ਮੋਦੀ ਸਰਕਾਰ ਵਲੋਂ ਪੰਜਾਬ ਦੇ ਐਸ.ਸੀ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ
Published : Dec 28, 2018, 10:18 am IST
Updated : Dec 28, 2018, 10:18 am IST
SHARE ARTICLE
Sunil Jakhar-PM Modi
Sunil Jakhar-PM Modi

ਪੰਜਾਬ ਦੇ ਸੰਸਦਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਸੁਨੀਲ ਜਾਖੜ......

ਚੰਡੀਗੜ (ਭਾਸ਼ਾ): ਪੰਜਾਬ ਦੇ ਸੰਸਦਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਸੁਨੀਲ ਜਾਖੜ ਦੀ ਅਗਵਾਈ ਵਿਚ ਸੰਸਦ ਭਵਨ ਦੇ ਬਾਹਰ ਰੋਸ਼ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਸਬੰਧਤ ਐਸ.ਸੀ ਵਿਦਿਆਰਥੀਆਂ ਦੇ ਵਜੀਫ਼ੇ ਦੀ ਰੋਕੀ 1287 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਦੇ ਨਾਲ ਸੰਸਦ ਸੰਤੋਖ ਚੌਧਰੀ, ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ ਵੀ ਮੌਜੂਦ ਸਨ। ਇਸ ਮੌਕੇ ਉਤੇ ਗੱਲਬਾਤ ਕਰਦੇ ਹੋਏ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਮੰਨਣਾ ਹੈ

ravneet singh bitturavneet singh bittu

ਕਿ ਸਿੱਖਿਆ ਦੇ ਪ੍ਰਸਾਰ ਨਾਲ ਹੀ ਐਸ.ਸੀ ਵਰਗ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਸੰਭਵ ਹੈ ਪਰ ਪਹਿਲਾਂ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਯੋਜਨਾ ਦਾ ਮੁਨਾਫ਼ਾ ਬੱਚਿਆਂ ਤੱਕ ਨਹੀਂ ਪੁੱਜਣ  ਦਿਤਾ ਅਤੇ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਅਪਣੇ ਅਨੁਸੂਚੀਤ ਜਾਤੀਆਂ ਦੇ ਵਿਰੋਧੀ ਏਜੰਡੇ ਦੇ ਤਹਿਤ ਰਾਜ ਦੇ ਵਿਦਿਆਰਥੀਆਂ ਦੀ 1287 ਕਰੋੜ ਰੁਪਏ ਦੀ ਵਜ਼ੀਫ਼ਾ ਰਾਸ਼ੀ ਰੋਕੀ ਹੋਈ ਹੈ। ਜਾਖੜ ਨੇ ਕਿਹਾ ਕਿ ਦੇਸ਼ ਦਾ ਕਿਸਾਨ ਹੀ ਨਹੀਂ ਸਗੋਂ ਅਨੁਸੂਚੀਤ ਜਾਤੀਆਂ ਦਾ ਵੀ ਮੋਦੀ ਸਰਕਾਰ ਦੁਆਰਾ ਜਬਰ ਕੀਤਾ ਜਾ ਰਿਹਾ ਹੈ।

PMPM

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਕ ਸਾਜਿਸ਼ ਦੇ ਤਹਿਤ ਐਸ.ਸੀ ਐਸ.ਟੀ ਐਕਟ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਐਸ.ਸੀ ਬੱਚਿਆਂ ਦੀ ਸਿੱਖਿਆ ਵਿਚ ਰੁਕਾਵਟਾਂ ਪੈਦਾ ਕਰਕੇ ਇਹ ਸਰਕਾਰ ਇਸ ਭਾਈਚਾਰੇ ਦੇ ਵਿਕਾਸ ਵਿਚ ਰੁਕਾਵਟ ਬਣੀ ਹੋਈ ਹੈ। ਜਾਖੜ ਨੇ ਕਿਹਾ ਕਿ 2014 ਵਿਚ ਜਦੋਂ ਤੋਂ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਬਣੀ ਹੈ, ਇਸ ਨੇ ਸਮਾਜ ਦੇ ਕਮਜੋਰ ਵਰਗਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਹੈ। ਭਾਜਪਾ ਸਰਕਾਰ ਅਜਿਹਾ ਅਪਣੇ ਗੁਪਤ ਏਜੰਡੇ ਦੀ ਪ੍ਰਾਪਤੀ ਲਈ ਜਾਣ-ਬੁਝ ਕੇ ਕਰ ਰਹੀ ਹੈ।

ਜਾਖੜ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼-ਭਰ ਵਿਚ ਕਿਸਾਨ, ਅਨੁਸੂਚੀਤ ਜਾਤੀ ਵਰਗ ਸਮੇਤ ਸਮਾਜ ਦੇ ਹਰ ਵਰਗ ਵਿਚ ਮੋਦੀ ਸਰਕਾਰ ਦੇ ਵਿਰੁਧ ਗੁੱਸਾ ਵੱਧ ਰਿਹਾ ਹੈ ਅਤੇ ਹੁਣ 5 ਰਾਜਾਂ ਵਿਚ ਹੋਈਆਂ ਚੋਣਾਂ ਦੇ ਨਤੀਜੇ ਇਸ ਦਾ ਪ੍ਰਮਾਣ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼  ਦੇ ਲੋਕ ਅਗਲੇ ਆਮ ਚੋਣਾਂ ਦੀ ਤੀਵਰਤਾ ਨਾਲ ਪ੍ਰਤੀਕਸ਼ਾ ਕਰ ਰਹੇ ਹਨ ਤਾਕਿ ਮੋਦੀ ਸਰਕਾਰ ਨੂੰ ਦੇਸ਼ ਤੋਂ ਚੱਲਦਾ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement