈ ਛੋਟੇ ਸਾਹਿਬਜਾਦੇ ਅਤੇ ਮਾਤਾ ਗੁਜਰੀ ਜੀ ਨੇ ਸ਼ਹਾਦਤ ਦਿਤੀ, ਉਸ ਸ਼ਾਂਤੀ ਨੂੰ ਹਰ ਹਾਲ 'ਚ ਕਾਇਮ ਰੱਖਿਆ ਜਾਵੇਗਾ। ਹਾਲ ਹੀ 'ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਮੂਰਤ ਨੂੰ ਨੁਕਸਾਨ ਪਹੁੰਚਾਏ ਜਾਣ

Capt Amrinder SinghCapt Amarinder Singh

ਸਬੰਧੀ ਪੁੱਛੇ ਗਏ ਇਕ ਸਵਾਲ ਦੇ ਜਵਾਬ 'ਚ ਅਜਿਹੀ ਘਟਨਾਵਾਂ ਦੇ ਦੋਹਰਾਉਣ ਸਬੰਧੀ ਅਕਾਲੀਆਂ ਨੂੰ ਚਿਤਾਵਨੀ ਦਿੰਦੇ ਹੋਏ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੂਜੀ ਪਾਰਟੀਆਂ ਦੇ ਸੀਨੀਅਰ ਨੇਤਾਵਾਂ ਦੀਆਂ ਮੂਰਤੀਆਂ ਦੀ ਰੱਖਿਆ ਲਈ ਵਚਨਬੱਧ ਹੈ। ਸੂਬੇ ਦੇ ਵੱਖਰੇ ਹਿੱਸੀਆਂ 'ਚ ਕਈ ਸੀਨੀਅਰ ਅਕਾਲੀ ਨੇਤਾਵਾਂ ਦੀਆਂ ਮੂਰਤੀਆਂ ਵੀ ਲੱਗੀਆਂ ਹੋਈਆਂ ਹਨ ਅਤੇ ਹਰ ਹਾਲ 'ਚ ਅਜਿਹੀ ਮੂਰਤੀਆਂ ਦੀ ਵੀ ਰੱਖਿਆ ਕੀਤੀ ਜਾਵੇਗੀ।

Capt Amrinder SinghCapt Amarinder Singh

ਕੈਪਟਨ ਅਮਰਿੰਦਰ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ 'ਚ  ਗਾਂਧੀ ਪਰਵਾਰ ਨੂੰ ਘਸੀਟ ਕੇ ਅਕਾਲੀ ਫਿਰਕੂ ਨਫ਼ਰਤ ਫੈਲਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਹਿੰਸਾ ਜਦੋਂ ਸ਼ੁਰੂ ਹੋਈ ਰਾਜੀਵ ਗਾਂਧੀ ਇੱਥੇ ਨਹੀਂ ਸਨ।  ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਮਰੀਕਾ 'ਚ ਪੜ੍ਹ ਰਹੇ ਸਨ ਅਤੇ ਬਿਕਰਮ ਸਿੰਘ ਮਜੀਠਿਆ ਵੀ ਪੰਜਾਬ 'ਚ ਪੜਾਈ ਕਰ ਰਹੇ ਸਨ। ਉਨ੍ਹਾਂ ਨੂੰ ਪਤਾ ਨਹੀਂ ਕੀ ਹੋਇਆ 'ਤੇ ਉਹ ਰਾਜਨੀਤਕ ਲਾਭ ਲਈ ਧਰਮ ਦੇ ਨਾਮ 'ਤੇ ਉਨ੍ਹਾਂ ਘਟਨਾਵਾਂ ਦੀ ਵਰਤੋਂ ਕਰਨਾ ਚਾਹੁੰਦੇ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement